25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਗੁਰਦੁਆਰਾ ਸਾਹਿਬ ਕਾਹਨੇਕੇ ਵਿਖੇ ਕੇਸਾਧਾਰੀ ਬੱਚਿਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 07-01-2026
ਰੂੜੇਕੇ ਕਲਾਂ, 6 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਕਾਹਨੇਕੇ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਪਿੰਡ ਦੇ ਕੇਸਾਧਾਰੀ ਬੱਚਿਆਂ ਨੂੰ ਪ੍ਰਧਾਨ ਮਲਕੀਤ ਸਿੰਘ ਖਾਲਸਾ, ਸੇਵਕ ਸਿੰਘ, ਜਸਵਿੰਦਰ ਸਿੰਘ ਕਾਲਾ, ਰਾਮ ਸਿੰਘ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਖਾਲਸਾ ਅਤੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਾਡੇਸ਼ਨ ਪੰਜਾਬ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਕਾਹਨੇਕੇ ਨੇ ਕਿਹਾ ਕਿ ਕੇਸਧਾਰੀ ਬੱਚਿਆਂ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਨੂੰ ਹੌਸਲਾ ਦਿੱਤਾ ਗਿਆ ਹੈ ਤਾਂ ਜੋ ਉਹ ਪੱਕੇ ਤੌਰ 'ਤੇ ਕੇਸਧਾਰੀ ਰਹਿਣ ਅੰਮਿ੍ਤਪਾਨ ਕਰ ਕੇ ਸਿੰਘ ਸਜਣ ਅਤੇ ਕੇਸਧਾਰੀ ਬੱਚਿਆਂ ਨੂੰ ਦੇਖ ਕੇ ਹੋਰ ਪਿੰਡ ਦੇ ਬੱਚੇ ਕੇਸ ਰੱਖਣ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਨੌਵੀਂ ਰੂੜੇਕੇ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ ਮਨਾਇਆ <b... ਅਗਲੀ ਖ਼ਬਰ ਹੋਣਹਾਰ ਖਿਡਾਰਨ ਹਸਨਪ੍ਰੀਤ ਮੱਲ੍ਹੀ ਨੇ ਮਿਕਸਡ ਨੈੱਟਬਾਲ ਚੈਂਪੀਅਨਸ਼ਿਪ 'ਚ ਜਿੱਤਿਆ ਗੋਲਡ ਮੈਡਲ <br/>
Ad Position 24