09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਮਿਡ-ਡੇ-ਮੀਲ ਵਰਕਰਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਤਿੱਖੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ-ਕਰਮਜੀਤ ਕੌਰ ਰਾਏਸਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਮਹਿਲ ਕਲਾਂ, 27 ਜਨਵਰੀ (ਅਵਤਾਰ ਸਿੰਘ ਅਣਖੀ)-ਮਿਡ-ਡੇ-ਮੀਲ ਵਰਕਰ ਯੂਨੀਅਨ ਬਲਾਕ ਮਹਿਲ ਕਲਾਂ ਦੇ ਸਮੂਹ ਵਰਕਰਾਂ ਦੀ ਅਹਿਮ ਮੀਟਿੰਗ ਇੱਥੇ ਬੀ.ਡੀ.ਪੀ.ਓ. ਕੰਪਲੈਕਸ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਰਾਏਸਰ, ਬਲਾਕ ਪ੍ਰਧਾਨ ਜਸਵੀਰ ਕੌਰ ਨੇ ਸਰਕਾਰ ਅਤੇ ਸਬੰਧਿਤ ਵਿਭਾਗ ਵਲੋਂ ਮਿਡ-ਡੇ-ਮੀਲ ਵਰਕਰਾਂ ਤੋਂ ਨਿਰਧਾਰਿਤ ਕੰਮ ਤੋਂ ਇਲਾਵਾ ਵਾਧੂ ਅਤੇ ਗੈਰ-ਸਬੰਧਿਤ ਕੰਮ ਲਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਵਰਕਰਾਂ ਨੂੰ ਜਿਸ ਕੰਮ ਲਈ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਤੋਂ ਉਹੀ ਕੰਮ ਕਰਾਇਆ ਜਾਵੇ | ਆਗੂਆਂ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰ ਪਿਛਲੇ ਕਈ ਸਾਲਾਂ ਤੋਂ ਘੱਟ ਮਜ਼ਦੂਰੀ, ਅਸਥਾਈ ਦਰਜੇ ਅਤੇ ਅਣਸੁਰੱਖਿਅਤ ਭਵਿੱਖ ਨਾਲ ਕੰਮ ਕਰ ਰਹੀਆਂ ਹਨ | ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਲੰਮੇ ਸਮੇਂ ਤੋਂ ਵਰਕਰਾਂ ਨੂੰ ਪੱਕਾ ਕਰਨ, ਮਾਸਿਕ ਮਜ਼ਦੂਰੀ 'ਚ ਮਹਿੰਗਾਈ ਦੇ ਹਿਸਾਬ ਨਾਲ ਵਾਧਾ ਕਰਨ, ਪੈਨਸ਼ਨ ਅਤੇ ਗ੍ਰੈਚੁਟੀ ਦੀ ਸਹੂਲਤ ਦੇਣ, ਬੀਮਾ ਅਤੇ ਸਿਹਤ ਸਹੂਲਤਾਂ ਯਕੀਨੀ ਬਣਾਉਣ, ਸਾਲਾਨਾ ਛੁੱਟੀਆਂ ਦੇਣ ਅਤੇ ਵਰਕਰਾਂ ਤੋਂ ਵਾਧੂ ਕੰਮ ਨਾ ਲੈਣ ਵਰਗੀਆਂ ਮੰਗਾਂ ਉਠਾਈਆਂ ਜਾ ਰਹੀਆਂ ਹਨ | ਪਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਗੰਭੀਰ ਨਹੀਂ | ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਿਡ-ਡੇ-ਮੀਲ ਵਰਕਰਾਂ ਦੀਆਂ ਹੱਕੀ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਤਿੱਖੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ | ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ, ਮਹਿਕਮੇ ਸਿਰ ਹੋਵੇਗੀ | ਉਨ੍ਹਾਂ ਸਮੂਹ ਵਰਕਰਾਂ ਨੂੰ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਜਥੇਬੰਦੀ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ | ਇਸ ਮੌਕੇ ਸਕੱਤਰ ਪਰਮਜੀਤ ਕੌਰ, ਪ੍ਰੈੱਸ ਸਕੱਤਰ ਸਰਬਜੀਤ ਕੌਰ, ਕਰਨੈਲ ਕੌਰ ਮਹਿਲ ਕਲਾਂ, ਅਮਨਦੀਪ ਕੌਰ ਧਨੇਰ, ਕੁਲਦੀਪ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚਾਈਨਾ ਡੋਰ ਦਾ ਬਾਈਕਾਟ ਕਰ ਕੇ ਸੂਤੀ ਡੋਰ ਵਰਤਣ ਵਾਲੇ ਨੌਜਵਾਨਾਂ ਦਾ ਸਨਮਾਨ ਕਰੇਗੀ ਸੀਨੀਅਰ ਸਿਟੀਜ਼ਨ ਐਂਡ ਸਿਵਿਲ ਸੁਸਾਇ... ਅਗਲੀ ਖ਼ਬਰ ਕੈਨੇਡਾ ਤੋਂ ਪਿੰਡ ਗੁਰਮ ਪਹੁੰਚੀ ਰਾਜਪ੍ਰੀਤ ਸਿੰਘ ਦੀ ਮਿ੍ਤਕ ਦੇਹ ਦਾ ਗ਼ਮਗੀਨ ਮਾਹੌਲ 'ਚ ਸਸਕਾਰ <br/>
Ad Position 24