07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 25-01-2026
ਬਰਨਾਲਾ, 24 ਜਨਵਰੀ (ਰਾਜ ਪਨੇਸਰ)-ਸਥਾਨਕ ਚਰਚਾ ਰੋਡ ਬਰਨਾਲਾ 'ਤੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਬਰਨਾਲਾ ਵਿਚ ਮਾਮਲਾ ਦਰਜ ਕੀਤਾ ਗਿਆ | ਜਾਣਕਾਰੀ ਦਿੰਦਿਆਂ ਐਸ.ਐਚ.ਓ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸੁਖਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ, ਜੋ ਕਿ ਅੱਜ ਵੀ ਗਰਚਾ ਰੋਡ ਬਰਨਾਲਾ ਨਜ਼ਦੀਕ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 36 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬੈਂਕਾਂ ਵਲੋਂ ਦੇਸ਼ ਵਿਆਪੀ ਹੜਤਾਲ 27 ਨੂੰ -ਲਗਾਤਾਰ 4 ਦਿਨ ਬੈਂਕਾਂ ਰਹਿਣਗੀਆਂ ਬੰਦ ਅਗਲੀ ਖ਼ਬਰ ਟੱਲੇਵਾਲ ਪੁਲਿਸ ਨੇ 300 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕੀਤਾ ਕਾਬੂ
Ad Position 24
No active advertisement