25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਤਪਾ ਮੰਡੀ ਵਿਖੇ ਐਸ.ਪੀ.(ਡੀ.) ਵਲੋਂ ਅਚਨਚੇਤ ਨਾਕਾ ਲਾ ਕੇ ਗੱਡੀਆਂ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 07-01-2026
ਤਪਾ ਮੰਡੀ, 6 ਜਨਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਦੇ ਡੀ.ਜੀ.ਪੀ. ਦੀਆਂ ਹਦਾਇਤਾਂ ਅਤੇ ਐਸ.ਐਸ.ਪੀ. ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਬਰਨਾਲਾ ਜ਼ਿਲ੍ਹੇ ਵਿਚ ਅਚਨਚੇਤ ਨਾਕੇ ਲਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਤਪਾ ਦੇ ਵਾਲਮੀਕ ਚੌਂਕ ਵਿਚ ਪੁਲਿਸ ਵਲੋਂ ਨਾਕਾ ਲਾ ਕੇ ਛੋਟੀਆਂ ਵੱਡੀਆਂ ਗੱਡੀਆਂ ਦੀ ਚੈਕਿੰਗ ਖ਼ੁਦ ਪੁਲਿਸ ਜ਼ਿਲ੍ਹਾ ਬਰਨਾਲਾ ਦੇ ਐਸ.ਪੀ.(ਡੀ.) ਅਸ਼ੋਕ ਸ਼ਰਮਾ ਵਲੋਂ ਕੀਤੀ ਗਈ | ਉਨ੍ਹਾਂ ਨਾਲ ਸਬ-ਡਵੀਜ਼ਨ ਤਪਾ ਦੇ ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਿੱਧੂ, ਥਾਣਾ ਇੰਚਾਰਜ ਸ਼ਰੀਫ਼ ਖ਼ਾਨ ਅਤੇ ਸਿਟੀ ਇੰਚਾਰਜ ਬਲਜੀਤ ਸਿੰਘ ਮੌਜੂਦ ਰਹੇ | ਉਨ੍ਹਾਂ ਨੇ ਗੱਡੀਆਂ ਦੇ ਚਾਲਕਾਂ ਨੂੰ ਕਿਹਾ ਕਿ ਗੱਡੀਆਂ ਦੇ ਦਸਤਾਵੇਜ਼ ਅਧੂਰੇ ਨਹੀਂ ਹੋਣੇ ਚਾਹੀਦੇ, ਮੋਟਰਸਾਈਕਲ ਚਾਲਕਾਂ ਦੇ ਹੈਲਮਟ ਅਤਿ ਜ਼ਰੂਰੀ ਹਨ ਕਿਉਂਕਿ ਹੈਲਮਟ ਨਾ ਪਾਉਣ ਕਾਰਨ ਕਿਸੇ ਵੇਲੇ ਵੀ ਅਣਸੁਖਾਵੀਂ ਘਟਨਾ ਹੋ ਸਕਦੀ ਹੈ | ਇਸ ਤੋਂ ਇਲਾਵਾ ਜੇਕਰ ਕਿਸੇ ਦੀ ਗੱਡੀ ਦੇ ਕਾਲੀ ਫ਼ਿਲਮ ਲੱਗੀ ਵਿਖਾਈ ਦਿੱਤੀ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਿਕ ਕਾਰਵਾਈ ਹੋਵੇਗੀ | ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਮਾੜੇ ਅਨਸਰਾਂ ਅਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਮੁਹਿੰਮ ਛੇੜੀ ਗਈ ਹੈ | ਜਿਸ ਤਹਿਤ ਬਰਨਾਲਾ ਪੁਲਿਸ ਨੂੰ ਸਫਲਤਾ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਆਪਣੇ ਹੱਥ ਵਿਚ ਨਹੀਂ ਲੈਣ ਦਿੱਤਾ ਜਾਵੇਗਾ ਕਿਉਂਕਿ 26 ਜਨਵਰੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਪੁਲਿਸ ਵਲੋਂ ਥਾਂ-ਥਾਂ 'ਤੇ ਨਾਕੇ ਲਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਜ਼ਿਲ੍ਹਾ ਅੰਦਰ ਬਹਾਲ ਰਹਿ ਸਕੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਾਨੂੰਨ ਮੁਤਾਬਿਕ ਕੀਤੀ ਜਾਵੇਗੀ | ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ, ਗੁਰਪਿਆਰ ਸਿੰਘ ਪੁਲਿਸ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ., ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੇ ਗਿ੍ਫ਼ਤਾਰ ਸਾਥੀਆਂ ਨੂੰ ਰਿਹਾਅ ਕਰਵਾਉਣ ਅਤੇ ਮੰਗਾਂ ਮੰਨਵਾ... ਅਗਲੀ ਖ਼ਬਰ ਥਾਣਾ ਇੰਚਾਰਜ ਸ਼ਰੀਫ਼ ਖ਼ਾਨ ਨੇ ਬੁਲਟ ਮੋਟਰਸਾਈਕਲ ਵਾਲਿਆਂ 'ਤੇ ਕੱਸਿਆ ਸ਼ਿਕੰਜਾ <br/>
Ad Position 24