01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੈਨਸ਼ਨ ਨਾ ਮਿਲਣ 'ਤੇ ਪੈਨਸ਼ਨ ਧਾਰਕਾਂ ਨੇ ਕੀਤਾ ਰੋਸ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 29-01-2026
ਤਪਾ ਮੰਡੀ, 28 ਜਨਵਰੀ (ਪ੍ਰਵੀਨ ਗਰਗ)-ਪੈਨਸ਼ਨ ਨਾ ਮਿਲਣ 'ਤੇ ਪੈਨਸ਼ਨ ਧਾਰਕਾਂ ਵਲੋਂ ਰੋਸ ਪ੍ਰਗਟ ਕੀਤੇ ਜਾਣ ਦਾ ਸਮਾਚਾਰ ਹੈ | ਰੋਸ ਪ੍ਰਗਟ ਕਰਦਿਆਂ ਪੈਨਸ਼ਨ ਧਾਰਕਾਂ ਮੱਖਣ ਸਿੰਘ, ਬਲਵੀਰ ਕੌਰ, ਬੇਅੰਤ ਸਿੰਘ, ਗਿਆਨ ਸਿੰਘ, ਜੰਗੀਰ ਕੌਰ, ਆਸ਼ਾ ਰਾਣੀ, ਗੁਰਲਾਲ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਜਨਵਰੀ ਮਹੀਨੇ ਦੀਆਂ ਅੰਗਹੀਣਾਂ, ਵਿਧਵਾਵਾਂ ਅਤੇ ਬਜ਼ੁਰਗਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਸਮੇਂ ਸਿਰ ਜਾਰੀ ਨਾ ਕਰਨ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਪੈਨਸ਼ਨ ਉਨ੍ਹਾਂ ਦੀ ਆਮਦਨ ਦਾ ਇੱਕੋ-ਇੱਕ ਸਹਾਰਾ ਹੈ, ਜਿਸ ਨਾਲ ਉਹ ਦਵਾਈਆਂ, ਰਾਸ਼ਨ ਅਤੇ ਘਰੇਲੂ ਖ਼ਰਚੇ ਪੂਰੇ ਕਰਦੇ ਹਨ | ਕਈ ਬਜ਼ੁਰਗਾਂ ਅਤੇ ਵਿਧਵਾਵਾਂ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਮੌਜੂਦਾ ਪੈਨਸ਼ਨ ਰਕਮ ਨਾਕਾਫ਼ੀ ਹੈ, ਜਿਸ ਨਾਲ ਗੁਜ਼ਾਰਾ ਕਰਨਾ ਬਹੁਤ ਅÏਖਾ ਹੋ ਗਿਆ ਹੈ | ਰੋਸ ਦੌਰਾਨ ਪੈਨਸ਼ਨ ਧਾਰਕਾਂ ਨੇ ਇਹ ਵੀ ਦੋਸ਼ ਲਾਇਆ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਪੈਨਸ਼ਨ ਦੀ ਰਕਮ 1500 ਰੁਪਏ ਤੋਂ ਵਧਾ ਕੇ 2500 ਰੁਪਏ ਕੀਤੀ ਜਾਵੇਗੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਵਾਅਦੇ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ | ਪੈਨਸ਼ਨ ਧਾਰਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰਿਆਣਾ ਰਾਜ ਦੀ ਤਰਜ਼ 'ਤੇ ਪੈਨਸ਼ਨਾਂ ਵਿਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਘੱਟੋ-ਘੱਟ ਪੈਨਸ਼ਨ ਤਿੰਨ ਹਜ਼ਾਰ ਤੋਂ ਸਾਢੇ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ | ਨਾਲ ਹੀ ਜਨਵਰੀ ਮਹੀਨੇ ਦੀ ਬਕਾਇਆ ਪੈਨਸ਼ਨ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਜਦ ਡੀ.ਐਸ.ਐਸ.ਓ. ਦਫ਼ਤਰ ਦੇ ਇਕ ਅਧਿਕਾਰੀ ਨੂੰ ਪੈਨਸ਼ਨ ਨਾ ਮਿਲਣ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਖਾਤਿਆਂ 'ਚ ਪੈਨਸ਼ਨਾਂ ਪਾ ਦਿੱਤੀਆਂ ਗਈਆਂ ਹਨ, ਸ਼ਾਮ ਤੱਕ ਆ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਹੁਣ ਪੁਲਿਸ ਦੀ ਸਮਾਜ ਵਿਰੋਧੀ ਅਨਸਰਾਂ 'ਤੇ ਰਹੇਗੀ ਬਾਜ਼ ਅੱਖ <br/> ਅਗਲੀ ਖ਼ਬਰ ਪਿੰਡ ਵਜੀਦਕੇ ਕਲਾਂ 'ਚ ਪ੍ਰਾਇਮਰੀ ਸਕੂਲ ਨੇੜੇ ਗੰਦਾ ਪਾਣੀ ਛੱਪੜ ਦਾ ਰੂਪ ਧਾਰਨ ਕਰ ਕੇ ਵਿਦਿਆਰਥੀਆਂ ਨੂੰ ਕਰਨਾ ਪੈ ਰਿਹੈ...
Ad Position 24