18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਨਗਰ ਕੌਂਸਲ ਕਰਮਚਾਰੀਆਂ ਨੇ ਦਿੱਤਾ ਧਰਨਾ <br/>

Ad Position 21
No active advertisement
ਅਜੀਤ ਡੈਸਕ 06-01-2026
ਧਨੌਲਾ, 5 ਜਨਵਰੀ (ਪ. ਪ.)-ਨਗਰ ਕੌਂਸਲ ਧਨੌਲਾ ਦੇ ਕਰਮਚਾਰੀਆਂ ਵਲੋਂ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਮ ਨਿਵਾਸ ਅਗਵਾਈ ਹੇਠ ਦਫ਼ਤਰ ਨਗਰ ਕੌਂਸਲ ਵਿਖੇ ਤਨਖ਼ਾਹਾਂ ਨਾ ਮਿਲਣ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ | ਕਰਮਚਾਰੀਆਂ ਦੇ ਆਗੂ ਬੂਟਾ ਸਿੰਘ ਅਤੇ ਚੰਚਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਦੀ ਤਕਰੀਬਨ 8 ਮਹੀਨੇ ਦੀ ਜਦਕਿ ਪੱਕੇ ਮੁਲਾਜ਼ਮਾਂ ਦੀ 3 ਮਹੀਨੇ ਦੀ ਤਨਖ਼ਾਹ ਨਹੀਂ ਦਿੱਤੀ ਗਈ | ਇਸ ਕਰ ਕੇ ਮੁਲਾਜ਼ਮ ਬੜੀ ਮੁਸ਼ਕਲ ਨਾਲ ਸਮਾਂ ਬਤੀਤ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਦਾ ਤਕਰੀਬਨ 10 ਸਾਲ ਦਾ ਅਤੇ ਪੱਕੇ ਮੁਲਾਜ਼ਮਾਂ ਦਾ 5 ਸਾਲ ਦਾ ਈ.ਪੀ.ਐਫ ਵੀ ਜਮਾਂ ਨਹੀਂ ਕਰਵਾਇਆ ਗਿਆ | ਕਰਮਚਾਰੀਆਂ ਨੇ ਨਗਰ ਕੌਂਸਲ ਦੇ ਈ.ਓ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ ਅਤੇ ਤੁਰੰਤ ਤਨਖ਼ਾਹਾਂ ਦੇਣ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ ਅਗਲੀ ਖ਼ਬਰ ਪਾਵਰਕਾਮ ਸ਼ਿਕਾਇਤ ਸੈਂਟਰ ਦੇ ਮੁਲਾਜ਼ਮਾਂ ਵਲੋਂ ਧਾਰਮਿਕ ਸਮਾਗਮ 7 ਨੂੰ
Ad Position 24