ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)-ਭਗਤ ਰਵਿਦਾਸ ਜੀ ਦੀ ਫੁਲਵਾੜੀ ਵਲੋਂ ਉਨ੍ਹਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖਾਲਸਾ ਵਲੋਂ ਅਰਦਾਸ ਬੇਨਤੀ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ, ਵਿਸ਼ਾਲ ਨਗਰ ਕੀਰਤਨ ਦੌਰਾਨ ਰਾਗੀ ਭਾਈ ਧਿਆਨ ਸਿੰਘ ਸ਼ਹਿਣਾ ਦੇ ਕੀਰਤਨੀ ਜਥੇ ਵਲੋਂ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਭਾਈ ਗੁਰਮੀਤ ਸਿੰਘ ਮੰਡੀ ਕਲਾਂ ਦੇ ਢਾਡੀ ਜਥਾ ਵਲੋਂ ਭਗਤ ਰਵਿਦਾਸ ਦਾ ਪ੍ਰਸੰਗ ਪੇਸ਼ ਕੀਤਾ ਗਿਆ | ਵਿਸ਼ਾਲ ਨਗਰ ਕੀਰਤਨ ਦਾ ਮੇਨ ਬੱਸ ਸਟੈਂਡ ਸ਼ਹਿਣਾ ਤੇ ਸਮੂਹ ਦੁਕਾਨਦਾਰ, ਸਿੱਖ ਸੰਗਤਾਂ ਵਲੋਂ ਪੰਜ ਪਿਆਰੇ ਸਾਹਿਬਾਨਾਂ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਵਿਸ਼ਾਲ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ, ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖਾਲਸਾ, ਚੇਅਰਮੈਨ ਰੂਪ ਸਿੰਘ ਸਹੋਤਾ, ਪ੍ਰਧਾਨ ਜਰਨੈਲ ਸਿੰਘ ਤੇ ਪ੍ਰਬੰਧਕ ਕਮੇਟੀ, ਗੁਰਦੁਆਰਾ ਤਿ੍ਵੈਣੀ ਸਾਹਿਬ ਸ਼ਹਿਣਾ ਦੇ ਹੈੱਡ ਗ੍ਰੰਥੀ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਅਤੇ ਪ੍ਰਬੰਧਨ ਕਮੇਟੀ ਵਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਗਿੰਦਰ ਸਿੰਘ ਖਾਲਸਾ, ਪ੍ਰਧਾਨ ਹਰਜੀਤ ਸਿੰਘ ਖਹਿਰਾ, ਮਾ: ਬਲਦੇਵ ਸਿੰਘ, ਪੰਚ ਜੋਗਿੰਦਰ ਸਿੰਘ, ਦਰਸ਼ਨ ਸਿੰਘ, ਕਾਲਾ ਸਿੰਘ, ਸੋਨੀ ਸਿੰਘ, ਲਖਵੀਰ ਸਿੰਘ, ਗੋਪੀ, ਹੈਪਾ, ਬਿੱਕਰ ਸਿੰਘ, ਗੁਰਪਾਲ ਸਿੰਘ, ਭੋਲਾ ਸਿੰਘ ਖਹਿਰਾ, ਸੁਖਵਿੰਦਰ ਸਿੰਘ ਧਾਲੀਵਾਲ ਸੀਨੀਅਰ ਕਾਂਗਰਸੀ ਆਗੂ ਹਲਕਾ ਭਦੌੜ, ਗੁਰਮੁਖ ਸਿੰਘ, ਡਾ: ਗੁਰਪ੍ਰੀਤ ਸਿੰਘ ਪੀਤਾ, ਅੰਗਰੇਜ਼ ਸਿੰਘ ਜੱਸਲ, ਨਿਰਮਲ ਸਿੰਘ ਬੈਟਰੀਆਂ ਵਾਲਾ, ਦਰਸ਼ਨ ਸਿੰਘ ਸਿੱਧੂ, ਗੁਰਜੀਤ ਸਿੰਘ ਖਾਲਸਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਬੇਅੰਤ ਸਿੰਘ ਸਰਾਂ ਪ੍ਰਧਾਨ, ਕੌਰਾ ਸਿੰਘ, ਜੱਗਾ ਸਿੰਘ, ਗੁਰਜੰਟ ਸਿੰਘ ਕਾਹਨੇਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |