ਬਰਨਾਲਾ, 6 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਗੁਰੂਸਰ ਪਾਤਸ਼ਾਹੀ ਨੌਵੀਂ ਪਿੰਡ ਸੇਖਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 74ਵੇਂ ਸਾਲਾਨਾ ਜੋੜ ਮੇਲਾ ਮੌਕੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ | ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਜੀਤ ਸਿੰਘ, ਪ੍ਰਧਾਨ ਬਹਾਦਰ ਸਿੰਘ, ਮੈਂਬਰ ਅਮਰਜੀਤ ਸਿੰਘ, ਮੀਤ ਮੈਨੇਜਰ ਸੋਹਣ ਸਿੰਘ ਨੇ ਸਿਰੋਪਾਉ ਪਾ ਕੇ ਨਗਰ ਕੀਰਤਨ ਰਵਾਨਾ ਕੀਤਾ | ਰਾਗੀ ਹਰਪ੍ਰੀਤ ਸਿੰਘ ਦੇ ਜਥੇ, ਰਾਗੀ ਕੁਲਦੀਪ ਸਿੰਘ ਸੇਖਾ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਢਾਡੀ ਜਥਾ ਗੁਰਦੀਪ ਸਿੰਘ ਚੱਕ ਭਾਈ ਕੇ, ਢਾਡੀ ਮਿੱਠੂ ਸਿੰਘ ਉਗਰਾਹਾਂ ਦੇ ਜਥਾ, ਢਾਡੀ ਮੱਖਣ ਸਿੰਘ ਦੇ ਜਥਿਆਂ ਅਤੇ ਕਵੀਸ਼ਰੀ ਜਥਾ ਭਾਈ ਦਰਸ਼ਨ ਸਿੰਘ ਸ਼ੇਰਪੁਰੀਆ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦਾ ਵੱਖ-ਵੱਖ ਪੱਤੀਆਂ ਵਿਚ ਭਰਵਾਂ ਸਵਾਗਤ ਕੀਤਾ ਗਿਆ ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਸਰਪੰਚ ਜਗਸੀਰ ਸਿੰਘ ਮੱਖਣ, ਸਰਪੰਚ ਜਗਤਾਰ ਸਿੰਘ ਤਾਰਾ, ਸੈਕਟਰੀ ਹਰਮਿੰਦਰ ਸਿੰਘ ਹੈਪੀ, ਸਮਰਦੀਪ ਸਿੰਘ ਮਾਨ, ਗ੍ਰੰਥੀ ਗੁਰਪ੍ਰੀਤ ਸਿੰਘ, ਜੋਧਾ ਸਿੰਘ ਸੇਖਾ, ਰੋਹੀ ਰਾਮ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |