ਟੱਲੇਵਾਲ, 27 ਜਨਵਰੀ (ਸੋਨੀ ਚੀਮਾ)-ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਕਿਸਾਨੀ ਸੰਘਰਸ਼ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਮੁੱਕਰਨ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਗਣਤੰਤਰ ਦਿਵਸ ਮੌਕੇ ਸ਼ਹਿਣਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਟਰੈਕਟਰ ਮਾਰਚ ਕਰ ਕੇ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਨਾਇਬ ਸਿੰਘ ਟੱਲੇਵਾਲ ਬਲਾਕ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਸਮੇਂ ਕੀਤੇ ਆਪਣੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ | ਖ਼ਾਸ ਕਰ ਕੇ ਐਮ.ਐਸ.ਪੀ. ਨੂੰ ਕਾਨੂੰਨੀ ਗਰੰਟੀ ਦੇਣ ਅਤੇ ਹੋਰ ਕਿਸਾਨੀ ਹੱਕਾਂ ਸਬੰਧੀ ਮੰਗਾਂ ਅਜੇ ਤੱਕ ਅਧੂਰੀਆਂ ਹਨ | ਇਨ੍ਹਾਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਟਰੈਕਟਰ ਮਾਰਚ ਕੀਤਾ ਗਿਆ ਹੈ | ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ ਹੈ | ਇਸ ਮੌਕੇ ਹਰਜਿੰਦਰ ਸਿੰਘ ਪੱਖੋਕੇ ਇਕਾਈ ਪ੍ਰਧਾਨ, ਕਰਮਜੀਤ ਸਿੰਘ ਮੀਤ ਪ੍ਰਧਾਨ, ਸ਼ਮਸ਼ੇਰ ਸਿੰਘ, ਨਰਿੰਦਰ ਸਿੰਘ ਨਿੰਦਾ, ਹਰਦੇਵ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ, ਗੁਰਤੇਜ ਸਿੰਘ ਮੰਡੇਰ, ਜਗਸੀਰ ਸਿੰਘ ਰੰਧਾਵਾ, ਅਮਰਜੀਤ ਸਿੰਘ ਰੰਧਾਵਾ, ਅਵਤਾਰ ਸਿੰਘ, ਹਰਮੰਦਰ ਸਿੰਘ, ਸੁਖਚੈਨ ਸਿੰਘ, ਗੁਰਸ਼ਰਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਜੱਥੇਬੰਦੀ ਦੇ ਆਗੂ ਤੇ ਵਰਕਰ ਹਾਜ਼ਰ ਸਨ |