ਬਰਨਾਲਾ, 5 ਜਨਵਰੀ (ਨਰਿੰਦਰ ਅਰੋੜਾ)-ਸਿਵਲ ਸਰਜਨ ਬਰਨਾਲਾ ਡਾ: ਹਰੀ ਪਾਲ ਸਿੰਘ ਵਲੋਂ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਇਕ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਹਰੀਪਾਲ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ 'ਚ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਜਿਵੇਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 10 ਲੱਖ ਰੁਪਏ ਤੱਕ ਇਲਾਜ, ਆਮ ਆਦਮੀ ਕਲੀਨਿਕ ਵਿਚ ਗਰਭਵਤੀ ਅÏਰਤਾਂ ਦਾ ਚੈੱਕਅਪ ਕਰਨ, ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ 50 ਸਾਲ ਤੋਂ ਵੱਧ ਉਮਰ ਦੇ ਵੱਧ ਤੋਂ ਵੱਧ ਲੋਕਾਂ ਦੀ ਜਾਂਚ ਕਰਨ ਅਤੇ ਮੋਤੀਆ ਦੇ ਅਪ੍ਰੇਸ਼ਨ ਕਰਨ, ਜੱਚਾ-ਬੱਚਾ ਸੇਵਾਵਾਂ ਅਤੇ ਟੀਕਾਕਰਨ, ਸੰਸਥਾਗਤ ਜਣੇਪੇ ਕਰਾਉਣ ਲਈ ਪ੍ਰੇਰਿਤ ਕਰਨ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਗਰਭਵਤੀ ਅÏਰਤਾਂ ਦੀ ਜਾਂਚ ਕਰਨ, ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਲਈ ਟੀਕਾਕਰਨ ਅਤੇ ਜਾਗਰੂਕ ਕਰਨ, ਬਜ਼ੁਰਗਾਂ ਦਾ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਸਮੇਂ ਸਿਰ ਜਾਂਚ ਅਤੇ ਇਲਾਜ, ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੱਟੇ ਜਾਣ, ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਸਕੂਲਾਂ 'ਚ ਬੱਚਿਆਂ ਨੂੰ ਜਾਗਰੂਕ ਕਰਨ ਬਾਰੇ ਚਰਚਾ ਕੀਤੀ ਗਈ ਅਤੇ ਪੀ.ਐਨ.ਡੀ.ਟੀ ਐਕਟ ਬੇਟੀ ਬਚਾਓ ਬਾਰੇ ਜਾਗਰੂਕ ਕਰਨ, ਟੀ.ਬੀ ਦੀ ਬਿਮਾਰੀ ਨੂੰ ਸਮਾਜ ਚੋਂ ਖ਼ਤਮ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਪ੍ਰਵੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਹਰਜੀਤ ਸਿੰਘ, ਜ਼ਿਲ੍ਹਾ ਡੈਂਟਲ ਅਫ਼ਸਰ ਡਾ: ਵੰਦਨਾ ਭਾਂਵਰੀ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ: ਮੁਨੀਸ਼ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕੁਲਵੰਤ ਸਿੰਘ ਵਿਰਕ ਅਤੇ ਸਿਹਤ ਵਿਭਾਗ ਦੇ ਕਰਮਚਾਰੀ/ਅਧਿਕਾਰੀ ਹਾਜ਼ਰ ਸਨ |