20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਰਕਾਰੀ ਪ੍ਰਾਇਮਰੀ ਸਕੂਲ ਠੀਕਰੀਵਾਲ 'ਚ ਤਿੰਨ ਨਵੇਂ ਕਲਾਸ ਰੂਮਾਂ ਤੇ ਕੰਪਿਊਟਰ ਲੈਬ ਦੀ ਉਸਾਰੀ <br/>

Ad Position 21
No active advertisement
ਅਜੀਤ ਡੈਸਕ 24-01-2026
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-'ਸਕੂਲ ਆਫ਼ ਹੈਪੀਨੈਸ' ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਠੀਕਰੀਵਾਲ, ਵਿਖੇ ਬੁਨਿਆਦੀ ਢਾਂਚੇ ਦੇ ਵਿਸਥਾਰ ਵੱਲ ਇਕ ਵੱਡਾ ਕਦਮ ਚੁੱਕਿਆ ਗਿਆ | ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਯਤਨਾਂ ਸਦਕਾ ਨਬਾਰਡ-29 ਅਤੇ ਨਬਾਰਡ-30 ਤਹਿਤ ਤਿੰਨ ਨਵੇਂ ਕਲਾਸ-ਰੂਮਾਂ ਅਤੇ ਇਕ ਆਧੁਨਿਕ ਕੰਪਿਊਟਰ ਲੈਬ ਦਾ ਲੈਂਟਰ ਪਾਇਆ ਗਿਆ | ਇਹ ਕੰਮ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿੰਮਕ ਦੀ ਯੋਗ ਅਗਵਾਈ ਹੇਠ, ਪਿੰਡ ਦੇ ਸਰਪੰਚ ਕਿਰਨਦੀਪ ਸਿੰਘ, ਸਿੱਖਿਆ ਵਿਭਾਗ ਇੰਚਾਰਜ ਚਰਨਜੀਤ ਸਿੰਘ ਦੀ ਦੇਖ-ਰੇਖ ਵਿਚ ਨੇਪਰੇ ਚੜਿ੍ਹਆ | ਡੀ.ਈ.ਓ. ਮੈਡਮ ਇੰਦੂ ਸਿੰਮਕ ਨੇ ਦੱਸਿਆ ਕਿ ਸਕੂਲ ਆਫ਼ ਹੈਪੀਨੈਸ ਸਿਰਫ਼ ਅਕਾਦਮਿਕ ਸਿੱਖਿਆ ਤੱਕ ਸੀਮਤ ਨਹੀਂ, ਸਗੋਂ ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ, ਨੈਤਿਕ ਮੁੱਲਾਂ, ਆਤਮ-ਵਿਸ਼ਵਾਸ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬੱਚਿਆਂ ਲਈ ਖ਼ੁਸ਼ਗਵਾਰ, ਸੁਰੱਖਿਅਤ ਅਤੇ ਸਿਰਜਣਾਤਮਿਕ ਸਿੱਖਣ ਦਾ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ | ਸਕੂਲ ਇੰਚਾਰਜ ਮੈਡਮ ਨਵਜੀਤ ਕੌਰ ਅਤੇ ਕਮਲਜੀਤ ਕੌਰ ਨੇ ਦੱਸਿਆ ਕਿ ਯੋਜਨਾ ਅਧੀਨ ਆਧੁਨਿਕ ਕਲਾਸ-ਰੂਮਾਂ ਦੇ ਨਾਲ-ਨਾਲ ਡਿਜੀਟਲ ਸਿੱਖਿਆ ਸਹੂਲਤਾਂ, ਕੰਪਿਊਟਰ ਲੈਬ, ਲਾਇਬ੍ਰੇਰੀ, ਰਿਸੋਰਸ ਰੂਮ, ਕਿਚਨ-ਸ਼ੈਡ, ਸਾਫ਼-ਸੁਥਰੇ ਬਾਥਰੂਮ ਅਤੇ ਖੇਡ ਮੈਦਾਨ ਵਰਗਾ ਮਿਆਰੀ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਮਾਰੂ ਹਥਿਆਰਾਂ ਸਮੇਤ ਕਾਬੂ <br/> ਅਗਲੀ ਖ਼ਬਰ ਬਾਬਾ ਸੁਖਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/>
Ad Position 24