ਮਹਿਲ ਕਲਾਂ, 5 ਜਨਵਰੀ (ਅਵਤਾਰ ਸਿੰਘ ਅਣਖੀ)-ਕਲਗ਼ੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪ੍ਰਬੰਧਕ ਕਮੇਟੀ ਮਹਿਲ ਕਲਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਸ ਮੌਕੇ ਪ੍ਰਸਿੱਧ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਦੇ ਜਥੇ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਮੇਟੀ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਗਿਆਨੀ ਕਰਮ ਸਿੰਘ ਆਸਟੇ੍ਰਲੀਆ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਲਗ਼ੀਧਰ ਪਾਤਸ਼ਾਹ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਅਰਦਾਸ ਉਪਰੰਤ ਨਗਰ ਕੀਰਤਨ ਪੜਾਅ ਵਾਰ ਹੁੰਦਾ ਹੋਇਆ ਮੁੱਖ ਮਾਰਗ ਬੱਸ ਸਟੈਂਡ ਉਪਰ ਪਹੁੰਚਣ 'ਤੇ ਦੁਕਾਨਦਾਰ ਯੂਨੀਅਨ, ਸਮੂਹ ਦੁਕਾਨਦਾਰ ਭਾਈਚਾਰੇ ਅਤੇ ਪ੍ਰੈੱਸ ਕਲੱਬ ਮਹਿਲ ਕਲਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਗੁਰਪ੍ਰੀਤ ਸਿੰਘ ਅਣਖੀ, ਯੂਥ ਆਗੂ ਅਰੁਣ ਕੁਮਾਰ ਬਾਂਸਲ ਦੀ ਅਗਵਾਈ ਹੇਠ ਪੰਜ ਪਿਆਰੇ ਸਾਹਿਬਾਨ, ਰਾਗੀ ਜਥਿਆਂ, ਪ੍ਰਬੰਧਕਾਂ ਨੂੰ ਸਿਰੋਪਾਉ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸ਼ਾਮਿਲ ਸੰਗਤਾਂ ਲਈ ਥਾਂ-ਥਾਂ ਮਠਿਆਈਆਂ, ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਸਮੇਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕੁਲਦੀਪ ਕੌਰ ਖੜਕੇ ਕੇ, ਬਲਾਕ ਸੰਮਤੀ ਮੈਂਬਰ ਰਛਪਾਲ ਸਿੰਘ ਬੱਟੀ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਆੜ੍ਹਤੀਆ ਸਰਬਜੀਤ ਸਿੰਘ ਸਰਬੀ, ਪ੍ਰਧਾਨ ਗਗਨ ਸਰਾਂ, ਜਗਦੀਪ ਸਿੰਘ ਮਠਾੜੂ, ਜਰਨੈਲ ਸਿੰਘ ਮਠਾੜੂ, ਗਿਫ਼ਟੀ ਆਸਟੇ੍ਰਲੀਆ, ਪ੍ਰੇਮ ਪਾਸੀ, ਮਨਦੀਪ ਕੌਸ਼ਲ, ਜਗਦੀਸ਼ ਪੰਨੂ, ਨਰਿੰਦਰ ਸਿੰਘ ਸੋਹਲ, ਕੁਲਵੰਤ ਸਿੰਘ ਭੱਠਲ, ਭਾਜਪਾ ਆਗੂ ਸੁਰਿੰਦਰ ਕਾਲਾ, ਮੇਜਰ ਸਿੰਘ ਕਲੇਰ, ਗੁਰਦੀਪ ਸਿੰਘ ਟਿਵਾਣਾ, ਹਰੀ ਸਿੰਘ, ਭਾਈ ਸਤਨਾਮ ਸਿੰਘ, ਇਕਬਾਲ ਸਿੰਘ ਹੈਪੀ, ਸਾਹਿਲ ਚੰਨਣਵਾਲ, ਗੁਰਮੇਲ ਸਿੰਘ ਮੇਲੀ, ਭਾਈ ਚਮਕੌਰ ਸਿੰਘ, ਭਾਈ ਮਲਕੀਤ ਸਿੰਘ, ਭਾਈ ਨਿੱਕਾ ਸਿੰਘ, ਬੀਬੀ ਸੁਰਿੰਦਰ ਕੌਰ, ਪ੍ਰੀਤਮ ਸਿੰਘ ਕੈਲਾ, ਅਵਤਾਰ ਸਿੰਘ ਗਰੇਵਾਲ, ਕਾਲਾ ਸਿੰਘ ਮਿਸਤਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਸਮੇਂ ਕਵੀਸ਼ਰ ਉਜਾਗਰ ਸਿੰਘ ਲੋਪੋ ਆਦਿ ਜਥਿਆਂ ਦੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਪ੍ਰਸੰਗ ਪੇਸ਼ ਕੀਤੇ | ਦਸਮੇਸ਼ ਨੌਜਵਾਨ ਕਲੱਬ ਦੇ ਨੌਜਵਾਨ ਸੇਵਾਦਾਰਾਂ ਨੇ ਪ੍ਰਧਾਨ ਅਰਸ਼ਦੀਪ ਸਿੰਘ ਢੀਂਡਸਾ ਅਤੇ ਹਰਮਨਜੀਤ ਸਿੰਘ ਟਿਵਾਣਾ ਦੀ ਅਗਵਾਈ ਹੇਠ ਸੇਵਾ ਭਾਵਨਾ ਨਾਲ ਜ਼ਿੰਮੇਵਾਰੀ ਨਿਭਾਈ |