ਭਦੌੜ, 5 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਸਾਖੀ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪੰਜ ਪਿਆਰੇ ਸਾਹਿਬਾਨ ਅੰਮਿ੍ਤ ਸੰਚਾਰ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਅੰਮਿ੍ਤਪਾਨ ਕਰਨ ਵਾਲੀ ਸਿੱਖ ਸੰਗਤ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾ ਅਤੇ ਮੈਨੇਜਰ ਭਾਈ ਜਗਦੇਵ ਸਿੰਘ ਵਲੋਂ ਵਧਾਈ ਦਿੱਤੀ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ | ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਏ ਪੰਜ ਪਿਆਰਿਆਂ ਨੂੰ ਸਿਰੋਪਾਉ ਦੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗ੍ਰੰਥੀ ਭਾਈ ਮੱਖਣ ਸਿੰਘ, ਜਸਵਿੰਦਰ ਸਿੰਘ ਕਾਲਾ ਖ਼ਜ਼ਾਨਚੀ, ਸੁਖਪਾਲ ਸਿੰਘ, ਮਨਪ੍ਰੀਤ ਸਿੰਘ, ਸਤਿਨਾਮ ਸਿੰਘ ਹੈੱਡ ਗ੍ਰੰਥੀ, ਹਰਪ੍ਰੀਤ ਸਿੰਘ ਗ੍ਰੰਥੀ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਗੁਰਮੁਖ ਸਿੰਘ ਆਦਿ ਹਾਜ਼ਰ ਸਨ |