18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪਿੰਡ ਗਹਿਲ ਵਿਖੇ ਭਾਰਤ ਮਾਲਾ ਪ੍ਰੋਜੈਕਟ ਖ਼ਿਲਾਫ਼ ਕਿਸਾਨਾਂ ਨੇ ਦੋ ਕਰੋੜ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰਦਿਆਂ ਸੜਕ ਦਾ ਕੰਮ ਕਰਵਾਇਆ ਬੰਦ <br/>

Ad Position 21
No active advertisement
ਅਜੀਤ ਡੈਸਕ 06-01-2026
ਟੱਲੇਵਾਲ, 5 ਜਨਵਰੀ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਵਿਖੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣਾਏ ਜਾ ਰਹੇ ਰੋਡ ਲਈ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਲਏ ਜਾਣ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਪਿੰਡ ਗਹਿਲ ਤੋਂ ਛੀਨੀਵਾਲ ਖ਼ੁਰਦ ਅਤੇ ਗਹਿਲ ਤੋਂ ਨਰਾਇਣਗੜ੍ਹ-ਸੋਹੀਆ ਦੀਵਾਨਾ ਵਾਇਆ ਜਗਰਾਉਂ-ਹਠੂਰ ਨੂੰ ਜੋੜਦੀਆਂ ਪ੍ਰਧਾਨ ਮੰਤਰੀ ਯੋਜਨਾ ਅਧੀਨ ਸੜਕਾਂ ਦੇ ਦਰਮਿਆਨ ਕੱਢੇ ਜਾ ਰਹੇ ਭਾਰਤ ਮਾਲਾ ਪ੍ਰੋਜੈਕਟ ਦੇ ਵਿਰੋਧ ਵਿਚ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋਏ | ਕਿਸਾਨਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਬਿਨਾਂ ਕਿਸਾਨਾਂ ਦੀ ਸਹਿਮਤੀ ਤੋਂ ਘੱਟ ਸਰਕਾਰੀ ਰੇਟ ਦੇ ਕੇ ਜ਼ਮੀਨਾਂ ਵਿਚ ਜ਼ਬਰਦਸਤੀ ਮਿੱਟੀ ਪਾ ਕੇ ਕਬਜ਼ਾ ਕੀਤਾ ਜਾ ਰਿਹਾ ਹੈ, ਜੋ ਕਿ ਸਰਾਸਰ ਧੱਕੇਸ਼ਾਹੀ ਹੈ | ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਸਰਕਾਰੀ ਰੇਟ ਦੀ ਬਜਾਏ ਮਾਰਕੀਟ ਰੇਟ ਅਨੁਸਾਰ ਘੱਟੋ-ਘੱਟ ਦੋ ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜ਼ਮੀਨਾਂ ਦਾ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਕਿਸਾਨ ਆਗੂਆਂ ਅਤੇ ਉਨ੍ਹਾਂ ਕਿਸਾਨਾਂ, ਜਿਨ੍ਹਾਂ ਨੇ ਹਾਲੇ ਤੱਕ ਮੁਆਵਜ਼ਾ ਨਹੀਂ ਚੁੱਕਿਆ, ਨੇ ਇਕ ਸੁਰ ਵਿਚ ਐਲਾਨ ਕੀਤਾ ਕਿ ਜਦੋਂ ਤੱਕ ਦੋ ਕਰੋੜ ਪ੍ਰਤੀ ਏਕੜ ਦੇ ਹਿਸਾਬ ਨਾਲ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤੱਕ ਉਹ ਆਪਣੀਆਂ ਜ਼ਮੀਨਾਂ ਨਹੀਂ ਛੱਡਣਗੇ | ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ 7 ਜਨਵਰੀ ਤੋਂ ਪਿੰਡ ਗਹਿਲ ਕੋਲ ਪ੍ਰੋਜੈਕਟ ਸਥਾਨ 'ਤੇ ਦਿਨ-ਰਾਤ ਦਾ ਧਰਨਾ ਸ਼ੁਰੂ ਕੀਤਾ ਜਾਵੇਗਾ | ਕਿਸਾਨਾਂ ਜਸਪ੍ਰੀਤ ਸਿੰਘ ਗਹਿਲ, ਬਲਦੇਵ ਸਿੰਘ, ਮੱਖਣ ਸਿੰਘ, ਬਲਜਿੰਦਰ ਸਿੰਘ, ਮਹਿਮਾ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ ਅਤੇ ਨਛੱਤਰ ਸਿੰਘ ਨੇ ਕਿਹਾ ਕਿ ਲਗਭਗ 15 ਏਕੜ ਜ਼ਮੀਨ ਇਸ ਪ੍ਰੋਜੈਕਟ ਦੀ ਲਪੇਟ ਵਿਚ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਦਰਖ਼ਤਾਂ, ਬੋਰਾਂ, ਟਿਊਬਵੈੱਲਾਂ ਅਤੇ ਬਿਜਲੀ ਕੁਨੈਕਸ਼ਨਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ | ਇਸ ਤੋਂ ਇਲਾਵਾ, ਪ੍ਰੋਜੈਕਟ ਹੇਠ ਦੱਬੀਆਂ ਜਾ ਰਹੀਆਂ ਪੁਲੀਆਂ ਬਹੁਤ ਛੋਟੀਆਂ ਹਨ, ਜਿਸ ਕਾਰਨ ਭਵਿੱਖ ਵਿਚ ਫ਼ਸਲਾਂ ਦੀ ਸਿੰਚਾਈ ਦੌਰਾਨ ਪਾਣੀ ਦੀ ਨਿਕਾਸੀ ਵਿਚ ਭਾਰੀ ਦਿੱਕਤਾਂ ਆਉਣਗੀਆਂ | ਕਿਸਾਨ ਆਗੂਆਂ ਨੇ ਕਿਹਾ ਕਿ ਕੁੱਝ ਕਿਸਾਨਾਂ ਵਲੋਂ ਮਜਬੂਰੀ ਵੱਸ ਮੁਆਵਜ਼ਾ ਰਕਮ ਚੁੱਕੀ ਗਈ ਹੈ, ਪਰ ਅਜੇ ਵੀ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਪੈਸੇ ਨਹੀਂ ਲਏ | ਸਾਰੇ ਕਿਸਾਨਾਂ ਦੀ ਸਾਂਝੀ ਮੰਗ ਹੈ ਕਿ ਜ਼ਮੀਨਾਂ ਦੇ ਦੋ-ਫਾੜ ਹੋਣ ਨਾਲ ਪੈਦਾ ਹੋਣ ਵਾਲੇ ਨੁਕਸਾਨ ਦਾ ਵੀ ਯੋਗ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਭਾਕਿਯੂ (ਉਗਰਾਹਾਂ) ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਅਤੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਗਹਿਲ ਨੇ ਸਪਸ਼ਟ ਕੀਤਾ ਕਿ ਜਥੇਬੰਦੀ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਕਿਸਾਨ ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ, ਅੰਮਿ੍ਤਪਾਲ ਸਿੰਘ, ਜਗਜੀਤ ਸਿੰਘ, ਪਿਰਤਪਾਲ ਸਿੰਘ, ਬੂਟਾ ਸਿੰਘ, ਖੁਸ਼ਕਰਨ ਸਿੰਘ, ਕੁਲਵੰਤ ਸਿੰਘ, ਚਰਨ ਸਿੰਘ, ਊਤਮ ਸਿੰਘ, ਭਰਪੂਰ ਸਿੰਘ, ਜਰਨੈਲ ਸਿੰਘ, ਚਮਕੌਰ ਸਿੰਘ, ਮਲਕੀਤ ਸਿੰਘ, ਹਾਕਮ ਸਿੰਘ ਸਮੇਤ ਹੋਰ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੋ ਸਾਲ ਪਹਿਲਾਂ ਸੀਲ ਹੋਈ ਦਵਾਈਆਂ ਦੀ ਫ਼ੈਕਟਰੀ ਦੀ ਚਾਰਦੀਵਾਰੀ ਬਾਹਰ ਦਵਾਈਆਂ ਨੂੰ ਲੱਗੀ ਅੱਗ ਅਗਲੀ ਖ਼ਬਰ ਪਿਆਜ਼ ਦੀਆਂ ਘੱਟ ਹੋਈਆਂ ਕੀਮਤਾਂ ਕਾਰਨ ਪਿਆਜ਼ ਦੀ ਪਨੀਰੀ ਲਾਉਣ ਤੋਂ ਕਿਸਾਨਾਂ ਨੇ ਕੀਤੀ ਕਿਨਾਰਾਕਸ਼ੀ <br/>
Ad Position 24