07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-01-2026
ਬਰਨਾਲਾ, 24 ਜਨਵਰੀ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਗੀਤ, ਸੰਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ | ਇਸ ਮੌਕੇ ਵਿਦਿਆਰਥੀਆਂ ਨੇ ਚੀਨੀ ਡੋਰ ਨਾ ਵਰਤਣ ਦਾ ਅਹਿਦ ਲਿਆ | ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਪਤੰਗ ਉਡਾ ਕੇ ਇਸ ਤਿਉਹਾਰ ਦਾ ਅਨੰਦ ਮਾਣਿਆ ਗਿਆ | ਸੰਸਥਾ ਦੇ ਐੱਮ.ਡੀ ਸ: ਰਣਪ੍ਰੀਤ ਸਿੰਘ ਰਾਏ ਅਤੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਵਾਇਸ ਪਿ੍ੰਸੀਪਲ ਮੈਡਮ ਸੁਮਨ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਉੱਗੋਕੇ ਦੀਆਂ ਸਾਰੀਆਂ ਗਲੀਆਂ ਵਿਚ ਮਾਰਚ ਤੱਕ ਇੰਟਰਲਾਕ ਹੋਵੇਗੀ ਮੁਕੰਮਲ-ਲਾਭ ਸਿੰਘ ਉਗੋਕੇ <br/>
Ad Position 24
No active advertisement