01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਨਿਸਟਰੀਅਲ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਉਲੀਕਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 29-01-2026
ਬਰਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 'ਆਪ' ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰੀ ਮੁਲਾਜ਼ਮਾਂ ਦੀ ਕੋਈ ਸਾਰ ਨਹੀਂ ਲਈ ਗਈ ਬਲਕਿ ਸਰਕਾਰ ਵਲੋਂ ਮੁਲਾਜ਼ਮਾਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ | ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਸਮੇਤ ਵਿਧਾਇਕ ਸ੍ਰੀ ਹਰਪਾਲ ਚੀਮਾ ਨੇ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸੂਬਾ ਬਾਡੀ ਵਲੋਂ ਹੁਣ ਫ਼ੈਸਲਾ ਲਿਆ ਗਿਆ ਹੈ ਕਿ ਅਗਲੇ ਦਿਨਾਂ ਵਿਚ ਸਰਕਾਰ ਵਿਰੁੱਧ ਵੱਡੇ ਸੰਘਰਸ਼ ਉਲੀਕੇ ਜਾਣਗੇ | ਜਿਸ ਦੇ ਤਹਿਤ 4 ਫਰਵਰੀ ਤੱਕ ਪੰਜਾਬ ਦੇ ਸਾਰੇ 117 ਹਲਕਾ ਵਿਧਾਇਕਾਂ, 13 ਲੋਕ ਸਭਾ ਮੈਂਬਰਾਂ ਅਤੇ 7 ਰਾਜ ਸਭਾ ਮੈਂਬਰਾਂ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨੂੰ ਵਿਆਪਕ ਰੋਸ ਪੱਤਰ ਦੇ ਨਾਲ-ਨਾਲ ਚਿਤਾਵਨੀ ਪੱਤਰ ਦਿੱਤੇ ਜਾਣਗੇ | ਮਿਤੀ 5 ਅਤੇ 6 ਫਰਵਰੀ ਨੂੰ ਪੰਜਾਬ ਭਰ ਵਿਚ ਸਮੂਹ ਕਲੈਰੀਕਲ ਕਾਮੇ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਵਾ ਕਰਨਗੇ | ਜੇਕਰ ਫਿਰ ਵੀ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਮਿਤੀ 7 ਫਰਵਰੀ ਨੂੰ ਜਲੰਧਰ ਵਿਖੇ ਸੂਬਾਈ ਪੱਧਰੀ ਮੀਟਿੰਗ ਕਰ ਕੇ ਬਜਟ ਸੈਸ਼ਨ ਨੂੰ ਮੁੱਖ ਰੱਖਦਿਆਂ ਤਿੱਖੇ ਸੰਘਰਸ਼ ਦੇ ਐਲਾਨ ਕੀਤੇ ਜਾਣਗੇ | ਜਨਰਲ ਸਕੱਤਰ ਰਵਿੰਦਰ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਨਿਰਮਲਜੀਤ ਸਿੰਘ ਚਾਨੇ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਕੀਤਾ ਗਿਆ | ਪੁਰਾਣੀ ਪੈਨਸ਼ਨ ਸਕੀਮ ਦਾ ਸਿਰਫ਼ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਜਿਸ ਨੂੰ ਸਰਕਾਰ ਹੁਣ ਲਾਗੂ ਕਰਨ ਤੋਂ ਮੁੱਕਰ ਰਹੀ ਹੈ | ਇਸ ਮੌਕੇ ਮੱਖਣ ਸਿੰਘ ਵਿੱਤ ਸਕੱਤਰ, ਵਿੱਕੀ ਡਾਬਲਾ ਜਨਰਲ ਸਕੱਤਰ ਡੀ.ਸੀ. ਦਫ਼ਤਰ, ਸੁਖਜੀਤ ਸਿੰਘ ਸੰਧੂ ਪ੍ਰੈਸ ਸਕੱਤਰ, ਮਨਜਿੰਦਰ ਸਿੰਘ ਅÏਲਖ ਸੀਨੀਅਰ ਮੀਤ ਪ੍ਰਧਾਨ, ਸ਼ਿਵਇੰਦਰ ਸਿੰਘ ਪਸੂ ਪਾਲਣ ਵਿਭਾਗ, ਗੁਰਪ੍ਰੀਤ ਸਿੰਘ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਗੁਰਜੀਤ ਸਿੰਘ, ਨਰਪਿੰਦਰਪਾਲ ਸਿੰਘ, ਰਜਨੀਸ਼ ਕੁਮਾਰ, ਜੁਨਿੰਦਰ ਜੋਸ਼ੀ ਅਤੇ ਸਮੂਹ ਡੀ.ਏ.ਸੀ. ਕੰਪਲੈਕਸ ਦੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਸ਼ਹਿਣਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਕਾਂਗਰਸ ਦੀ ਮਨਰੇਗਾ ਬਚਾਓ ਬਰਨਾਲਾ ਰੈਲੀ ਦੀ ਤਿਆਰੀ 'ਚ ਧੌਲਾ ਨੇ ਕੀਤੀਆਂ ਮੀਟਿੰਗਾਂ <br/>
Ad Position 24