ਬਰਨਾਲਾ, 24 ਜਨਵਰੀ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਵਿਖੇ ਐਨ.ਐਸ.ਐਸ. ਅਤੇ ਵਣਜ ਤੇ ਪ੍ਰਬੰਧਨ ਵਿਭਾਗ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ: ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਅਕਾਦਮਿਕ ਡੀਨ ਡਾ: ਭਾਵੇਤ ਗਰਗ, ਡਾ: ਜਸ਼ਨ ਜੋਤ, ਡਿੰਪੀ ਕੌਰ ਅਤੇ ਕਮਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਨਿਰਪੱਖ ਚੋਣ ਪ੍ਰਕਿਰਿਆ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਨਾਗਰਿਕਾਂ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਨਾਅਰੇਬਾਜ਼ੀ, ਭਾਸ਼ਣ ਅਤੇ ਜਾਗਰੂਕਤਾ ਸੰਦੇਸ਼ਾਂ ਰਾਹੀਂ ਲੋਕਤੰਤਰ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |