ਤਪਾ ਮੰਡੀ, 5 ਜਨਵਰੀ (ਵਿਜੇ ਸ਼ਰਮਾ)-ਸਥਾਨਕ ਅਗਰਵਾਲ ਧਰਮਸ਼ਾਲਾ ਨੇੜੇ ਪਾਵਰਕਾਮ ਦੇ ਸ਼ਿਕਾਇਤ ਸੈਂਟਰ ਦੇ ਸਮੂਹ ਮੁਲਾਜ਼ਮਾਂ ਵਲੋਂ ਦੁਕਾਨਦਾਰਾਂ ਅਤੇ ਟਰੈਕਟਰ ਯੂਨੀਅਨ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਅਤੇ ਨਵੇਂ ਸਾਲ ਦੀ ਖ਼ੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ 7 ਜਨਵਰੀ ਨੂੰ ਪਾਏ ਜਾਣਗੇ | ਇਹ ਜਾਣਕਾਰੀ ਰਵਿੰਦਰ ਸਿੰਘ, ਕੇਵਲ ਸਿੰਘ ਸਿੱਧੂ, ਮੱਖਣ ਸਿੰਘ ਆਦਿ ਵਲੋਂ ਦਿੱਤੀ ਗਈ |