10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੈਰਾਡਾਈਜ਼ ਅਕੈਡਮੀ ਵਿਖੇ ਬਸੰਤ ਪੰਚਮੀ ਧੂਮਧਾਮ ਨਾਲ ਮਨਾਈ <br/>

Ad Position 21
No active advertisement
ਅਜੀਤ ਡੈਸਕ 26-01-2026
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)-ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਵਜੀਦਕੇ ਖੁਰਦ ਵਿਖੇ ਪਿ੍ੰਸੀਪਲ ਜਸਵਿੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਅਤੇ ਰੰਗ-ਰੌਣਕ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਰੰਗ-ਬਿਰੰਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਬੱਚਿਆਂ ਵਲੋਂ ਪਤੰਗ ਉਡਾ ਕੇ ਬਸੰਤ ਰੁੱਤ ਦੀ ਖ਼ੁਸ਼ੀ ਸਾਂਝੀ ਕੀਤੀ ਗਈ | ਸਮਾਗਮ ਦੌਰਾਨ ਸ੍ਰੀ ਵਿਸ਼ਾਲ ਕੁਮਾਰ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੰਦਿਆਂ ਇਸ ਤਿਉਹਾਰ ਦੇ ਇਤਿਹਾਸਕ 'ਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਬੱਚਿਆਂ ਨੂੰ ਆਪਣੀ ਧਰਤੀ, ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਤਿਉਹਾਰ ਨੂੰ ਮਿਲ-ਜੁਲ ਕੇ ਮਨਾਉਂਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਇਮੀਗ੍ਰੇਸ਼ਨ ਇਨਫੋਰਸਮੈਂਟ ਕਾਰਵਾਈ ਦੌਰਾਨ ਇਕ ਅਧਿਕਾਰੀ ਨੇ ਮਾਰਿਆ ਵਿਅਕਤੀ <br/> ਅਗਲੀ ਖ਼ਬਰ ਮਹਿਲ ਕਲਾਂ ਸੋਢੇ ਵਿਖੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਲ ਯਾਤਰਾ <br/>
Ad Position 24