09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜ਼ਿਲ੍ਹਾ ਬਰਨਾਲਾ ਵਿਚ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਬਰਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਭਾਰਤ ਦਾ 77ਵਾਂ ਗਣਤੰਤਰ ਦਿਵਸ ਸਮਾਗਮ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿ੍ਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ | ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵੀ ਮੌਜੂਦ ਸਨ | ਬਰਨਾਲਾ ਜ਼ਿਲ੍ਹਾ ਵਾਸੀਆਂ ਦੇ ਨਾਂ ਆਪਣੇ ਸੰਦੇਸ਼ ਵਿਚ ਡਿਪਟੀ ਸਪੀਕਰ ਸ੍ਰੀ ਰੌੜੀ ਨੇ ਸਮੂਹ ਪੰਜਾਬੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਤੇ ਆਜ਼ਾਦੀ ਦੇ ਮਹਾਨ ਸ਼ਹੀਦਾਂ ਨੂੰ ਸਿੱਜਦਾ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫ਼ੌਜੀ ਵੀਰਾਂ ਅਤੇ ਸ਼ਹੀਦਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ, ਜਿਸ ਵਿਚ ਅਗਨੀਵੀਰ ਵੀ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਸਿਹਤ ਦੇ ਖੇਤਰ ਵਿਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ ਜਿਸ ਤਹਿਤ ਸਾਰੇ ਪੰਜਾਬ ਵਾਸੀ ਆਪਣਾ ਇਲਾਜ ਕਰਵਾ ਸਕਣਗੇ | ਇਸ ਮੌਕੇ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਜਿਸ ਦੀ ਅਗਵਾਈ ਪਰੇਡ ਕਮਾਂਡਰ ਡੀ.ਐੱਸ.ਪੀ. ਸ੍ਰੀ ਸਤਵੀਰ ਸਿੰਘ ਬੈਂਸ ਨੇ ਕੀਤੀ | ਪਰੇਡ ਵਿਚ ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. (ਐਸ. ਡੀ. ਕਾਲਜ, ਐਲ.ਬੀ.ਐਸ. ਕਾਲਜ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ), ਸੈਕਰਡ ਹਾਰਟ ਸਕੂਲ ਅਤੇ ਪੁਲਿਸ ਬੈਂਡ ਦੀਆਂ ਟੁਕੜੀਆਂ ਸ਼ਾਮਲ ਹੋਈਆਂ | ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ | ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ਬਾਬਾ ਗਾਂਧਾ ਸਿੰਘ ਸਕੂਲ, ਮਦਰ ਟੀਚਰ ਸਕੂਲ, ਟੰਡਨ ਇੰਟਰਨੈਸ਼ਨਲ ਸਕੂਲ ਅਤੇ ਪਵਨ ਸੇਵਾ ਸੰਮਤੀ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦਿੱਤੀਆਂ | ਅਖੀਰ ਵਿਚ ਭੰਗੜੇ ਅਤੇ ਗਿੱਧੇ ਨੇ ਮਾਹੌਲ ਨੂੰ ਰੰਗਲਾ ਬਣਾ ਦਿੱਤਾ | ਮੁੱਖ ਮਹਿਮਾਨ ਵਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਪਰੇਡ ਕਮਾਂਡਰਾਂ, ਸਕੂਲੀ ਬੱਚਿਆਂ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਰਾਸ਼ਟਰੀ ਗਾਣ ਨਾਲ ਸਮਾਗਮ ਦੀ ਸਮਾਪਤੀ ਹੋਈ | ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਹੋਰ ਪਤਵੰਤੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਸਰਬਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਕੌਮੀ ਝੰਡੇ ਨੂੰ ਪੁਲਿਸ ਚੌਕੀ ਹੰਡਿਆਇਆ ਦੇ ਹੌਲਦਾਰ ਜਗਦੇਵ ਸਿੰਘ, ਸਿਪਾਹੀ ਲਵਜੀਤ ਸਿੰਘ ਨੇ ਸਲਾਮੀ ਦਿੱਤੀ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਵਲੋਂ ਕੌਮੀ ਗੀਤ ਗਾਇਣ ਕੀਤਾ | ਸਮਾਗਮ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਧਾਨ ਸਰਬਜੀਤ ਕੌਰ, ਗੁਰਮੀਤ ਬਾਵਾ, ਬਲਵੀਰ ਸਿੰਘ, ਚਰਨੋ ਕੌਰ, ਬਸਾਵਾ ਸਿੰਘ ਭਰੀ, ਕੁਲਦੀਪ ਸਿੰਘ ਤਾਜਪੁਰੀਆ ਸਾਰੇ ਐਮ.ਸੀ., ਗੁਰਜੀਤ ਬਾਵਾ, ਅਵਤਾਰ ਸਿੰਘ ਸੋਨੀ, ਨਿਰੰਜਣ ਸਿੰਘ ਨੇ ਸਨਮਾਨਿਤ ਕੀਤਾ | ਇਸ ਸਮੇਂ ਨਾਇਬ ਸਿੰਘ, ਵਰਿੰਦਰਜੀਤ ਸਿੰਘ, ਪ੍ਰਭਜੋਤ ਕੌਰ, ਕਮਲਦੀਪ ਕੌਰ, ਰਣਜੀਤ ਸਿੰਘ, ਸੁਰਿੰਦਰ ਕੋਟੀਆ, ਨਰਿੰਦਰ ਰਾਣਾ, ਕੁਲਵੀਰ ਸਿੰਘ, ਗੁਰਦੀਪ ਸਿੰਘ, ਗਗਨਦੀਪ ਸਿੰਘ, ਮਾ: ਰੁਪਿੰਦਰ ਸਿੰਘ, ਜੱਗਾ ਖ਼ਾਨ ਆਦਿ ਸਮੇਤ ਹਾਜ਼ਰ ਸਨ |
ਪਿੰਡ ਖੱੁਡੀ ਕਲਾਂ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮੌਕੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ ਬੱੁਤ 'ਤੇ ਹਾਰ ਪਾਏ ਤੇ ਖ਼ੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਤੇਜ ਸਿੰਘ ਖੱੁਡੀ, ਕਰਨੈਲ ਸਿੰਘ, ਲਾਭ ਸਿੰਘ ਮੇਟ, ਸੁਰਜੀਤ ਸਿੰਘ, ਸੁਖਦੇਵ ਸਿੰਘ, ਹਰਦੇਵ ਸਿੰਘ, ਜਸਵੀਰ ਸਿੰਘ ਟੀਟੂ, ਸ਼ਮਸ਼ੇਰ ਸਿੰਘ, ਬਸੰਤ ਸਿੰਘ, ਪ੍ਰਕਾਸ਼ ਸਿੰਘ, ਚਮਕੌਰ ਸਿੰਘ, ਰਾਜਵਿੰਦਰ ਕੌਰ, ਹੈਲਥ ਸੁਪਰਵਾਈਜ਼ਰ ਹਰਮੀਤ ਸਿੰਘ ਆਦਿ ਹਾਜ਼ਰ ਸਨ |
ਸ਼ਹਿਣਾ, (ਸੁਰੇਸ਼ ਗੋਗੀ)-ਸ਼ਹੀਦ ਸੈਨਿਕ ਮੈਮੋਰੀਅਲ ਸ਼ਹਿਣਾ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਵਲੋਂ ਗਣਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸੂਬੇਦਾਰ ਬਲਵਿੰਦਰ ਸਿੰਘ ਝੰਮਟ ਨੇ ਅਦਾ ਕੀਤੀ ਅਤੇ ਸ਼ਹੀਦ ਸੈਨਿਕਾਂ ਨੂੰ ਫੁੱਲ ਮਿਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ ਗਈ | ਇਸ ਸਮੇਂ ਸੂਬੇਦਾਰ ਮਹਿੰਦਰ ਸਿੰਘ ਸਿੱਧੂ ਅਤੇ ਕੈਪਟਨ ਗੁਰਮੇਲ ਸਿੰਘ ਘੁੰਮਣ ਬਰਨਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਨਾਮ ਸਿੰਘ ਭੋਤਨਾ, ਜਨਰਲ ਸਕੱਤਰ ਅਮਰਜੀਤ ਸਿੰਘ ਤਲਵੰਡੀ, ਮਹਿੰਦਰ ਸਿੰਘ ਸਿੱਧੂ, ਸੂਬੇਦਾਰ ਚਮਕੌਰ ਸਿੰਘ ਬਲਾਕ ਪ੍ਰਧਾਨ ਸ਼ਹਿਣਾ, ਸੂਬੇਦਾਰ ਜਗਦੀਸ਼ ਸਿੰਘ ਜੰਗੀਆਣਾ, ਕੈਪਟਨ ਅਵਤਾਰ ਸਿੰਘ ਪੱਖੋਕੇ, ਸੂਬੇਦਾਰ ਹਰਜਿੰਦਰ ਸਿੰਘ ਅਲਕੜਾ, ਸੂਬੇਦਾਰ ਬਲਵਿੰਦਰ ਸਿੰਘ ਬਾਵਾ, ਸੂਬੇਦਾਰ ਕਰਮਜੀਤ ਸਿੰਘ ਭੋਤਨਾ, ਸੂਬੇਦਾਰ ਗੁਰਦੀਪ ਸਿੰਘ ਸ਼ਹਿਣਾ, ਹਰਪਾਲ ਸਿੰਘ ਜੰਗੀਆਣਾ, ਸਰਪੰਚ ਨਾਜ਼ਮ ਸਿੰਘ, ਮੈਂਬਰ ਪੰਚਾਇਤ ਗੁਰਮੁਖ ਸਿੰਘ, ਸ਼ਹੀਦ ਜਸਮਨ ਸਿੰਘ ਢਿੱਲਵਾਂ ਦੇ ਪਿਤਾ ਅਵਤਾਰ ਸਿੰਘ ਢਿੱਲਵਾਂ ਅਤੇ ਹੋਰ ਵੱਡੀ ਗਿਣਤੀ ਵਿਚ ਸਾਬਕਾ ਸੈਨਿਕ ਹਾਜ਼ਰ ਸਨ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨ ਪੱਧਰ 'ਤੇ 77ਵਾਂ ਗਣਤੰਤਰ ਦਿਵਸ ਤਪਾ-ਤਾਜੋ ਲਿੰਕ ਰੋਡ 'ਤੇ ਸਥਿਤ ਬਾਹਰਲੀ ਅਨਾਜ ਮੰਡੀ 'ਚ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਉਪ ਮੰਡਲ ਮੈਜਿਸਟਰੇਟ ਐਸ.ਡੀ.ਐਮ. ਤਪਾ ਆਯੂਸ਼ ਗੋਇਲ (ਆਈ. ਏ.ਐਸ) ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਜਿਨ੍ਹਾਂ ਦਾ ਤਹਿਸੀਲਦਾਰ ਓਾਕਾਰ ਸਿੰਘ, ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿੱਧੂ, ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ ਨੇ ਬੱੁਕੇ ਦੇ ਕੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੰਜਾਬ ਪੁਲਿਸ ਜਵਾਨਾਂ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਨਾਲ ਹੀ ਸਕੂਲ ਦੀਆਂ ਲੜਕੀਆਂ ਨੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ | ਸਮਾਗਮ ਮੌਕੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਉਚੇਚੇ ਤੌਰ 'ਤੇ ਪਹੁੰਚੇ | ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ ਆਯੂਸ਼ ਗੋਇਲ ਤਪਾ ਸੰਬੋਧਨ ਕਰਦਿਆਂ ਦੇ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਤੋਂ ਕੁੱਝ ਸਿੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਇਕ ਕਵਿਤਾ ਵੀ ਪੜ੍ਹ ਕੇ ਸੁਣਾਈ, ਜਿਸ ਦਾ ਅਰਥ ਸੀ ਕਿ ਜ਼ਿੰਦਗੀ ਵਿਚ ਕੁੱਝ ਵੀ ਅਸੰਭਵ ਨਹੀਂ ਹੈ | ਸਮਾਗਮ 'ਚ ਸੁਤੰਤਰਤਾ ਸੰਗਰਾਮੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ 'ਚ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਸਮਾਗਮ ਦੌਰਾਨ ਕਾਲਜ ਤੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਕੋਰੀਓਗਰਾਫੀ, ਗਿੱਧਾ ਭੰਗੜਾ ਅਤੇ ਹੋਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਸਟੇਜ ਸੈਕਟਰੀ ਦੀ ਭੂਮਿਕਾ ਪਿ੍ੰਸੀਪਲ ਵਰਿੰਦਰ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਥਾਣਾ ਮੁਖੀ ਸ਼ਰੀਫ਼ ਖ਼ਾਨ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ, ਨਗਰ ਕੌਂਸਲ ਤਪਾ ਦੀ ਪ੍ਰਧਾਨ ਡਾ: ਸੋਨਿਕਾ ਬਾਂਸਲ, ਮੀਤ ਪ੍ਰਧਾਨ ਰਿਸ਼ੂ ਰੰਗੀ, ਮਾਰਕੀਟ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ ਅਤੇ ਗੁਰਤੇਜ ਸਿੰਘ ਧਾਲੀਵਾਲ, ਡਾ: ਬਾਲ ਚੰਦ ਬਾਂਸਲ, ਬਲਾਕ ਪ੍ਰਧਾਨ ਬਲਜੀਤ ਸਿੰਘ ਬਾਸੀ, ਭੁਪਿੰਦਰ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ, ਤੇਜਿੰਦਰ ਸਿੰਘ ਢਿਲਵਾਂ, ਰਿੰਕਾ ਅਰੋੜਾ, ਸਿਕੰਦਰ ਸਿੰਘ, ਸੰਜੂ ਗੁਪਤਾ, ਨੰਬਰਦਾਰ ਜੁਗਰਾਜ ਸਿੰਘ,ਕਿਸ਼ੋਰ ਬਾਵਾ,ਰਵੀ ਮੌੜ, ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ, ਬਲਾਕ-ਐਕਸਟੈਨਸ਼ਨ ਅਫ਼ਸਰ ਜਸਪਾਲ ਜਟਾਣਾ, ਸੁਪਰਡੈਂਟ ਰੇਸ਼ਮ ਸਿੰਘ, ਹਰਜਿੰਦਰ ਸਿੰਘ ਹੈਰੀ ਸਟੈਨੋਗ੍ਰਾਫ਼ਰ ਐਸ.ਡੀ.ਐਮ ਤਪਾ, ਕਿ੍ਪਾਲ ਸਿੰਘ, ਅਵਤਾਰ ਸਿੰਘ ਬਾਹੀਆ, ਅਮਨਦੀਪ ਸ਼ਰਮਾ, ਭਗਵਾਨ ਸਿੰਘ, ਨਨਪਾਲ ਸਿੰਘ, ਗੁਰਲਾਲ ਸਿੰਘ, ਰੇਸ਼ਮ ਸਿੰਘ, ਸੋਨੂੰ ਮਾਂਗਟ, ਵਿਕਰਮ ਲੋਟਾ, ਵਿਪਨ ਕੁਮਾਰ, ਬੂਟਾ ਸਿੰਘ, ਗੁਰਪ੍ਰੀਤ ਸੁਮਲ ਆਦਿ ਤੋਂ ਇਲਾਵਾ ਸਕੂਲੀ ਬੱਚੇ ਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ |
-ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਵਿਚ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਦੇ ਪ੍ਰਧਾਨ ਡਾਕਟਰ ਸੋਨਿਕਾ ਬਾਂਸਲ ਵਲੋਂ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਮੁੱਖ ਮਹਿਮਾਨ ਨੂੰ ਜੀ ਆਇਆ ਆਖਿਆ ਗਿਆ | ਡਾ: ਸੋਨਿਕਾ ਬਾਂਸਲ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਇਸ ਮੌਕੇ ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਰਿਸ਼ੂ ਰੰਗੀ, ਡਾਕਟਰ ਬਾਲ ਚੰਦ, ਅਮਨਦੀਪ ਸ਼ਰਮਾ, ਤਰਸੇਮ ਚੰਦ, ਗੁਰਦੀਪ ਸਿੰਘ, ਹਰਦੀਪ ਸਿੰਘ ਦੀਪਾ, ਅਰਵਿੰਦ ਰੰਗੀ, ਜੀਨੂੰ, ਨਿੰਦਰ ਸਿੰਘ ਤੋਂ ਇਲਾਵਾ ਸ਼ਹਿਰ ਵਾਸੀ ਹਾਜ਼ਰ ਸਨ |
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਦੇ ਵਿਹੜੇ ਅੰਦਰ 26 ਜਨਵਰੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ ਜਿੱਥੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਗਰਗ ਵਲੋਂ ਨਿਭਾਈ ਗਈ ਅਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਇਸ ਸਮੇਂ ਪ੍ਰਧਾਨ ਮਨੀਸ਼ ਗਰਗ ਨੇ ਕਿਹਾ ਕਿ 26 ਜਨਵਰੀ ਦਾ ਦਿਹਾੜਾ ਸਾਨੂੰ ਬਹੁਤ ਸਾਰੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਾਉਂਦਾ ਹੈ ਜਿਨ੍ਹਾਂ ਨੇ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰ ਕੇ ਸਾਨੂੰ ਇਸ ਯੋਗ ਬਣਾਇਆ ਕਿ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਸਕੀਏ ਅਤੇ ਆਪਣਾ ਸੰਵਿਧਾਨ ਬਣਾ ਕੇ ਉਸ ਉੱਤੇ ਚੱਲਣ ਦੇ ਸਮਰੱਥ ਹੋਈਏ | ਇਸ ਸਮੇਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਨਾਹਰ ਸਿੰਘ ਔਲਖ, ਅਸ਼ੋਕ ਕੁਮਾਰ ਭਲਵਾਨ, ਕੌਂਸਲਰ ਲਾਭ ਸਿੰਘ, ਸੁਖਚਰਨ ਸਿੰਘ ਪੰਮਾ, ਗੁਰਪਾਲ ਸਿੰਘ, ਵਕੀਲ ਸਿੰਘ, ਅਮਰਜੀਤ ਸਿੰਘ, ਬਲਵੀਰ ਸਿੰਘ, ਸਾਧੂ ਰਾਮ ਜਰਗਰ ਅਤੇ ਉਮਕਾਂਰ ਸਿੰਘ ਓਮੀ ਆਦਿ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਸਬ-ਡਵੀਜ਼ਨ ਮਹਿਲ ਕਲਾਂ 'ਚ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਰਾਸ਼ਟਰੀ ਗਾਇਨ ਉਪਰੰਤ ਸਮਾਗਮ ਦੀ ਸ਼ੁਰੂਆਤ ਹੋਈ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤ, ਵਾਰਾਂ, ਕੋਰੀਓਗ੍ਰਾਫੀਆਂ, ਭੰਗੜਾ, ਮਲਵਈ ਗਿੱਧਾ ਅਤੇ ਨਾਟਕਾਂ ਦੀ ਸਫਲ ਪੇਸ਼ਕਾਰੀ ਨੇ ਦਰਸ਼ਕਾਂ ਉਪਰ ਅਮਿੱਟ ਛਾਪ ਛੱਡੀ | ਇਸ ਮੌਕੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਗਣਤੰਤਰ ਦੀ ਰੱਖਿਆ ਲਈ ਦੇਸ਼ ਦੇ ਅਣਗਿਣਤ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਜਿਨ੍ਹਾਂ ਨੂੰ ਯਾਦ ਰੱਖਣਾ ਅਤੇ ਸੰਵਿਧਾਨ ਦੇ ਅਸੂਲਾਂ 'ਤੇ ਚੱਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਸਮੂਹ ਨੌਜਵਾਨ ਵਰਗ ਨੂੰ ਇੱਕਜੁੱਟ ਹੋ ਕੇ ਸਮਾਜਿਕ ਅਲਾਮਤਾਂ ਦੇ ਖ਼ਾਤਮੇ, ਸਮਾਜ ਸੇਵੀ ਕਾਰਜਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ | ਐਸ.ਡੀ.ਐਮ. ਸਿੱਧੂ ਦੀ ਅਗਵਾਈ ਹੇਠ ਆਜ਼ਾਦੀ ਲਈ ਆਪਾ ਵਾਰ ਗਏ ਦੇਸ਼ ਭਗਤ, ਮਹਾਨ ਸ਼ਹੀਦਾਂ ਦੇ ਪਰਿਵਾਰਾਂ, ਹੋਣਹਾਰ ਵਿਦਿਆਰਥੀਆਂ, ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤਹਿਸੀਲਦਾਰ ਰਵਿੰਦਰ ਸਿੰਘ, ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ, ਐਸ.ਐਮ.ਓ. ਡਾ: ਗੁਰਤੇਜਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ | ਚੇਅਰਮੈਨ ਸੁਖਵਿੰਦਰ ਦਾਸ ਬਾਵਾ, ਕਾਕਾ ਰਵਨੀਤ ਸਿੰਘ ਪੰਡੋਰੀ, ਐਸ.ਡੀ.ਓ. ਗੁਰਮੇਲ ਸਿੰਘ, ਐਸ.ਐੱਚ.ਓ. ਸਰਬਜੀਤ ਸਿੰਘ, ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ, ਹਰਵਿੰਦਰ ਸਿੰਘ ਕੁਤਬਾ, ਗੌਰਵ ਕੁਮਾਰ, ਅਰੁਣ ਕੁਮਾਰ ਬਾਂਸਲ, ਮਹਿਕਦੀਪ ਚੀਮਾ, ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਸੰਮਤੀ ਮੈਂਬਰ ਦਵਿੰਦਰ ਸਿੰਘ ਧਨੋਆ, ਗੁਰਜੀਤ ਸਿੰਘ ਧਾਲੀਵਾਲ, ਬਲਜਿੰਦਰ ਪ੍ਰਭੂ, ਸਰਪੰਚ ਓਮਨਦੀਪ ਸਿੰਘ ਹਮੀਦੀ, ਸਰਪੰਚ ਲਖਬੀਰ ਸਿੰਘ ਸਹੌਰ, ਗੋਬਿੰਦਰ ਸਿੰਘ ਸਿੱਧੂ, ਤੇਜਿੰਦਰਦੇਵ ਸਿੰਘ ਮਿੰਟੂ, ਬਿੰਦਰ ਸਿੰਘ ਕਾਂਝਲੇ ਵਾਲੇ, ਬੇਅੰਤ ਸਿੰਘ ਵਜੀਦਕੇ, ਲਾਈਨਮੈਨ ਸਿਕੰਦਰ ਸਿੰਘ, ਮਨਦੀਪ ਸਿੰਘ ਗੰਡੇਵਾਲ, ਸੁਪਰਵਾਈਜ਼ਰ ਰਾਜਦੀਪ ਸਿੰਘ ਤੋਂ ਇਲਾਵਾ ਇਲਾਕੇ ਤੋਂ ਮੁਹਤਬਰਾਂ ਨੇ ਸ਼ਿਰਕਤ ਕੀਤੀ | ਅਖੀਰ 'ਚ ਪਿ੍ੰਸੀਪਲ ਸੰਜੇ ਸਿੰਘ ਨੇ ਪ੍ਰੋਗਰਾਮ ਦੀ ਸਫਲਤਾ ਲਈ ਦਿੱਤੇ ਸਹਿਯੋਗ ਲਈ ਸਭ ਦਾ ਧੰਨਵਾਦ ਕੀਤਾ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-77 ਵਾਂ ਗਣਤੰਤਰ ਦਿਵਸ ਮੰਡੀ ਧਨੌਲਾ ਅੰਦਰ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ਦਫ਼ਤਰ ਨਗਰ ਕੌਂਸਲ ਧਨੌਲਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਪ੍ਰਧਾਨ ਰਣਜੀਤ ਕੌਰ ਨੇ ਅਦਾ ਕੀਤੀ | ਪੁਲਿਸ ਪਾਰਟੀ ਵਲੋਂ ਰਸਮੀ ਤੌਰ 'ਤੇ ਤਿਰੰਗੇ ਨੂੰ ਸਲਾਮੀ ਅਦਾ ਕੀਤੀ ਗਈ | ਸਕੂਲੀ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੌਰਵ ਐਮ.ਸੀ, ਸੁਖਵਿੰਦਰ ਸਿੰਘ ਮੁੰਦਰੀ ਐਮ.ਸੀ, ਮਨੀਸ਼ ਬਾਂਸਲ, ਅਜੇ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਨੂੰ ਸਮੂਹ ਅਧਿਆਪਕਾਂ ਦੁਆਰਾ ਬਹੁਤ ਹੀ ਸੁਚੱਜੇ ਢੰਗ ਨਾਲ ਸਜਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਬਾਬਾ ਹਾਕਮ ਸਿੰਘ ਚੇਅਰਮੈਨ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ, ਟਰੱਸਟੀ ਬਾਬਾ ਕੇਵਲ ਕਿ੍ਸ਼ਨ, ਸਕੂਲ ਐੱਮ.ਡੀ. ਸ: ਰਣਪ੍ਰੀਤ ਸਿੰਘ ਰਾਏ ਅਤੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਵਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ | ਇਸ ਮੌਕੇ ਬਾਬਾ ਹਾਕਮ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੀ ਸਖ਼ਤ ਮਿਹਨਤ ਅਤੇ ਸੰਘਰਸ਼ ਸਦਕਾ ਭਾਰਤ ਨੂੰ ਪੂਰਨ ਸਵਰਾਜ ਮਿਲਿਆ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਗਣਤੰਤਰ ਦਿਵਸ ਦੀ ਖ਼ੁਸ਼ੀ ਨੂੰ ਮੁੱਖ ਰੱਖਦੇ ਹੋਏ ਸਮੂਹ ਸਟਾਫ਼ ਨੂੰ ਲੱਡੂ ਵੰਡੇ ਗਏ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
-ਐੱਸ.ਬੀ.ਐੱਸ. ਪਬਲਿਕ ਸਕੂਲ 'ਚ ਸਮਾਗਮ
-ਐੱਸ.ਬੀ.ਐੱਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਤੇ ਸਟਾਫ਼ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਡਿਬੇਟ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਅਧਿਆਪਕ ਗੁਰਮੇਲ ਸਿੰਘ, ਅਧਿਆਪਕਾ ਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਵਾਈ.ਐਸ ਜੈਨਨੇਕਸਟ ਸਕੂਲ 'ਚ ਸਮਾਗਮ
-ਵਾਈ.ਐਸ ਜੈਨਨੇਕਸਟ ਸਕੂਲ ਬਰਨਾਲਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪਲੇਵੇ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਆਰੀਆਭੱਟ ਕਾਲਜ 'ਚ ਸਮਾਗਮ
-ਆਰੀਆਭੱਟ ਕਾਲਜ ਬਰਨਾਲਾ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਗੀਤ, ਸੰਗੀਤ, ਕੋਰੀਓਗ੍ਰਾਫ਼ੀ ਤੇ ਨਾਟਕ ਪੇਸ਼ ਕੀਤੇ | ਸਮਾਗਮ ਦੌਰਾਨ ਸੰਸਥਾ ਦੇ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ, ਡੀਨ ਅਕਾਦਮਿਕ ਡਾ: ਭਾਵੇਤ ਗਰਗ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਲਈ ਬਲੀਦਾਨ ਦੇਣ ਵਾਲੇ ਮਹਾਨ ਸੂਰਮਿਆਂ ਅਤੇ ਸੰਵਿਧਾਨ ਨਿਰਮਾਤਿਆਂ ਬਾਰੇ ਜਾਣਕਾਰੀ ਦਿੱਤੀ | ਡਾ: ਜਸ਼ਨ ਜੋਤ, ਸ੍ਰੀਮਤੀ ਭਾਵੁਕਤਾ ਸ਼ਰਮਾ, ਡੀਨ ਇੰਜੀਨੀਅਰਿੰਗ ਰਜਨੀਸ਼ ਨਰੂਲਾ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਮੁੱਲਾਂ-ਨਿਆਂ, ਆਜ਼ਾਦੀ, ਸਮਾਨਤਾ ਅਤੇ ਭਰਾਤਰੀਤਾ-ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪੇ੍ਰਰਨਾ ਦਿੱਤੀ | ਇਸ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ | ਮੁੱਖ ਮਹਿਮਾਨ ਵਜੋਂ ਕਾਲਜ ਦੇ ਚੇਅਰਮੈਨ ਸ੍ਰੀ ਆਰ ਕੇ ਗੁਪਤਾ, ਸ੍ਰੀ ਰਾਜੀਵ ਮੰਗਲਾ, ਸ੍ਰੀ ਵਿੱਕੀ ਸਿੰਗਲਾ, ਸ੍ਰੀ ਇੰਦਰਪਾਲ ਗੋਇਲ, ਸ੍ਰੀ ਹਰਭਜਨ ਸਿੰਘ, ਸ੍ਰੀ ਮੋਹਿਤ ਮੰਗਲਾ ਜੀ, ਸ੍ਰੀ ਅਸ਼ਵਨੀ ਸਿੰਗਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਜੇਤੂ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬੀ.ਵੀ.ਐਮ ਇੰਟਰਨੈਸ਼ਨਲ ਸਕੂਲ 'ਚ ਸਮਾਗਮ
ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਚੇਅਰਮੈਨ ਸ਼੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਸ਼੍ਰੀਮਤੀ ਗੀਤਾ ਅਰੋੜਾ ਅਤੇ ਸ਼੍ਰੀ ਨਿਖਿਲ ਅਰੋੜਾ, ਪਿ੍ੰਸੀਪਲ ਸ਼੍ਰੀਮਤੀ ਅਰਾਧਨਾ ਵਰਮਾ ਨੇ ਤਿਰੰਗਾ ਲਹਿਰਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕੋਰੀਓਗ੍ਰਾਫ਼ੀ ਅਤੇ ਨਾਟਕ ਪੇਸ਼ ਕੀਤੇ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਵਾਈ.ਐਸ ਪਬਲਿਕ ਸਕੂਲ 'ਚ ਸਮਾਗਮ
ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਵਿਖੇ ਗਣਤੰਤਰ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਰੋਹ ਵਿਚ ਪ੍ਰੀ-ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ | ਵਿਦਿਆਰਥੀਆਂ ਵਲੋਂ ਰੰਗਾਰੰਗ ਡਾਂਸ ਪੇਸ਼ਕਾਰੀਆਂ ਅਤੇ ਦੇਸ਼ਭਗਤੀ ਦੇ ਗੀਤ ਪੇਸ਼ ਕੀਤੇ ਗਏ | ਪਿ੍ੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਕਿਹਾ ਸਾਡਾ ਮਕਸਦ ਕੇਵਲ ਅਕਾਦਮਿਕ ਉੱਤਮਤਾ ਉਤਕਿ੍ਸ਼ਟਤਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨੀ ਵੀ ਹੈ | ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਨੂੰ ਦੇਸ਼ ਨਾਲ ਜੋੜਦੇ ਹਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੇ ਹਨ |
ਸੇਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ 'ਚ ਸਮਾਗਮ
ਸੇਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਚੇਅਰਮੈਨ ਸਤਵੰਤ ਸਿੰਘ ਦਾਨੀ ਤੇ ਵਾਈਸ ਚੇਅਰਮੈਨ ਤਨਵੀਰ ਦਾਨੀ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੱੁਖ ਮਹਿਮਾਨ ਸਤਵੰਤ ਸਿੰਘ ਦਾਨੀ ਨੇ ਤਿਰੰਗਾ ਝੰਡਾ ਲਹਿਰਾ ਕੇ ਕੀਤੀ | ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਸੰਵਿਧਾਨ ਦੀ ਮਹੱਤਤਾ ਦੱਸਦੇ ਹੋਏ ਵਿਦਿਆਰਥੀਆਂ ਨੂੰ ਸੰਵਿਧਾਨਿਕ ਅਧਿਕਾਰਾਂ ਅਤੇ ਕਰਤੱਵਾ ਬਾਰੇ ਜਾਣੂ ਕਰਵਾਇਆ | ਪਿ੍ੰਸੀਪਲ ਡਾ: ਤੀਰਥ ਸਿੰਘ ਨੇ ਗਣਤੰਤਰ ਦਿਵਸ ਦੀ ਮਹੱਤਤਾ ਸਬੰਧੀ
ਜਾਣਕਾਰੀ ਦਿੱਤੀ | ਵਿਦਿਆਰਥੀਆਂ ਵਲੋਂ ਰਾਸ਼ਟਰ ਭਗਤੀ ਗੀਤ, ਭਾਸ਼ਣ ਮੁਕਾਬਲੇ, ਭਾਰਤੀ ਸਭਿਅਤਾ ਤੇ ਸੰਸਕਿ੍ਤੀ ਸਬੰਧੀ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਰੇਲਵੇ ਸਟੇਸ਼ਨ ਬਰਨਾਲਾ ਵਿਖੇ ਗਣਤੰਤਰ ਦਿਵਸ ਮਨਾਇਆ
ਬਰਨਾਲਾ, (ਗੁਰਪ੍ਰੀਤ ਸਿੰਘ ਲਾਡੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਟੇਸ਼ਨ ਸੁਪਰਡੈਂਟ ਪ੍ਰਦੀਪ ਕੁਮਾਰ ਨੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ | ਆਪਣੇ ਸੰਬੋਧਨ ਵਿਚ ਸਟੇਸ਼ਨ ਸੁਪਰਡੈਂਟ ਪ੍ਰਦੀਪ ਕੁਮਾਰ, ਨੀਤਾ ਕੁਮਾਰੀ ਅਤੇ ਆਰ.ਪੀ.ਐਫ ਚੌਕੀ ਇੰਚਾਰਜ ਹਰਮਿੰਦਰ ਸਿੰਘ ਨੇ ਕਿਹਾ ਕਿ ਸਾਡਾ ਦੇਸ਼ 26 ਜਨਵਰੀ, 1950 ਨੂੰ ਇਕ ਪੂਰਨ ਗਣਤੰਤਰ ਬਣਿਆ ਸੀ ਅਤੇ ਇਸ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ | ਸੰਵਿਧਾਨ ਨੇ ਸਾਨੂੰ ਸਵੈ-ਮਾਣ ਦਾ ਅਧਿਕਾਰ ਦਿੱਤਾ ਹੈ | ਇਹ ਲੋਕਤੰਤਰ ਦੀ ਇਕ ਮਜ਼ਬੂਤ ਨੀਂਹ ਹੈ, ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ, ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ ਸਾਨੂੰ ਸਾਡੇ ਅਧਿਕਾਰਾਂ ਅਤੇ ਕਰਤੱਵਾਂ ਦੀ ਯਾਦ ਦਿਵਾਉਂਦਾ ਹੈ | ਇਹ ਤਿਰੰਗਾ ਸਾਡਾ ਮਾਣ, ਸਾਡੀ ਜ਼ਿੰਦਗੀ ਅਤੇ ਸਾਡੇ ਸਵੈ-ਮਾਣ ਦਾ ਪ੍ਰਤੀਕ ਹੈ | ਇਸ ਮੌਕੇ ਜੀ.ਆਰ.ਪੀ. ਚੌਕੀ ਬਰਨਾਲਾ ਦੇ ਐਸ.ਆਈ ਰਾਜਾ ਸਿੰਘ, ਮੁਨੀਸ਼ ਕੁਮਾਰ, ਮੁਕੇਸ਼ ਮੀਨਾ, ਚੰਦਰਪਾਲ, ਵਿਕਾਸ, ਪੂਜਾ ਕਮਾਵਤ, ਨਾਨਕ ਰਾਮ, ਆਰ.ਪੀ.ਐਫ. ਹੈੱਡ ਕਾਂਸਟੇਬਲ ਭੁਪਿੰਦਰ ਸਿੰਘ ਗਿੱਲ, ਹੈੱਡ ਕਾਂਸਟੇਬਲ ਅਮਰ ਸਿੰਘ, ਹੈੱਡ ਕਾਂਸਟੇਬਲ ਜਸਵਿੰਦਰ ਸਿੰਘ, ਹੈੱਡ ਕਾਂਸਟੇਬਲ ਨਿਸ਼ਾਨ ਸਿੰਘ, ਹੈੱਡ ਕਾਂਸਟੇਬਲ ਸੰਦੀਪ ਕੁਮਾਰ, ਹੈੱਡ ਕਾਂਸਟੇਬਲ ਰਾਜਵੀਰ ਸਿੰਘ, ਹੈੱਡ ਕਾਂਸਟੇਬਲ ਸਤਨਾਮ ਸਿੰਘ, ਹੈੱਡ ਕਾਂਸਟੇਬਲ ਰਾਮ ਕਿ੍ਸ਼ਨ, ਹੈੱਡ ਕਾਂਸਟੇਬਲ ਵਰਿੰਦਰ ਸਿੰਘ, ਹੈੱਡ ਕਾਂਸਟੇਬਲ ਵਿਜੇ ਕੁਮਾਰ, ਅਨੀਤਾ ਰਾਏ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਤੋਂ ਪਿੰਡ ਗੁਰਮ ਪਹੁੰਚੀ ਰਾਜਪ੍ਰੀਤ ਸਿੰਘ ਦੀ ਮਿ੍ਤਕ ਦੇਹ ਦਾ ਗ਼ਮਗੀਨ ਮਾਹੌਲ 'ਚ ਸਸਕਾਰ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੀਤਾ ਟਰੈਕਟਰ ਮਾਰਚ <br/>
Ad Position 24