20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕਰੋੜਾਂ ਰੁਪਏ ਦੀ ਜਗ੍ਹਾ 'ਤੇ ਨਾ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਬਣਿਆ ਨਾ ਹੀ ਸਟੇਡੀਅਮ, ਲਗਾਏ ਜਾ ਰਹੇ ਨੇ ਕੂੜੇ ਦੇ ਢੇਰ <br/>

Ad Position 21
No active advertisement
ਅਜੀਤ ਡੈਸਕ 24-01-2026
ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਕਾਂਗਰਸ ਸਰਕਾਰ ਵਲੋਂ 2 ਅਕਤੂਬਰ 2021 ਨੂੰ ਜ਼ਿਲ੍ਹਾ ਬਰਨਾਲਾ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਵੱਡੇ ਸ਼ਹਿਰਾਂ ਦੇ ਹਸਪਤਾਲਾਂ ਦੀ ਤਰ੍ਹਾਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੰਡਿਆਇਆ ਵਿਖੇ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਬਣਾਏ ਜਾਣ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਅਤੇ ਇਸ ਹਸਪਤਾਲ ਲਈ ਨਗਰ ਕੌਂਸਲ ਬਰਨਾਲਾ ਵਲੋਂ ਨੈਸ਼ਨਲ ਹਾਈਵੇ ਉੱਪਰ 6.5 ਏਕੜ ਜ਼ਮੀਨ ਸਿਹਤ ਵਿਭਾਗ ਨੂੰ ਦਿੱਤੀ ਗਈ ਸੀ | ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਫਰਵਰੀ 2024 ਵਿਚ ਨਗਰ ਕੌਂਸਲ ਬਰਨਾਲਾ ਦੀ ਮੀਟਿੰਗ ਵਿਚ ਸਿਹਤ ਵਿਭਾਗ ਤੋਂ ਉਕਤ ਜ਼ਮੀਨ ਵਾਪਸ ਟਰਾਂਸਫ਼ਰ ਕਰਵਾਉਣ ਲਈ ਮਤਾ ਪਾ ਦਿੱਤਾ ਗਿਆ, ਜਿਸ ਵਿਚ ਜ਼ਿਕਰ ਕੀਤਾ ਗਿਆ ਕਿ ਉਕਤ ਜ਼ਮੀਨ ਉੱਪਰ ਖੇਡ ਸਟੇਡੀਅਮ ਬਣਾਉਣ ਦੀ ਤਜਵੀਜ਼ ਹੈ | ਉਸ ਸਮੇਂ ਇਸ ਹਸਪਤਾਲ ਵਾਲੀ ਜਗ੍ਹਾ ਨੂੰ ਮੁੜ ਨਗਰ ਕੌਂਸਲ ਨੂੰ ਟਰਾਂਸਫ਼ਰ ਕੀਤੇ ਜਾਣ ਸਬੰਧੀ ਪਾਏ ਮਤਾ ਬਾਰੇ ਸੱਤਾਧਾਰੀ ਧਿਰ ਦੇ ਆਗੂਆਂ ਤੇ ਕੌਂਸਲਰਾਂ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਵਲੋਂ ਹਸਪਤਾਲ ਦਾ ਸਿਰਫ਼ ਨੀਂਹ ਪੱਥਰ ਰੱਖੇ ਜਾਣ ਤੋਂ ਇਲਾਵਾ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਕੋਈ ਮਨਜ਼ੂਰੀ ਮਿਲੀ ਹੈ | ਇਸ ਲਈ ਇੱਥੇ ਹੁਣ ਸਟੇਡੀਅਮ ਬਣਾਇਆ ਜਾਵੇਗਾ | ਲੇਕਿਨ ਮਤਾ ਪਾਏ ਜਾਣ ਦੇ ਦੋ ਸਾਲ ਲੰਘਣ ਤੋਂ ਬਾਅਦ ਇਸ ਜਗ੍ਹਾ ਉੱਪਰ ਸਟੇਡੀਅਮ ਬਣਾਏ ਜਾਣ ਦਾ ਵੀ ਕੋਈ ਨਾਮੋ ਨਿਸ਼ਾਨ ਨਹੀਂ ਹੈ | ਹੈਰਾਨੀ ਦੀ ਗੱਲ ਤਾਂ ਇਹ ਦੇਖਣ ਵਿਚ ਆ ਰਹੀ ਹੈ ਕਿ ਇਸ ਕਰੋੜਾਂ ਰੁਪਏ ਦੀ ਜਗ੍ਹਾ ਉੱਪਰ ਹੁਣ ਕੂੜਾ ਸੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇੱਥੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਜੋ ਇਲਾਕੇ ਵਿਚ ਹੋ ਰਹੇ ਵਿਕਾਸ ਦੀ ਝਲਕ ਪੇਸ਼ ਕਰ ਰਹੇ ਹਨ | ਇਸ ਤਰ੍ਹਾਂ ਕਰੋੜਾਂ ਰੁਪਏ ਦੀ ਜਗ੍ਹਾ ਉੱਪਰ ਹਸਪਤਾਲ ਜਾਂ ਸਟੇਡੀਅਮ ਨਾ ਬਣਾਏ ਜਾਣ ਕਾਰਨ ਜਿੱਥੇ ਹਲਕਾ ਬਰਨਾਲਾ ਵਾਸੀਆਂ ਵਿਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਉੱਥੇ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਕਿ ਸਿਹਤ ਤੇ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦਾ ਵਾਅਦਾ ਕਰ ਕੇ ਬਣੀ ਸਰਕਾਰ ਨੂੰ ਇਸ ਜਗ੍ਹਾ ਉੱਪਰ ਹਸਪਤਾਲ ਹੀ ਬਣਾਇਆ ਜਾਣਾ ਚਾਹੀਦਾ ਹੈ |
ਆਮ ਆਦਮੀ ਪਾਰਟੀ ਨੇ ਬਰਨਾਲਾ ਵਿਚ ਇਕ ਵੀ ਨਵਾਂ ਪ੍ਰਾਜੈਕਟ ਨਹੀਂ ਲਿਆਂਦਾ-ਕੁਲਵੰਤ ਸਿੰਘ ਕੀਤੂ
ਨਗਰ ਨਿਗਮ ਦੀ ਕਰੋੜਾਂ ਰੁਪਏ ਦੀ ਜਗ੍ਹਾ ਉੱਪਰ ਲੱਗੇ ਕੂੜੇ ਦੇ ਢੇਰਾਂ ਸਬੰਧੀ ਪ੍ਰਤੀਕਿਰਿਆ ਦਿੰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਹੰਡਿਆਇਆ ਵਿਖੇ ਬਣਨ ਵਾਲੇ ਸੁਪਰਸਪੈਸ਼ਲਿਟੀ ਹਸਪਤਾਲ ਦੀ ਜਗ੍ਹਾ ਉੱਪਰ ਲੱਗ ਰਹੇ ਕੂੜੇ ਦੇ ਢੇਰਾਂ ਨਾਲ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਦੀ ਹਲਕੇ ਦੇ ਲੋਕਾਂ ਨੂੰ ਵਧੀਆ ਪ੍ਰਾਜੈਕਟ ਲਿਆ ਕੇ ਸਹੂਲਤਾਂ ਦੇਣ ਦੀ ਗੰਭੀਰਤਾ ਦਾ ਸਾਫ਼ ਤੌਰ 'ਤੇ ਪ੍ਰਗਟਾਵਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਬਰਨਾਲਾ ਵਿਚ ਪਿਛਲੇ ਚਾਰ ਸਾਲਾਂ ਦੌਰਾਨ ਇਕ ਵੀ ਨਵਾਂ ਪ੍ਰਾਜੈਕਟ ਨਹੀਂ ਲਿਆਂਦਾ ਗਿਆ ਅਤੇ ਪਿਛਲੀਆਂ ਸਰਕਾਰਾਂ ਦੌਰਾਨ ਪਾਸ ਪ੍ਰਾਜੈਕਟਾਂ ਨੂੰ ਅਣਦੇਖਿਆ ਕੀਤਾ ਗਿਆ ਹੈ ਜਦੋਂਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹਲਕਾ ਬਰਨਾਲਾ ਵਿਚ ਲੋਕਾਂ ਦੀ ਸਹੂਲਤਾਂ ਲਈ ਅਨੇਕਾਂ ਪ੍ਰਾਜੈਕਟ ਲਿਆਂਦੇ ਗਏ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਮਾਰੂ ਹਥਿਆਰਾਂ ਸਮੇਤ ਕਾਬੂ <br/>
Ad Position 24