18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੁਲਿਸ ਵਲੋਂ ਇਕ ਪਿਸਟਲ, 4 ਜਿੰਦਾ ਕਾਰਤੂਸ ਅਤੇ 100 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 06-01-2026
ਬਰਨਾਲਾ, 5 ਜਨਵਰੀ (ਰਾਜ ਪਨੇਸਰ)-ਪੁਲਿਸ ਵਲੋਂ ਪਿੰਡ ਸੰਘੇੜਾ ਤੋਂ ਸੰਘੇੜਾ ਚੌਕ ਤੱਕ ਜਾਂਦੀ ਿਲੰਕ ਸੜਕ 'ਤੋਂ ਦੋ ਨੌਜਵਾਨਾਂ ਨੂੰ 100 ਗ੍ਰਾਮ ਹੈਰੋਇਨ, ਇਕ ਪਿਸਟਲ, 4 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ ਸਤਬੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਚੋਰ, ਲੁਟੇਰਿਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹਰਪ੍ਰੀਤ ਸਿੰਘ ਢੋਲ ਪੱੁਤਰ ਜਗਤਾਰ ਸਿੰਘ ਵਾਸੀ ਧਨੌਲਾ ਅਤੇ ਰਾਹੁਲ ਪੱੁਤਰ ਹੰਸ ਰਾਜ ਵਾਸੀ ਸੇਖਾ ਰੋਡ ਬਰਨਾਲਾ ਲੰਬੇ ਸਮੇਂ ਤੋਂ ਨਸ਼ਾ ਵੇਚਣ ਦੇ ਆਦੀ ਹਨ ਜੋ ਕਿ ਅੱਜ ਵੀ ਭਾਰੀ ਮਾਤਰਾ 'ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ | ਜਿਨ੍ਹਾਂ ਕੋਲ ਨਾਜਾਇਜ਼ ਅਸਲਾ ਵੀ ਹੈ ਜੋ ਪਿੰਡ ਸੰਘੇੜਾ ਤੋਂ ਸੰਘੇੜਾ ਚੌਕ ਵੱਲ ਜਾਂਦੀ ਿਲੰਕ ਸੜਕ 'ਤੇ ਤੁਰ ਫਿਰ ਕੇ ਨਸ਼ਾ ਵੇਚ ਰਹੇ ਹਨ ਤਾਂ ਥਾਣਾ ਸਿਟੀ-1 ਦੇ ਐਸ.ਐਚ.ਓ. ਲਖਵਿੰਦਰ ਸਿੰਘ ਦੀ ਟੀਮ ਨੇ ਛਾਪੇਮਾਰੀ ਕਰਦਿਆਂ ਦੋਵਾਂ ਨੌਜਵਾਨਾਂ ਨੂੰ 100 ਗ੍ਰਾਮ ਹੈਰੋਇਨ, ਇਕ ਨਾਜਾਇਜ਼ ਪਿਸਟਲ, 4 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਗਿ੍ਫ਼ਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ | ਇਸ ਮੌਕੇ ਹੰਡਿਆਇਆ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੁੱਲ੍ਹੇ ਪੈਸੇ ਲੈਣ ਦੇ ਬਹਾਨੇ ਦੁਕਾਨਦਾਰ ਦੇ ਗੱਲੇ 'ਚੋਂ ਪੈਸੇ ਕੱਢ ਕੇ ਚੋਰ ਹੋਇਆ ਫ਼ਰਾਰ <br/> ਅਗਲੀ ਖ਼ਬਰ ਠੁੱਲੀਵਾਲ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕੀਤਾ ਕਾਬੂ <br/>
Ad Position 24