21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਘਰ-ਘਰ ਬਣਨਗੇ ਹੈਲਥ ਬੀਮਾ ਕਾਰਡ-ਵਿਧਾਇਕ ਕੁਲਵੰਤ ਸਿੰਘ ਪੰਡੋਰੀ <br/>

Ad Position 21
No active advertisement
ਅਜੀਤ ਡੈਸਕ 24-01-2026
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਚ ਮੁਹਿੰਮ ਵਿੱਢ ਦਿੱਤੀ ਗਈ ਹੈ | ਇਸੇ ਕੜੀ ਤਹਿਤ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਵੱਖ-ਵੱਖ ਪਿੰਡਾਂ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਵਾਲੇ ਹੈਲਥ ਬੀਮਾ ਕਾਰਡ ਬਣਾਉਣ ਵਾਲੀਆਂ ਆਧੁਨਿਕ ਮਸ਼ੀਨਾਂ ਵੰਡੀਆਂ ਗਈਆਂ | ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਦਾ ਮੁੱਖ ਟੀਚਾ ਹਰ ਨਾਗਰਿਕ ਨੂੰ ਮਿਆਰੀ ਸਿਹਤ ਸੇਵਾਵਾਂ ਦੇ ਘੇਰੇ ਵਿਚ ਲਿਆਉਣਾ ਹੈ | ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ, ਸਗੋਂ ਵਿਸ਼ੇਸ਼ ਟੀਮਾਂ ਰਾਹੀਂ ਘਰ-ਘਰ ਜਾ ਕੇ ਇਹ ਕਾਰਡ ਬਣਾਏ ਜਾਣਗੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਸਹੂਲਤ ਤੋਂ ਵਾਂਝਾ ਨਾ ਰਹੇ | ਵਿਧਾਇਕ ਪੰਡੋਰੀ ਨੇ ਅੱਗੇ ਕਿਹਾ ਕਿ ਇਹ 10 ਲੱਖ ਰੁਪਏ ਦਾ ਸਿਹਤ ਬੀਮਾ ਆਮ ਪਰਿਵਾਰਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗਾ, ਜਿਸ ਨਾਲ ਉਹ ਗੰਭੀਰ ਬਿਮਾਰੀਆਂ ਦਾ ਇਲਾਜ ਬਿਨਾਂ ਕਿਸੇ ਵਿੱਤੀ ਬੋਝ ਦੇ ਚੋਣਵੇਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕਰਵਾ ਸਕਣਗੇ | ਉਨ੍ਹਾਂ ਸਮੂਹ ਕਲੱਬ ਮੈਂਬਰਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ-ਪੱਖੀ ਯੋਜਨਾ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਸਹਿਯੋਗ ਦੇਣ | ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਕਲੱਬਾਂ ਦੇ ਪ੍ਰਧਾਨਾਂ ਨੇ ਸ਼ਿਰਕਤ ਕੀਤੀ | ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਧਨੋਆ, ਬਲਾਕ ਪ੍ਰਧਾਨ ਗੁਰਜੀਤ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਹਰਦਾਸਪੁਰਾ, ਸਰਪੰਚ ਲਖਵੀਰ ਸਿੰਘ ਸਹੌਰ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਯੂਥ ਕੁਆਰਡੀਨੇਟਰ ਮਹਿਕਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਸਹਿਜੜਾ, ਜਸਦੀਪ ਸਿੰਘ, ਪੰਚ ਹਰਬੰਸ ਸਿੰਘ ਕਲਾਲ ਮਾਜਰਾ, ਗੁਰਪ੍ਰੀਤ ਸਿੰਘ ਕਲਾਲ ਮਾਜਰਾ, ਸਤਵਿੰਦਰ ਸਿੰਘ ਛੀਨੀਵਾਲ ਖ਼ੁਰਦ, ਸਾਬਕਾ ਸਰਪੰਚ ਨਿਰਮਲ ਸਿੰਘ ਛੀਨੀਵਾਲ ਅਤੇ ਜਗਮੇਲ ਸਿੰਘ ਛੀਨੀਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਰੀਆਂ ਪੰਥਕ ਧਿਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਇੱਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ-ਈਮਾਨ ਸਿੰਘ ਮਾਨ <br/> ਅਗਲੀ ਖ਼ਬਰ ਪੰਜਾਬ ਦੇ ਲੋਕਾਂ ਨੂੰ ਭੈਅ ਮੁਕਤ ਕਰਨ ਵਿਚ ਅਸਫਲ ਰਹੀ ਸਰਕਾਰ - ਅਮਨਦੀਪ ਸਿੰਘ ਸਾਹੋਕੇ
Ad Position 24