25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਯੂਥ ਅਗੇਂਸਟ ਡਰੱਗਜ਼ ਮੁਹਿੰਮ ਦੀ ਸਮਾਪਤੀ ਮੌਕੇ ਸ਼ਲਾਘਾ ਪੱਤਰ ਵੰਡ ਸਮਾਰੋਹ ਦਾ ਆਯੋਜਨ <br/>

Ad Position 21
No active advertisement
ਅਜੀਤ ਡੈਸਕ 07-01-2026
ਬਰਨਾਲਾ, 6 ਜਨਵਰੀ (ਨਰਿੰਦਰ ਅਰੋੜਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ. ਨਗਰ ਵਲੋਂ ਚਲਾਈ ਜਾ ਰਹੀ ਮੁਹਿੰਮ ਯੂਥ ਅਗੇਂਸਟ ਡਰਗਜ਼ ਦੀ ਸਮਾਪਤੀ ਮੌਕੇ ਅੱਜ ਮਿਸ ਅੰਸ਼ੁਲ ਬੇਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ਼-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦੀ ਅਗਵਾਈ ਹੇਠ ਸ਼ਲਾਘਾ ਪੱਤਰ ਵੰਡ ਸਮਾਰੋਹ ਜ਼ਿਲ੍ਹਾ ਕਚਹਿਰੀਆਂ ਵਿਖੇ ਆਯੋਜਿਤ ਕੀਤਾ ਗਿਆ | ਇਸ ਮੌਕੇ 'ਤੇ ਇੱਕ ਮਹੀਨੇ ਦੀ ਕੰਪੇਨ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਜਿਨ੍ਹਾਂ ਨੇ ਵਧੀਆ ਪ੍ਰਦਰਸ਼ਨ ਕੀਤਾ, ਨੂੰ ਸ਼ਲਾਘਾ ਪੱਤਰ ਵੰਡੇ ਗਏ | ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਜਾਣਕਾਰੀ ਦਿੱਤੀ ਗਈ ਕਿ ਉਕਤ ਕੰਪੇਨ ਦੌਰਾਨ ਕੁਲ 175 ਪਿੰਡਾਂ ਵਿਚ 342 ਜਾਗਰੂਕਤਾ ਕੈਂਪ ਲਗਾਏ | ਇਸ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਵਿਚ ਪੋਸਟਰ ਮੇਕਿੰਗ, ਸਲੋਗਨ ਮੇਕਿੰਗ, ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ ਤਾਂ ਜੋ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ | ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਵਿਚ ਲਗਭਗ 450 ਜਾਗਰੂਕਤਾ ਸੈਸ਼ਨ ਲਗਾਏ ਗਏ | ਇਸ ਤੋਂ ਇਲਾਵਾ ਬਰਨਾਲਾ ਸ਼ਹਿਰ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀਆਂ ਕੱਢ ਕੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਅਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਨੁੱਕੜ ਨਾਟਕ ਕਰਵਾਏ ਗਏ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦੇ ਪੈਰਾ ਲੀਗਲ ਵਲੰਟੀਅਰਾਂ ਵਲੋਂ ਪਿੰਡਾਂ ਵਿਚ ਯੂਥ ਮਾਰਚ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਗਿਆ | ਰਿਹੈਬਲੀਟੇਸ਼ਨ ਸੈਂਟਰ ਸੋਹਲ ਪੱਤੀ ਅਤੇ ਸਿਵਲ ਹਸਪਤਾਲ ਬਰਨਾਲਾ ਵਿਖੇ ਸੈਮੀਨਾਰ ਲਗਾਏ ਗਏ ਅਤੇ ਰਿਹੈਬਲੀਟੇਸ਼ਨ ਸੈਂਟਰ ਵਿਚ ਮੌਜੂਦ ਵਿਅਕਤੀਆਂ ਤੇ ਪਿੰਡ ਦੇ ਨੌਜਵਾਨਾਂ ਦਾ ਆਪਸ ਵਿਚ ਵਾਲੀਬਾਲ ਦਾ ਮੈਚ ਵੀ ਕਰਵਾਇਆ ਗਿਆ | ਇਸ ਮੌਕੇ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ, ਸ੍ਰੀ ਬਰਜਿੰਦਰਪਾਲ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ, ਸ੍ਰੀ ਨੀਰਜ ਸਿੰਗਲਾ ਕੋਆਰਡੀਨੇਟਰ ਜ਼ਿਲ੍ਹਾ ਸਿੱਖਿਆ ਦਫ਼ਤਰ, ਸ੍ਰੀ ਗੁਰਮੇਲ ਸਿੰਘ ਗਿੱਲ ਚੀਫ਼ ਲੀਗਲ ਏਡ ਡਿਫੈਂਸ ਕਾਊਾਸਲ ਬਰਨਾਲਾ, ਸ੍ਰੀ ਗੁਰਨੈਬ ਸਿੰਘ ਢਿੱਲੋਂ ਡਿਪਟੀ ਚੀਫ਼ ਲੀਗਲ ਏਡ ਡਿਫੈਂਸ ਕਾਊਾਸਲ, ਸ੍ਰੀ ਮਨਿੰਦਰ ਸਿੰਘ ਸਹਾਇਕ ਲੀਗਲ ਏਡ ਡਿਫੈਂਸ ਕਾਊਾਸਲ, ਮਿਸ ਲਵਲੀਨ ਕੌਰ ਸਹਾਇਕ ਲੀਗਲ ਏਡ ਡਿਫੈਂਸ ਕਾਊਾਸਲ ਬਰਨਾਲਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਦੇ ਪ੍ਰਸਿੱਧ ਸਾਹਿਤਕ ਰਸਾਲੇ 'ਕਹਾਣੀ ਪੰਜਾਬ' ਦਾ 106ਵਾਂ ਸਾਲਾਨਾ ਅੰਕ ਲੋਕ ਅਰਪਣ <br/> ਅਗਲੀ ਖ਼ਬਰ ਗੁਰਦੁਆਰਾ ਕਮੇਟੀ ਦੇ ਕੁਲਵੰਤ ਸਿੰਘ ਭੱਟੀ ਪ੍ਰਧਾਨ ਬਣੇ
Ad Position 24