ਤਪਾ ਮੰਡੀ, 5 ਜਨਵਰੀ (ਵਿਜੇ ਸ਼ਰਮਾ)-ਸਥਾਨਕ ਡੇਰਾ ਵੀਰਗਿਰ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਆਸ਼ਰਮ ਦੇ ਮੁੱਖ ਸੰਚਾਲਕ ਸੰਤ ਬਾਬਾ ਰਾਜਗਿਰ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਮਾਗਮ ਦਾ ਕਾਰਡ ਰਿਲੀਜ਼ ਕਰਦੇ ਹੋਏ ਆਸ਼ਰਮ ਦੇ ਮੁੱਖ ਸੰਚਾਲਕ ਸੰਤ ਬਾਬਾ ਰਾਜਗਿਰ ਨੇ ਦੱਸਿਆ ਕਿ ਸੰਤ ਬਾਬਾ ਵੀਰਗਿਰ ਦੀ 51ਵੀਂ ਬਰਸੀ ਦੇ ਸਬੰਧ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ 7 ਜਨਵਰੀ ਤੋਂ ਲੈ ਕੇ 9 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ | ਜਿਸ ਦੇ ਸਬੰਧ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ 9 ਜਨਵਰੀ ਨੂੰ ਪਾਇਆ ਜਾਵੇਗਾ | ਇਸ ਮੌਕੇ ਸੰਤ ਮਹਾਂਪੁਰਸ਼ਾਂ ਵਲੋਂ ਪ੍ਰਵਚਨ ਕੀਤਾ ਜਾਵੇਗਾ ਅਤੇ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਕੌਂਸਲਰ ਦਵਿੰਦਰ ਟੀਟੂ ਦੀਕਸ਼ਤ, ਨੰਬਰਦਾਰ ਜਗਰਾਜ ਸਿੰਘ, ਕੇਵਲ ਟੇਲਰ, ਮਨਪ੍ਰੀਤ ਸਿੰਘ, ਬਲਦੇਵ ਸਿੰਗਲਾ, ਸ਼ਿਵ ਕੁਮਾਰ ਘੁੰਨਸ, ਸੁੱਖਾ ਸਿੰਘ, ਨਿੰਦਰ ਸਿੰਘ, ਭਿੰਦਰ ਸਿੰਘ, ਸੁਖਚੈਨ ਸਿੰਘ ਪੰਧੇਰ, ਮਾਨਾ ਪੰਧੇਰ, ਜਗਦੇਵ ਸਿੰਘ ਗੋਦੀ, ਜੀਵਨ ਔਜਲਾ, ਗੁਰਪ੍ਰੀਤ ਸਿੰਘ ਸਿੱਧੂ, ਜੱਸਾ ਸਿੰਘ ਜ਼ੈਲਦਾਰ, ਹਰਿੰਦਰ ਕੁਮਾਰ ਘਈ, ਪੁਰਸ਼ੋਤਮ ਲਾਲ, ਸੁਰਿੰਦਰ ਕੁਮਾਰ ਤੋਂ ਇਲਾਵਾ ਡੇਰੇ ਦੀਆਂ ਸੰਗਤਾਂ ਹਾਜ਼ਰ ਸਨ |