18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਮਹਿਲ ਖ਼ੁਰਦ ਦੀ 20ਵੀਂ ਬਰਸੀ ਮਨਾਈ

Ad Position 21
No active advertisement
ਸਿਪਾਹੀ ਗੁਰਪ੍ਰੀਤ ਸਿੰਘ ਦੀ ਬਰਸੀ ਮਨਾਉਣ ਮੌਕੇ ਸਾਬਕਾ ਸੈਨਿਕ | ਤਸਵੀਰ : ਤਰਸੇਮ ਸਿੰਘ ਗਹਿਲ <br/> 06-01-2026
ਮਹਿਲ ਕਲਾਂ, 5 ਜਨਵਰੀ (ਤਰਸੇਮ ਸਿੰਘ ਗਹਿਲ)-2005 ਸਿਆਚਿਨ ਗਲੇਸ਼ੀਅਰ ਦੇ ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਮਹਿਲ ਖ਼ੁਰਦ ਦੀ 20ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਮਹਿਲ ਖ਼ੁਰਦ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਬਲਾਕ ਮਹਿਲ ਕਲਾਂ ਅਤੇ ਸ਼ਹੀਦ ਪਰਿਵਾਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਜਗਸੀਰ ਸਿੰਘ ਮਹਿਲ ਕਲਾਂ ਦੇ ਰਾਗੀ ਜਥੇ ਵਲੋਂ ਕੀਰਤਨ ਦਰਬਾਰ ਸਜਾਇਆ ਗਿਆ | ਇਸ ਸਮੇਂ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਨੇ ਗਲੇਸ਼ੀਅਰ ਵਿਚ ਬਰਫ਼ ਦੇ ਤੋਦੇ ਹੇਠਾਂ ਆਉਣ ਕਾਰਨ ਸ਼ਹੀਦ ਹੋਏ ਸ਼ਹੀਦ ਗੁਰਪ੍ਰੀਤ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹੀਦੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਉਨ੍ਹਾਂ ਦਾ ਨਾਮ ਦੁਨੀਆ ਦੇ ਨਕਸ਼ੇ ਤੋਂ ਮਿਟ ਜਾਂਦਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਯੋਧਿਆਂ ਦੇ ਜੀਵਨ ਤੋਂ ਸੇਧ ਲੈ ਕੇ ਅਤੇ ਨਸ਼ਿਆਂ ਦਾ ਤਿਆਗ ਕਰ ਕੇ ਇਕ ਚੰਗੇ ਨਾਗਰਿਕ ਬਣਨਾ ਚਾਹੀਦਾ ਹੈ ਤਾਂ ਕਿ ਇਕ ਚੰਗੇ ਅਤੇ ਨਿਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਉਪਰੰਤ ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਦੀ ਮਾਤਾ ਸੁਰਜੀਤ ਕੌਰ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪ੍ਰਧਾਨ ਸੂਬੇਦਾਰ ਮੇਜਰ ਗੁਰਜੰਟ ਸਿੰਘ ਮਹਿਲ ਖੁਰਦ, ਕੈਪਟਨ ਗੁਰਜੰਟ ਸਿੰਘ ਮਹਿਲ ਖੁਰਦ, ਕੈਪਟਨ ਕੇਵਲ ਸਿੰਘ ਮਹਿਲ ਖੁਰਦ, ਸੂਬੇਦਾਰ ਰਾਜ ਕੁਮਾਰ, ਸੂਬੇਦਾਰ ਆਤਮਾ ਸਿੰਘ, ਹੌਲਦਾਰ ਸੇਵਕ ਸਿੰਘ, ਹੌਲਦਾਰ ਮਨਜੀਤ ਸਿੰਘ, ਸੂਬੇਦਾਰ ਯਾਦਵਿੰਦਰ ਸਿੰਘ, ਹੌਲਦਾਰ ਮਨਜੀਤ ਸਿੰਘ, ਸਿਪਾਹੀ ਨਸੀਬ ਸਿੰਘ, ਹੌਲਦਾਰ ਬਿੰਦਰ ਸਿੰਘ ਪੰਡੋਰੀ, ਹੌਲਦਾਰ ਗੁਰਸੇਵਕ ਸਿੰਘ ਛੀਨੀਵਾਲ ਕਲਾਂ, ਹੌਲਦਾਰ ਸਤਨਾਮ ਸਿੰਘ, ਮੋਹਲ ਸਿੰਘ ਸਹੌਰ, ਹਰਪਾਲ ਸਿੰਘ ਸਰਪੰਚ ਮਹਿਲ ਖ਼ੁਰਦ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਾਬਕਾ ਸੈਨਿਕ ਅਤੇ ਨਗਰ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਵਿਚ ਵੀ ਉਮੀਦਾਂ 'ਤੇ ਖਰੀ ਉੱਤਰੇਗੀ ਸੰਗਰੂਰ ਦੀ ਪਹਿਲ ਮੰਡੀ-ਡਾ. ਮਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ <br/>
Ad Position 24