ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਆਗੂ ਤੇ ਸੂਬਾ ਮੀਤ ਪ੍ਰਧਾਨ ਸ੍ਰੀ ਸੰਜੀਵ ਸ਼ੋਰੀ ਨੂੰ ਮੈਂਬਰ ਬਣਾਇਆ ਗਿਆ ਹੈ | ਇਸ ਨਿਯੁਕਤੀ 'ਤੇ ਜਿੱਥੇ ਸੰਜੀਵ ਸ਼ੋਰੀ ਵਲੋਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਉਦਯੋਗ ਤੇ ਵਪਾਰ ਵਿੰਗ ਦੇ ਪ੍ਰਧਾਨ ਸ੍ਰੀ ਐਨ.ਕੇ. ਸ਼ਰਮਾ ਦਾ ਧੰਨਵਾਦ ਕੀਤਾ ਗਿਆ ਉੱਥੇ ਜ਼ਿਲ੍ਹੇ ਦੇ ਸੀਨੀਅਰ ਆਗੂਆਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਹਲਕਾ ਭਦੌੜ ਦੇ ਇੰਚਾਰਜ ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ, ਤੇਜਿੰਦਰ ਸਿੰਘ ਸੋਨੀ ਜਾਗਲ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਟਿੰਕੂ ਖ਼ਾਨ, ਰਣਧੀਰ ਸਿੰਘ ਧੀਰਾ ਆਦਿ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ |