21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਗੁਰਦੁਆਰਾ ਕਮੇਟੀ ਨੂੰ ਬਦਨਾਮ ਕਰਨ ਲਈ ਰਚੀ ਗਈ ਸੀ ਸਾਜਿਸ਼ <br/>

Ad Position 21
No active advertisement
ਅਜੀਤ ਡੈਸਕ 24-01-2026
ਬਰਨਾਲਾ, 23 ਜਨਵਰੀ (ਰਾਜ ਪਨੇਸਰ)-ਨੇੜਲੇ ਪਿੰਡ ਠੀਕਰੀਵਾਲਾ ਵਿਖੇ ਬੀਤੇ ਦਿਨੀਂ ਗੁਟਕਾ ਸਾਹਿਬ ਦੇ ਅੰਗਾਂ ਨੂੰ ਗਲੀਆਂ 'ਚ ਖਿਲਾਰ ਕੇ ਬੇਅਦਬੀ ਕਰਨ ਵਾਲੇ ਤਿੰਨ ਜਣਿਆਂ ਨੂੰ ਪੁਲਿਸ ਵਲੋਂ ਕਾਬੂ ਕਰ ਕੇ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੈ੍ਰਸ ਕਾਨਫ਼ਰੰਸ ਰਾਹੀਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਬਰਨਾਲਾ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਪਿੰਡ ਠੀਕਰੀਵਾਲਾ ਵਿਖੇ 18, 19, 20 ਜਨਵਰੀ ਨੂੰ ਮਹਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਆਏ ਸਾਲ ਸ਼ਰਧਾ ਨਾਲ ਮਨਾਈ ਜਾਂਦੀ ਹੈ | ਬਰਸੀ ਮੌਕੇ ਭਾਰੀ ਇਕੱਠ ਹੁੰਦਾ ਹੈ ਪਰ ਹਲਾਤ ਖ਼ਰਾਬ ਕਰਨ ਦੀ ਨੀਅਤ ਨਾਲ ਜਗਵੀਰ ਸਿੰਘ ਪੱੁਤਰ ਗੁਰਮੇਲ ਸਿੰਘ ਵਾਸੀ ਠੀਕਰੀਵਾਲਾ ਜੋ ਕਿ ਗੰੁਗਾ ਬੋਲਾ ਹੈ | ਜਿਸ ਕੋਲ ਇਸ ਦਾ ਰਿਸ਼ਤੇਦਾਰ ਰਣਦੀਪ ਸਿੰਘ ਪੱੁਤਰ ਬਲਵੀਰ ਸਿੰਘ ਵਾਸੀ ਸੁਲਤਾਨਪੁਰ (ਸੰਗਰੂਰ) ਵੀ ਆਇਆ ਹੋਇਆ ਸੀ | 19 ਜਨਵਰੀ ਦੀ ਰਾਤ ਨੂੰ ਤਕਰੀਬਨ 10:30 ਵਜੇ ਦੇ ਕਰੀਬ ਜਗਵੀਰ ਸਿੰਘ ਤੇ ਰਣਦੀਪ ਸਿੰਘ ਵਲੋਂ ਪਿੰਡ ਦੀਆਂ ਗਲੀਆਂ 'ਚ ਗੁਟਕਾ ਸਾਹਿਬ ਦੇ ਪਾਵਨ ਅੰਗਾਂ ਨੂੰ ਖਿਲਾਰਿਆ ਗਿਆ | ਇਨ੍ਹਾਂ ਵਲੋਂ ਗੁਟਕਾ ਸਾਹਿਬ ਦੇ ਅੰਗਾਂ ਨੂੰ ਵੱਖ-ਵੱਖ ਵਿਅਕਤੀਆਂ ਨੂੰ ਫੜਾਇਆ ਗਿਆ ਤਾਂ ਜੋ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਲੋਕਾਂ ਨੂੰ ਭਟਕਾਇਆ ਜਾ ਸਕੇ ਤੇ ਪਿੰਡ ਦਾ ਮਾਹੌਲ ਖ਼ਰਾਬ ਹੋਵੇ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਥਾਣਾ ਸਦਰ ਦੇ ਐਸ.ਐਚ.ਓ. ਜਗਜੀਤ ਸਿੰਘ ਨੂੰ ਜਦੋਂ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਪੂਰੀ ਟੀਮ ਸਮੇਤ ਠੀਕਰੀਵਾਲਾ ਵਿਖੇ ਪਹੁੰਚ ਕੇ ਜਾਣਕਾਰੀ ਹਾਸਲ ਕਰ ਕੇ ਤੁਰੰਤ ਮਾਮਲਾ ਦਰਜ ਕਰਦਿਆਂ ਬਾਰੀਕੀ ਨਾਲ ਪੜਤਾਲ ਸ਼ੁਰੂ ਕਰ ਦਿੱਤੀ | ਪੁਲਿਸ ਟੀਮ ਵਲੋਂ ਪਿੰਡ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈਕ ਕੀਤਾ ਤਾਂ ਪਤਾ ਲੱਗਿਆ ਕਿ ਜਗਵੀਰ ਸਿੰਘ ਅਤੇ ਰਣਦੀਪ ਸਿੰਘ ਨੇ ਹੀ ਪਿੰਡ ਦੀਆਂ ਗਲੀਆਂ 'ਚ ਗੁਟਕਾ ਸਾਹਿਬ ਦੇ ਅੰਗ ਖਿਲਾਰੇ ਹਨ | ਇਨ੍ਹਾਂ ਦੋਵਾਂ ਨੂੰ ਗਿ੍ਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਿਆ ਕਿ ਇਸ ਘਟਨਾਕ੍ਰਮ ਦਾ ਮੁੱਖ ਸਾਜਿਸ਼ਕਰਤਾ ਕੁਲਦੀਪ ਸਿੰਘ ਪੱੁਤਰ ਮਹਿੰਦਰ ਸਿੰਘ ਵਾਸੀ ਠੀਕਰੀਵਾਲਾ ਹੈ | ਜਿਸ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਪਹਿਲਾਂ ਤੋਂ ਤਕਰਾਰਬਾਜ਼ੀ ਚੱਲਦੀ ਆ ਰਹੀ ਸੀ | ਜਿਸ ਨੇ ਸਾਜ਼ਿਸ਼ ਤਹਿਤ ਜਗਵੀਰ ਸਿੰਘ ਤੇ ਰਣਦੀਪ ਸਿੰਘ ਨੂੰ ਪੂਰੀ ਟਰੇਨਿੰਗ ਦੇ ਕੇ ਇਨ੍ਹਾਂ ਤੋਂ ਪਿੰਡ ਦੀਆਂ ਗਲੀਆਂ 'ਚ ਗੁਟਕਾ ਸਾਹਿਬ ਦੇ ਅੰਗ ਖਿਲਾਰੇ ਗਏ ਤਾਂ ਜੋ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕੀਤਾ ਜਾ ਸਕੇ ਤਅੇ ਪਿੰਡ ਦਾ ਮਾਹੌਲ ਖ਼ਰਾਬ ਹੋਵੇ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਜਗਵੀਰ ਸਿੰਘ, ਰਣਦੀਪ ਸਿੰਘ ਅਤੇ ਕੁਲਦੀਪ ਸਿੰਘ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਪਲੇਠੀ ਬੈਠਕ <br/> ਅਗਲੀ ਖ਼ਬਰ ਇਲਾਕੇ ਅੰਦਰ ਪਈ ਬਰਸਾਤ ਨੇ ਬਸੰਤ ਨੂੰ ਕੀਤਾ ਫਿੱਕਾ, ਬੱਚੇ ਰਹੇ ਮਾਯੂਸੀ ਦੇ ਆਲਮ 'ਚ <br/>
Ad Position 24