20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕੈਨੇਡਾ 'ਚ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਮਿ੍ਤਕ ਦੇਹ ਛੀਨੀਵਾਲ ਕਲਾਂ ਪੁੱਜੀ-ਗ਼ਮਗੀਨ ਮਾਹੌਲ 'ਚ ਹੋਇਆ ਅੰਤਿਮ ਸੰਸਕਾਰ <br/>

Ad Position 21
No active advertisement
ਅਜੀਤ ਡੈਸਕ 24-01-2026
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਕੈਨੇਡਾ ਦੇ ਸਰੀ ਸ਼ਹਿਰ ਵਿਚ ਬੀਤੀ 26 ਦਸੰਬਰ ਨੂੰ ਅਚਾਨਕ ਮੌਤ ਦਾ ਸ਼ਿਕਾਰ ਹੋਏ ਪਿੰਡ ਛੀਨੀਵਾਲ ਕਲਾਂ ਦੇ 24 ਸਾਲਾ ਨੌਜਵਾਨ ਬਲਤੇਜ ਸਿੰਘ ਦੀ ਮਿ੍ਤਕ ਦੇਹ ਅੱਜ ਜਿਉਂ ਹੀ ਉਸ ਦੇ ਜੱਦੀ ਪਿੰਡ ਪੁੱਜੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ | ਮਾਪਿਆਂ ਦੇ ਇਕਲੌਤੇ ਪੁੱਤਰ ਦਾ ਅੰਤਿਮ ਸੰਸਕਾਰ ਅੱਜ ਬੇਹੱਦ ਗ਼ਮਗੀਨ ਮਾਹੌਲ ਵਿਚ ਕੀਤਾ ਗਿਆ | ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਭਰੇ ਮਨ ਨਾਲ ਕਿਹਾ ਕਿ ਬਲਤੇਜ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਚਿਰਾਗ਼ ਸੀ | ਉਨ੍ਹਾਂ ਕਿਹਾ ਕਿ ਬੜੇ ਚਾਵਾਂ ਨਾਲ ਮਾਪਿਆਂ ਨੇ ਆਪਣੇ ਪੁੱਤ ਨੂੰ ਵਿਦੇਸ਼ ਤੋਰਿਆ ਸੀ ਤਾਂ ਜੋ ਉਹ ਘਰ ਦੀ ਆਰਥਿਕ ਹਾਲਤ ਸੁਧਾਰ ਸਕੇ ਅਤੇ ਆਪਣੀ ਜ਼ਿੰਦਗੀ ਵਿਚ ਵੱਡੀਆਂ ਪ੍ਰਾਪਤੀਆਂ ਕਰ ਸਕੇ, ਪਰ ਕੁਦਰਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ | ਵਿਧਾਇਕ ਪੰਡੋਰੀ ਨੇ ਭਰੋਸਾ ਦਿੱਤਾ ਕਿ ਉਹ ਇਸ ਮੁਸ਼ਕਲ ਘੜੀ ਵਿਚ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ | ਮਿ੍ਤਕ ਦੇ ਪਿਤਾ ਜਗਤਾਰ ਸਿੰਘ ਅਤੇ ਮਾਤਾ ਪਰਮਿੰਦਰ ਕੌਰ ਨੇ ਦੱਸਿਆ ਕਿ ਬਲਤੇਜ ਨੇ ਬਾਰ੍ਹਵੀਂ ਦੀ ਪੜ੍ਹਾਈ ਪੂਰੀ ਕਰਨ ਉਪਰੰਤ ਸਾਲ 2023 ਵਿਚ ਕੈਨੇਡਾ ਦੀ ਧਰਤੀ 'ਤੇ ਕਦਮ ਰੱਖਿਆ ਸੀ | ਸਭ ਕੁੱਝ ਸੁਖਾਵਾਂ ਚੱਲ ਰਿਹਾ ਸੀ ਅਤੇ ਉਹ ਅਕਸਰ ਫ਼ੋਨ 'ਤੇ ਆਪਣੇ ਪਰਿਵਾਰ ਨਾਲ ਗੱਲਾਂ ਕਰਦਾ ਹੋਇਆ ਆਪਣੀਆਂ ਯੋਜਨਾਵਾਂ ਸਾਂਝੀਆਂ ਕਰਦਾ ਰਹਿੰਦਾ ਸੀ | ਪਰ ਕਿਸੇ ਨੂੰ ਕੀ ਪਤਾ ਸੀ ਕਿ 26 ਦਸੰਬਰ 2025 ਦੀ ਉਹ ਮਨਹੂਸ ਸਵੇਰ ਆਖ਼ਰੀ ਸਾਬਤ ਹੋਵੇਗੀ | ਬਲਤੇਜ ਆਪਣੇ ਕਮਰੇ ਵਿਚ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਸੀ ਅਤੇ ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ | ਇਸ ਘਟਨਾ ਦੀ ਜਾਣਕਾਰੀ ਬਲਤੇਜ ਦੇ ਦੋਸਤਾਂ ਵਲੋਂ ਪਰਿਵਾਰ ਨੂੰ ਦਿੱਤੀ ਗਈ ਸੀ | ਅੱਜ ਜਦੋਂ ਬਲਤੇਜ ਦੀ ਦੇਹ ਪਿੰਡ ਪੁੱਜੀ ਤਾਂ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ | ਆਪਣੇ ਇਕਲੌਤੇ ਪੁੱਤ ਨੂੰ ਉੱਚੀ-ਉੱਚੀ ਆਵਾਜ਼ਾਂ ਮਾਰ ਕੇ ਬੁਲਾ ਰਹੇ ਮਾਤਾ-ਪਿਤਾ ਦੇ ਵੈਣ ਸੁਣ ਕੇ ਉੱਥੇ ਮੌਜੂਦ ਹਰ ਸ਼ਖ਼ਸ ਗ਼ਮ ਵਿਚ ਸੀ | ਅੰਤਿਮ ਸੰਸਕਾਰ ਮੌਕੇ ਚੇਅਰਮੈਨ ਸਰਪੰਚ ਸੁਖਵਿੰਦਰ ਦਾਸ ਬਾਵਾ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਦਵਿੰਦਰ ਸਿੰਘ ਧਨੋਆ, ਐਡਵੋਕੇਟ ਜਸਵੀਰ ਸਿੰਘ ਖੇੜੀ, ਪੀ.ਏ. ਬਿੰਦਰ ਸਿੰਘ ਕਾਂਝਲੀ ਵਾਲੇ, ਬਲਵੰਤ ਸਿੰਘ ਛੀਨੀਵਾਲ, ਗ੍ਰੰਥੀ ਬਾਬਾ ਪ੍ਰੀਤਮ ਸਿੰਘ, ਜਥੇਦਾਰ ਪਿ੍ਤਪਾਲ ਸਿੰਘ ਛੀਨੀਵਾਲ, ਲਖਵੀਰ ਸਿੰਘ ਧਾਲੀਵਾਲ, ਨਿਰਭੈ ਸਿੰਘ ਛੀਨੀਵਾਲ, ਸਾਬਕਾ ਸਰਪੰਚ ਨਿਰਮਲ ਸਿੰਘ ਅਤੇ ਹਾਕਮ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕੁਤਬਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 7 ਤੋਂ ਅਗਲੀ ਖ਼ਬਰ ਪ੍ਰਸਿੱਧ ਢਾਡੀ ਜਥੇਦਾਰ ਸਾਧੂ ਸਿੰਘ ਠੁੱਲੀਵਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>
Ad Position 24