21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬੇਸਹਾਰਾ ਪਸ਼ੂਆਂ ਤੋਂ ਸ਼ਹਿਰ ਵਾਸੀ ਹੋਏ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 24-01-2026
ਤਪਾ ਮੰਡੀ, 23 ਜਨਵਰੀ (ਵਿਜੇ ਸ਼ਰਮਾ)-ਤਪਾ ਖੇਤਰ ਅੰਦਰ ਬੇਸਹਾਰਾ ਪਸ਼ੂਆਂ ਦੀ ਭਰਮਾਰ ਹੋਣ ਕਾਰਨ ਹਰ ਵੇਲੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜਿਸ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰਦੇ ਹਨ ਕਿਉਂਕਿ ਸਵੇਰੇ ਦਰਵਾਜ਼ਾ ਖੋਲ੍ਹਣ ਵੇਲੇ ਹੀ ਵੱਡੀ ਗਿਣਤੀ ਵਿਚ ਪਸ਼ੂਆਂ ਦੀਆਂ ਟੋਲੀਆਂ ਗਲੀਆਂ ਵਿਚ ਆਪਸ ਵਿਚ ਭਿੜਦੇ ਵਿਖਾਈ ਦਿੰਦੀਆਂ ਹਨ | ਇਸ ਲਈ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਬੇਸਹਾਰਾ ਪਸ਼ੂਆਂ ਦਾ ਕੋਈ ਢੁਕਵਾਂ ਹੱਲ ਕੀਤਾ ਜਾਵੇ | ਸ਼ਹਿਰ ਵਾਸੀਆਂ ਨੇ ਦੱਸਿਆ ਕਿ ਅਮਰੀਕਨ ਢੱਠੇ ਸ਼ਹਿਰ ਅੰਦਰ ਵੱਡੀ ਗਿਣਤੀ ਵਿਚ ਘੁੰਮ ਰਹੇ ਹਨ ਜੇਕਰ ਕੋਈ ਉਨ੍ਹਾਂ ਨੂੰ ਪਾਸੇ ਕਰਦਾ ਹੈ ਤਾਂ ਮਾਰਨ ਨੂੰ ਪੈਂਦੇ ਹਨ | ਇਸ ਲਈ ਅਮਰੀਕਨ ਢੱਠਿਆਂ ਦੇ ਪ੍ਰਕੋਪ ਤੋਂ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ ਹਨ | ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਬੇਸਹਾਰਾ ਪਸ਼ੂਆਂ ਕਾਰਨ ਸ਼ਹਿਰ ਅੰਦਰ ਕਈ ਘਟਨਾਵਾਂ ਹੋ ਚੁੱਕੀਆਂ ਹਨ ਜਿਸ ਵਿਚ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ | ਕੁੱਝ ਸਮਾਂ ਪਹਿਲਾਂ ਸ਼ਹਿਰ ਦੇ ਇਕ ਗ਼ਰੀਬ ਪਰਿਵਾਰ ਦੇ ਵਿਅਕਤੀ ਦੀ ਬੇਸਹਾਰਾ ਪਸ਼ੂਆਂ ਵਲੋਂ ਟੱਕਰ ਮਾਰ ਕੇ ਜਾਨ ਵੀ ਚਲੀ ਗਈ ਸੀ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਮਰੀਕਨ ਢੱਠਿਆ ਅਤੇ ਹੋਰ ਬੇਸਹਾਰਾ ਪਸ਼ੂਆਂ ਦਾ ਕੋਈ ਢੁਕਵਾਂ ਹੱਲ ਕੀਤਾ ਜਾਵੇ | ਇਸ ਸਬੰਧੀ ਜਦੋਂ ਐਸ.ਡੀ.ਐਮ. ਤਪਾ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ | ਜਦੋਂ ਨਗਰ ਕੌਂਸਲ ਦੇ ਪ੍ਰਧਾਨ ਡਾਕਟਰ ਸੋਨਿਕਾ ਬਾਂਸਲ ਨਾਲ ਗੱਲ ਹੋਈ ਤਾਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਸਬ-ਡਵੀਜ਼ਨ ਦੇ ਐਸ.ਡੀ.ਐਮ. ਆਯੂਸ਼ ਗੋਇਲ ਨੂੰ ਚਾਹੀਦਾ ਹੈ ਕਿ ਜ਼ਿਲ੍ਹੇ ਦੀਆਂ ਧਾਰਮਿਕ ਸਮਾਜਿਕ ਸੰਸਥਾਵਾਂ, ਗਊਸ਼ਾਲਾਵਾਂ ਦੇ ਪ੍ਰਤੀਨਿਧਾਂ ਨੂੰ ਨਾਲ ਇਕ ਮੀਟਿੰਗ ਕਰ ਕੇ ਇਨ੍ਹਾਂ ਬੇਸਹਾਰਾ ਪਸ਼ੂਆਂ ਦਾ ਕੋਈ ਢੁਕਵਾਂ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀ ਸਿਰ ਦਰਦੀ ਦੂਰ ਹੋ ਸਕੇ | ਉਨ੍ਹਾਂ ਕਿਹਾ ਕਿ ਅੱਜ ਤੋਂ ਪੰਜ ਵਰ੍ਹੇ ਪਹਿਲਾਂ ਸਰਕਾਰ ਵਲੋਂ ਗਊ ਸੈਸ ਭੇਜਿਆ ਗਿਆ ਸੀ ਪਰ ਉਸ ਤੋਂ ਬਾਅਦ ਸਰਕਾਰ ਵਲੋਂ ਨਗਰ ਕੌਂਸਲ ਤਪਾ ਨੂੰ ਕੋਈ ਵੀ ਗਊ ਸੈਸ ਦਾ ਪੈਸਾ ਨਹੀਂ ਭੇਜਿਆ ਗਿਆ | ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ੍ਹ ਦੇ ਮਨਾਲ ਵਿਖੇ ਸਰਕਾਰੀ ਗਊਸ਼ਾਲਾ ਬਣੀ ਹੋਈ ਹੈ ਜਿਸ ਵਿਚ ਵੱਡੀ ਪੱਧਰ 'ਤੇ ਬੇਸਹਾਰਾ ਪਸ਼ੂਆਂ ਦਾ ਪ੍ਰਬੰਧ ਕੀਤਾ ਗਿਆ ਹੈ | ਇਸੇ ਤਰਜ਼ 'ਤੇ ਜ਼ਿਲ੍ਹੇ ਵਿਚ ਕੋਈ ਹੋਰ ਸਰਕਾਰੀ ਗਊਸ਼ਾਲਾ ਬਣਾਈ ਜਾਵੇ ਤਾਂ ਜੋ ਬੇਸਹਾਰਾ ਪਸ਼ੂਆਂ ਨੂੰ ਉਸ ਸਰਕਾਰੀ ਗਊਸ਼ਾਲਾ ਵਿਚ ਛੱਡਿਆ ਜਾ ਸਕੇ |


Ad Position 22
No active advertisement
ਪਿਛਲੀ ਖ਼ਬਰ ਮੀਂਹ ਪੈਣ ਕਾਰਨ ਹੰਡਿਆਇਆ ਵਿਖੇ ਨੀਵੇਂ ਥਾਵਾਂ 'ਤੇ ਪਾਣੀ ਖੜ੍ਹਨ ਕਰਕੇ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ ਤਹਿਤ ਤਪਾ ਪੁਲਿਸ ਵਲੋਂ ਚੈਕਿੰਗ <br/>
Ad Position 24