01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਸਰਕਾਰ ਵਲੋਂ ਸਟੇਜ ਨਾਟਕ 'ਹਮਾਰੇ ਰਾਮ' ਦੇ ਸ਼ੋਅ ਵਿਖਾਉਣ ਦੇ ਫ਼ੈਸਲੇ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 29-01-2026
ਬਰਨਾਲਾ, 28 ਜਨਵਰੀ (ਅਸ਼ੋਕ ਭਾਰਤੀ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿਚ ਪਾਸ ਕੀਤੇ ਫ਼ੈਸਲੇ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਰਕਾਰੀ ਖ਼ਰਚੇ 'ਤੇ ਸਟੇਜ ਨਾਟਕ 'ਹਮਾਰੇ ਰਾਮ' ਦੇ 40 ਸ਼ੋਅ ਵਿਖਾਉਣ ਦੇ ਗੈਰ ਸੰਵਿਧਾਨਕ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ ਅਤੇ ਧਾਰਮਿਕ ਆਸਥਾ ਦੀ ਬਜਾਏ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਵੱਲ ਵੱਧ ਧਿਆਨ ਦੇਣ ਦੀ ਮੰਗ ਕੀਤੀ ਹੈ | ਇਸ ਸਬੰਧੀ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਕਮੇਟੀ ਆਗੂਆਂ ਮਾ: ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ, ਰਾਜਪਾਲ ਸਿੰਘ, ਸੁਮੀਤ ਅੰਮਿ੍ਤਸਰ, ਰਾਮ ਸਵਰਨ ਲੱਖੇਵਾਲੀ ਅਤੇ ਜਸਵਿੰਦਰ ਫਗਵਾੜਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਭਾਰਤੀ ਸਟੇਟ ਦਾ ਇਕ ਧਰਮ ਨਿਰਲੇਪ ਆਧਾਰ ਹੈ ਅਤੇ ਧਰਮ ਨੂੰ ਮੰਨਣ ਜਾਂ ਨਾ ਮੰਨਣ ਦਾ ਹਰੇਕ ਵਿਅਕਤੀ ਦਾ ਨਿੱਜੀ ਮਾਮਲਾ ਹੈ, ਇਸ ਲਈ ਪੰਜਾਬ ਸਰਕਾਰ ਵਲੋਂ ਲੋਕਾਂ ਤੋਂ ਟੈਕਸਾਂ ਦੇ ਰੂਪ ਵਿਚ ਇਕੱਠੇ ਕੀਤੇ ਕੀਮਤੀ ਜਨਤਕ ਸਰਮਾਏ ਨੂੰ ਕਿਸੇ ਵੀ ਧਰਮ ਨੂੰ ਪ੍ਰੋਤਸਾਹਿਤ ਕਰਨ ਅਤੇ ਧਾਰਮਿਕ ਕਾਰਜਾਂ ਉੱਤੇ ਫ਼ਜ਼ੂਲ ਖ਼ਰਚ ਕਰਨ ਦਾ ਕੋਈ ਸੰਵਿਧਾਨਿਕ ਅਧਿਕਾਰ ਨਹੀਂ ਹੈ | ਉਨ੍ਹਾਂ ਨੇ ਮੋਦੀ ਸਰਕਾਰ ਦੇ ਦਬਾਅ ਹੇਠ ਕੀਤੇ ਇਸ ਫ਼ੈਸਲੇ ਦਾ ਡਟਵਾਂ ਵਿਰੋਧ ਕੀਤਾ | ਆਗੂਆਂ ਨੇ ਦੋਸ਼ ਲਾਇਆ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਫ਼ੰਡਾਂ ਦੀ ਘਾਟ ਕਰ ਕੇ ਪੰਜਾਬ ਦੇ ਪੜ੍ਹੇ ਲਿਖੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਿਆਂ ਰੱਖਿਆ ਜਾ ਰਿਹਾ ਹੈ ਪਰ ਇਸ ਦੇ ਬਿਲਕੁਲ ਉਲਟ ਲੋਕਾਂ ਦੀ ਧਾਰਮਿਕ ਆਸਥਾ ਦੀ ਆੜ ਹੇਠ ਵੋਟਾਂ ਬਟੋਰਨ ਦੀ ਫ਼ਿਰਕੂ ਸਿਆਸਤ ਕਰ ਕੇ ਕਰੋੜਾਂ ਰੁਪਏ ਦੀ ਬਰਬਾਦੀ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਧਾਰਮਿਕ ਆਸਥਾ ਦੀ ਆੜ ਹੇਠ ਕਰੋੜਾਂ ਰੁਪਏ ਦੇ ਜਨਤਕ ਸਰਮਾਏ ਦੀ ਕੀਤੀ ਜਾ ਰਹੀ ਬਰਬਾਦੀ ਦੇ ਫ਼ੈਸਲਿਆਂ ਉੱਤੇ ਤੁਰੰਤ ਰੋਕ ਲਗਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੀ ਟੀਮ ਲਈ ਚੋਣ ਟਰਾਇਲ ਅੱਜ ਅਗਲੀ ਖ਼ਬਰ ਹੁਣ ਪੁਲਿਸ ਦੀ ਸਮਾਜ ਵਿਰੋਧੀ ਅਨਸਰਾਂ 'ਤੇ ਰਹੇਗੀ ਬਾਜ਼ ਅੱਖ <br/>
Ad Position 24