ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਗਣਤੰਤਰ ਦਿਵਸ ਮਨਾਇਆ
ਅਜੀਤ ਡੈਸਕ
25-01-2026
ਮਦਰ ਟੀਚਰ ਇੰਟਰਨੈਸ਼ਨਲ ਸਕੂਲ 'ਚ ਸਮਾਗਮ
-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਸੰਗੀਤ, ਇਕਾਂਗੀ ਨਾਟਕ, ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ ਗਈਆਂ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਵਿਖੇ ਪਿ੍ੰਸੀਪਲ ਸ੍ਰੀਮਤੀ ਸਿਮਰਨ ਕੌਰ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਵਲੋਂ ਗਣਤੰਤਰ ਦਿਵਸ ਮਨਾਇਆ ਗਿਆ | ਮੈਡਮ ਨਵਰੂਪ ਕੌਰ ਨੇ ਬੱਚਿਆਂ ਨੂੰ ਵਿਸਥਾਰ ਸਹਿਤ ਦੱਸਿਆ ਗਿਆ ਕਿ ਗਣਤੰਤਰ ਦਿਵਸ ਕਿਉਂ ਮਨਾਇਆ ਜਾਂਦਾ ਹੈ | ਪ੍ਰੋਗਰਾਮ ਦੌਰਾਨ ਬੱਚਿਆਂ ਵਲੋਂ ਗਰੁੱਪ ਸੌਂਗ, ਸ਼ਬਦ ਗਾਇਣ, ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਸੰਵਿਧਾਨ ਨੂੰ ਦਰਸਾਉਂਦਿਆਂ 9ਵੀ ਜਮਾਤ ਦੀ ਵਿਦਿਆਰਥਣ ਹਿਮਾਨੀ ਨੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ | ਇਸ ਦੌਰਾਨ ਵਿਦਿਆਰਥੀਆਂ ਤੇ ਇੰਟਰ ਹਾਊਸ ਕਵਿਤਾ ਮੁਕਾਬਲੇ ਵੀ ਕਰਵਾਏ ਗਏ | ਡਾਇਰੈਕਟਰ ਸੁਖਦੀਪ ਸਿੰਘ ਚੀਮਾ, ਚੇਅਰਮੈਨ ਅਮਰਜੀਤ ਸਿੰਘ ਚੀਮਾ ਨੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਮੈਡਮ ਨਵਰੂਪ ਕੌਰ, ਸਤਨਾਮ ਸਿੰਘ ਪਾਠਕ, ਕੋਆਰਡੀਨੇਟਰ ਸਾਹਿਲ ਕੁਮਾਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਗਰੀਨ ਫ਼ੀਲਡ ਕਾਨਵੈਂਟ ਸਕੂਲ 'ਚ ਸਮਾਗਮ
-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ ਅਤੇ ਸਮੂਹ ਸਟਾਫ਼ ਦੁਆਰਾ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਬੱਚਿਆਂ ਦੁਆਰਾ ਪਰੇਡ ਵੀ ਕੀਤੀ ਗਈ | ਇਸ ਮੌਕੇ ਮੈਡਮ ਮਾਲਾ ਗਰਗ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਬਾਰੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਹਰ ਸਾਲ 26 ਜਨਵਰੀ ਨੂੰ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾਂਦਾ ਹੈ | ਇਸ ਮੌਕੇ ਬੱਚਿਆਂ ਦੁਆਰਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਰਾਸ਼ਟਰੀ ਗਾਇਣ, ਡਾਂਸ ਅਤੇ ਕੋਰੀਓਗ੍ਰਾਫੀ ਕੀਤੀ ਗਈ | ਇਸ ਮੌਕੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ |