ਧਨੌਲਾ, 5 ਜਨਵਰੀ (ਜਤਿੰਦਰ ਸਿੰਘ ਧਨੌਲਾ)-ਪਿੰਡ ਅਤਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਹਾਜ਼ਰੀ ਲਗਵਾਈ | ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਪੰਚਾਇਤ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ, ਭਰਪੂਰ ਸਿੰਘ ਸਰਪੰਚ, ਗੁਰਦੀਪ ਸਿੰਘ ਸਾਬਕਾ ਸਰਪੰਚ, ਗੁਰਜੀਤ ਸਿੰਘ ਨੰਬਰਦਾਰ, ਪਰਮਜੀਤ ਸਿੰਘ, ਹਰਪਿੰਦਰ ਸਿੰਘ ਪੰਚ, ਗੁਰਮੇਲ ਸਿੰਘ, ਅਵਤਾਰ ਸਿੰਘ ਸਾਬਕਾ ਪ੍ਰਧਾਨ, ਕਰਨੈਲ ਸਿੰਘ, ਪਿ੍ਥੀ ਸਿੰਘ, ਗੁਰਜੰਟ ਸਿੰਘ, ਨਿਰਮਲ ਸਿੰਘ ਸਾਬਕਾ ਪੰਚ, ਸੁਰਜੀਤ ਸਿੰਘ ਸਾਬਕਾ ਪੰਚ, ਗੁਰਚਰਨ ਸਿੰਘ ਸਾਬਕਾ ਪੰਚ, ਰਘਬੀਰ ਸਿੰਘ, ਭੁਪਿੰਦਰ ਸਿੰਘ, ਚਮਕੌਰ ਸਿੰਘ, ਮਨਜਿੰਦਰ ਸਿੰਘ, ਰਾਗੀ ਢਾਡੀ ਆਦਿ ਸ਼ਖ਼ਸੀਅਤਾਂ ਅਤੇ ਇਲਾਕੇ ਦੀ ਸੰਗਤ ਨੇ ਉਚੇਚੇ ਤੌਰ 'ਤੇ ਹਾਜ਼ਰੀ ਲਗਵਾਈ |