25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੀ.ਆਰ.ਟੀ.ਸੀ., ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੇ ਗਿ੍ਫ਼ਤਾਰ ਸਾਥੀਆਂ ਨੂੰ ਰਿਹਾਅ ਕਰਵਾਉਣ ਅਤੇ ਮੰਗਾਂ ਮੰਨਵਾਉਣ ਲਈ ਗੇਟ ਰੈਲੀ <br/>

Ad Position 21
No active advertisement
ਅਜੀਤ ਡੈਸਕ 07-01-2026
ਬਰਨਾਲਾ, 6 ਜਨਵਰੀ (ਨਰਿੰਦਰ ਅਰੋੜਾ)-ਪੀ.ਆਰ.ਟੀ.ਸੀ., ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਦਿੱਤੇ ਗਏ ਸੂਬਾ ਪੱਧਰੀ ਸੱਦੇ ਤਹਿਤ ਮੁਲਾਜ਼ਮਾਂ ਵਲੋਂ ਬਰਨਾਲਾ ਦੀ ਪੀ.ਆਰ.ਟੀ.ਸੀ. ਵਰਕਸ਼ਾਪ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੱਕ ਦੋ ਘੰਟੇ ਲਈ ਗੇਟ ਰੈਲੀ ਕੀਤੀ ਗਈ | ਗੱਲਬਾਤ ਕਰਦਿਆਂ ਆਗੂਆਂ ਨਿਰਪਾਲ ਸਿੰਘ ਪੱਪੂ, ਸੁਖਪਾਲ ਸਿੰਘ ਪਾਲਾ, ਗੁਰਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅੱਗੇ ਗੁਹਾਰ ਲਗਾ ਰਹੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ | ਪਿਛਲੇ ਦਿਨੀਂ ਸਾਡੇ ਵਲੋਂ ਕੀਤੇ ਸੰਘਰਸ਼ ਦੌਰਾਨ ਸਾਡੇ ਸਾਥੀਆਂ ਨੂੰ ਗਿ੍ਫ਼ਤਾਰ ਕਰ ਕੇ ਪਰਚੇ ਪਾ ਦਿੱਤੇ ਗਏ ਅਤੇ ਹੁਣ ਵੀ ਉਹ ਸਾਥੀ ਸੰਗਰੂਰ ਜੇਲ੍ਹ ਵਿਚ ਬੰਦ ਹਨ | ਉਨ੍ਹਾਂ ਮੰਗ ਕੀਤੀ ਕਿ ਸਾਡੇ ਸਾਥੀਆਂ ਨੂੰ ਜਲਦ ਰਿਹਾਅ ਕੀਤਾ ਜਾਵੇ ਅਤੇ ਸਾਡੀਆਂ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਸਾਡੇ ਵਲੋਂ 9 ਜਨਵਰੀ ਨੂੰ ਸੰਗਰੂਰ ਵਿਖੇ ਵੱਖ-ਵੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਵਿਸ਼ਾਲ ਕਨਵੈਨਸ਼ਨ ਕਰ ਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਮੱਖਣ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਨਵਰੀ ਵਾਲੇ ਧਰਨੇ ਲਈ ਪਿੰਡਾਂ ਵਿਚ ਲਾਮਬੰਦੀ ਅਗਲੀ ਖ਼ਬਰ ਤਪਾ ਮੰਡੀ ਵਿਖੇ ਐਸ.ਪੀ.(ਡੀ.) ਵਲੋਂ ਅਚਨਚੇਤ ਨਾਕਾ ਲਾ ਕੇ ਗੱਡੀਆਂ ਦੀ ਚੈਕਿੰਗ
Ad Position 24