18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਐਸ.ਡੀ.ਐਮ. ਤਪਾ ਵਲੋਂ ਕੌਂਸਲਰਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-01-2026
ਤਪਾ ਮੰਡੀ, 5 ਜਨਵਰੀ (ਵਿਜੇ ਸ਼ਰਮਾ)-ਸਬ-ਡਵੀਜ਼ਨ ਤਪਾ ਦੇ ਐਸ.ਡੀ.ਐਮ. ਆਯੂਸ਼ ਗੋਇਲ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਸ਼ਹਿਰ ਦੇ ਕੌਂਸਲਰਾਂ ਨੇ ਆਪਣੀਆਂ ਵਾਰਡ ਦੀਆਂ ਮੁਸ਼ਕਿਲਾਂ ਐਸ.ਡੀ.ਐਮ. ਸਾਹਮਣੇ ਰੱਖੀਆਂ | ਐਸ.ਡੀ.ਐਮ. ਨੇ ਕਿਹਾ ਕਿ ਹਰ ਹਫ਼ਤੇ ਨਗਰ ਕੌਂਸਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਇਆ ਕਰੇਗੀ ਜਿਸ ਵਿਚ ਸ਼ਹਿਰ ਦੇ ਕੰਮਾਂ ਦਾ ਮੁਆਇਨਾ ਕੀਤਾ ਜਾਵੇਗਾ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾਣ 'ਤੇ ਵੀ ਉਨ੍ਹਾਂ ਨੇ ਜ਼ੋਰ ਦਿੱਤਾ | ਉਨ੍ਹਾਂ ਨੇ ਸ਼ਹਿਰੀਆਂ ਨੂੰ ਵੀ ਅਪੀਲ ਕੀਤੀ ਵੀ ਐਸ.ਡੀ.ਐਮ. ਦਫ਼ਤਰ ਵਲੋਂ ਇੱਕ ਵਟਸਐਪ ਨੰਬਰ ਦਿੱਤਾ ਜਾਵੇਗਾ | ਜਿਸ ਵਿਚ ਆਪਣੇ ਵਾਰਡ ਦੀ ਕੋਈ ਵੀ ਸਮੱਸਿਆ ਉਸ ਨੰਬਰ 'ਤੇ ਭੇਜ ਸਕਦੇ ਹੋ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਨਗਰ ਕੌਂਸਲ ਨੂੰ ਸਹਿਯੋਗ ਦਿੱਤਾ ਜਾਵੇ | ਇਸ ਮੌਕੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਡਾਕਟਰ ਸੋਨਿਕਾ ਬਾਂਸਲ, ਧਰਮਪਾਲ ਸ਼ਰਮਾ, ਹਰਦੀਪ ਸਿੰਘ ਪੁਰਬਾ, ਅਨਿਲ ਕੁਮਾਰ ਕਾਲਾ ਭੂਤ, ਲਾਭ ਸਿੰਘ ਚਹਿਲ, ਜਗਦੇਵ ਕੁਮਾਰ, ਰਣਜੀਤ ਸਿੰਘ ਲਾਡੀ, ਲਖਵਿੰਦਰ ਸਿੰਘ ਲੱਖਾ, ਵਿਨੋਦ ਕੁਮਾਰ ਕਾਲਾ, ਦੀਪਕ ਕੁਮਾਰ ਤੋਂ ਇਲਾਵਾ ਅਮਨਦੀਪ ਸ਼ਰਮਾ, ਤਰਸੇਮ ਚੰਦ, ਨਰਿੰਦਰ ਸਿੰਘ, ਤਾਰੀ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਰਦੁਆਰਾ ਭਾਈ ਮੂਲ ਚੰਦ ਜੋਧਪੁਰ ਵਲੋਂ ਨਗਰ ਕੀਰਤਨ ਸਜਾਇਆ <br/>
Ad Position 24