25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸੰਯੁਕਤ ਕਿਸਾਨ ਮੋਰਚੇ ਵਲੋਂ 16 ਦੇ ਬਰਨਾਲਾ ਧਰਨੇ ਦੀ ਤਿਆਰੀ 'ਚ ਪਿੰਡ-ਪਿੰਡ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 07-01-2026
ਮਹਿਲ ਕਲਾਂ, 6 ਜਨਵਰੀ (ਅਵਤਾਰ ਸਿੰਘ ਅਣਖੀ)-ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਦੇ ਸੰਯੁਕਤ ਮੋਰਚੇ ਦੇ ਸੱਦੇ ਤਹਿਤ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਮੂਹਰੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ 'ਚ ਪਿੰਡ ਠੀਕਰੀਵਾਲਾ, ਸੰਘੇੜਾ, ਕਰਮਗੜ੍ਹ ਆਦਿ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ | ਭਾਕਿਯੂ ਉਗਰਾਹਾਂ ਦੇ ਬੁੱਕਣ ਸਿੰਘ ਸੱਦੋਵਾਲ, ਜੱਜ ਸਿੰਘ ਗਹਿਲ, ਭਾਕਿਯੂ ਡਕੌਂਦਾ-ਧਨੇਰ ਦੇ ਬਲਵੰਤ ਸਿੰਘ ਉਪਲੀ, ਬਲਵੰਤ ਸਿੰਘ ਠੀਕਰੀਵਾਲਾ, ਭਾਕਿਯੂ ਭਕੌਦਾ ਬੁਰਜਗਿੱਲ ਦੇ ਚਤਰ ਸਿੰਘ ਠੀਕਰੀਵਾਲਾ, ਪ੍ਰਧਾਨ ਦਰਸ਼ਨ ਸਿੰਘ, ਸੀਟੂ ਦੇ ਸੂਬਾ ਆਗੂ ਸ਼ੇਰ ਸਿੰਘ ਫਰਵਾਹੀ, ਏਟਕ ਆਗੂ ਖੁਸ਼ੀਆ ਸਿੰਘ ਨੇ ਕਿਹਾ ਕਿ ਬਿਜਲੀ ਸੋਧ ਬਿਲ, ਨਿੱਜੀਕਰਨ ਦੀ ਨੀਤੀ, ਮਜ਼ਦੂਰ ਵਿਰੋਧੀ ਕਿਰਤ ਕੋਡ ਅਤੇ ਸਰਕਾਰੀ ਸੰਸਥਾਵਾਂ ਦੀ ਵਿਕਰੀ ਰਾਹੀਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ 'ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਬਿਜਲੀ ਖੇਤਰ 'ਚ ਨਿੱਜੀਕਰਨ ਨਾਲ ਖੇਤੀ ਦੀ ਲਾਗਤ ਵਧੇਗੀ, ਪਿੰਡਾਂ 'ਤੇ ਆਰਥਿਕ ਬੋਝ ਪਵੇਗਾ ਅਤੇ ਪਾਵਰਕਾਮ ਵਰਗੀਆਂ ਸਰਕਾਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਕਾਰਪੋਰੇਟ ਘਰਾਨਿਆਂ ਦੇ ਹਿਤਾਂ ਲਈ ਨੀਤੀਆਂ ਬਣਾਉਂਦੀਆਂ ਹੋਈਆਂ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀਆਂ ਹਨ | ਆਗੂਆਂ ਨੇ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨ, ਮਜ਼ਦੂਰ ਆਗੂਆਂ ਅਤੇ ਪੱਤਰਕਾਰਾਂ 'ਤੇ ਝੂਠੇ ਪਰਚੇ ਦਰਜ ਕਰਨਾ ਅਤੇ ਧਮਕੀਆਂ ਦੇ ਕੇ ਆਵਾਜ਼ਾਂ ਨੂੰ ਦਬਾਉਣਾ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਜ਼ੁਲਮ, ਧਮਕੀਆਂ ਜਾਂ ਦਬਾਅ ਨਾਲ ਸੰਘਰਸ਼ ਨੂੰ ਰੋਕਿਆ ਨਹੀਂ ਜਾ ਸਕਦਾ | ਕਿਸਾਨ ਮਜ਼ਦੂਰ ਆਗੂਆਂ ਨੇ ਹਰ ਵਰਗ ਦੇ ਸਮੂਹ ਲੋਕਾਂ ਨੂੰ ਇਕਜੁਟ ਹੋ ਕੇ 16 ਜਨਵਰੀ ਦੇ ਬਰਨਾਲਾ ਧਰਨੇ 'ਚ ਵੱਡੀ ਗਿਣਤੀ ਨਾਲ ਪਹੁੰਚਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਬਲਾਕ ਸ਼ਹਿਣਾ ਦੇ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸੁਰਜੀਤਪੁਰਾ ਵਿਖੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀ ਦਾ ਸਨਮਾਨ <br/>
Ad Position 24