19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੱਖੋ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-01-2026
ਰੂੜੇਕੇ ਕਲਾਂ, 5 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵੱਡਾ ਗੁਰਦੁਆਰਾ ਸਾਹਿਬ ਪੱਖੋ ਕਲਾਂ ਵਿਖੇ ਅਵਤਾਰ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕਰਵਾਏ ਗਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਅੰਮਿ੍ਤ ਛਕ ਕੇ ਸਿੰਘ ਸਜਣ ਲਈ ਇਕੱਤਰ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ | ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਪੜ੍ਹਨ ਅਤੇ ਦਸਤਾਰਾਂ ਸਜਾਉਣ ਲਈ ਸਿੱਖਿਅਤ ਕੀਤਾ ਗਿਆ | ਇਲਾਕੇ ਦੀਆਂ ਸਾਰੀਆਂ ਧਾਰਮਿਕ, ਰਾਜਨੀਤਿਕ, ਸਮਾਜਿਕ ਸੰਸਥਾਵਾਂ ਦੇ ਆਗੂਆਂ ਨੂੰ ਪ੍ਰਧਾਨ ਨਾਜ਼ਰ ਸਿੰਘ, ਹਰਜਿੰਦਰ ਸਿੰਘ ਖ਼ਜ਼ਾਨਚੀ, ਜਸਵੀਰ ਸਿੰਘ ਕਾਲਾ, ਸਤਨਾਮ ਸਿੰਘ, ਜਗਰਾਜ ਸਿੰਘ, ਤੇਜਾ ਸਿੰਘ, ਗੁਰਜੰਟ ਸਿੰਘ, ਗੁਰਮੁਖ ਸਿੰਘ, ਦਰਜੀਤ ਸਿੰਘ, ਗੁਰਚਰਨ ਸਿੰਘ, ਗੁਰਦੇਵ ਸਿੰਘ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਕਿਰਨਜੀਤ ਕੌਰ ਨੇ ਥਾਣਾ ਟੱਲੇਵਾਲ ਦਾ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਮਨਰੇਗਾ ਦਾ ਨਾਂਅ ਬਦਲਣ ਦੀ ਆੜ 'ਚ ਮਜ਼ਦੂਰਾਂ ਨਾਲ ਧੱਕੇਸ਼ਾਹੀ ਬੰਦ ਕਰੇ ਕੇਂਦਰ ਸਰਕਾਰ -'ਆਪ' ਆਗੂ <br/>
Ad Position 24