07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਬੈਂਕਾਂ ਵਲੋਂ ਦੇਸ਼ ਵਿਆਪੀ ਹੜਤਾਲ 27 ਨੂੰ -ਲਗਾਤਾਰ 4 ਦਿਨ ਬੈਂਕਾਂ ਰਹਿਣਗੀਆਂ ਬੰਦ

Ad Position 21
No active advertisement
ਅਜੀਤ ਡੈਸਕ 25-01-2026
ਹੰਡਿਆਇਆ, 24 ਜਨਵਰੀ (ਗੁਰਜੀਤ ਸਿੰਘ ਖੁੱਡੀ)-ਦੇਸ਼ ਭਰ ਦੀਆਂ ਬੈਂਕ ਯੂਨੀਅਨ ਵਲੋਂ 27 ਜਨਵਰੀ ਨੂੰ ਦੇਸ਼ ਵਿਆਪੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ | ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਅਤੇ ਆਲ ਇੰਡੀਆ ਬੈਂਕ ਆਫਿਸਰਜ ਐਸੋਸੀਏਸ਼ਨ ਨੇ ਸਾਂਝੇ ਤੌਰ 'ਤੇ ਆਲ ਇੰਡੀਆ ਬੈਂਕ ਹੜਤਾਲ ਦਾ ਐਲਾਨ ਕੀਤਾ ਹੈ | ਸਟੇਟ ਬੈਂਕ ਆਫ਼ ਇੰਡੀਆ ਦੇ ਮੈਨੇਜਰ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿਚ ਬੈਂਕਾਂ ਦਾ 5 ਦਿਨਾਂ ਦਾ ਕੰਮਕਾਜੀ ਹਫ਼ਤਾ ਲਾਗੂ ਕਰਨਾ, ਤਨਖ਼ਾਹ ਸੋਧਣਾ ਅਤੇ ਹੋਰ ਲੰਬਿਤ ਕਰਮਚਾਰੀ ਦੇ ਮੁੱਦਿਆਂ ਨੂੰ ਹੱਲ ਕਰਵਾਉਣਾ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਮਾਲਕੀ ਵਾਲੇ ਪੰਜਾਬ ਨੈਸ਼ਨਲ ਬੈਂਕ ਨੇ ਵੀ ਯੂਨੀਅਨਾਂ ਦਾ ਸਮਰਥਨ ਕੀਤਾ ਹੈ | ਇੱਥੇ ਦੱਸਣਯੋਗ ਹੈ ਕਿ ਲਗਾਤਾਰ 4 ਦਿਨ ਦੇਸ਼ ਦੀਆਂ ਬੈਂਕਾਂ ਬੰਦ ਰਹਿਣਗੀਆਂ | ਜਿਸ ਨਾਲ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣਗੀਆਂ ਅਤੇ ਗ੍ਰਾਹਕਾਂ ਨੂੰ ਲੈਣ ਦੇਣ ਕਰਨ ਕਰ ਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਕੱਢਿਆ ਫਲੈਗ ਮਾਰਚ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Ad Position 24
No active advertisement