01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 29-01-2026
ਬਰਨਾਲਾ, 28 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮੱੁਖ ਮਹਿਮਾਨ ਵਜੋਂ ਸੰਸਥਾ ਦੇ ਡਾਇਰੈਕਟਰ ਸ੍ਰੀ ਕਪਿਲ ਮਿੱਤਲ, ਪ੍ਰਧਾਨ ਨਿਸ਼ੀ ਕਪਿਲ ਮਿੱਤਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ 'ਤੇ ਆਧਾਰਤ ਰੰਗਾਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਗੀਤ, ਸੰਗੀਤ ਪੇਸ਼ ਕੀਤੇ | ਇਸ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮਿਸ ਫੇਅਰਵੈੱਲ ਹਰਮਨ, ਮਿਸਟਰ ਫੇਅਰਵੈੱਲ ਦਿਲਪ੍ਰੀਤ ਸਿੰਘ, ਮਿਸਟਰ ਐਲੀਗੈਂਟ ਗੁਰਸ਼ਰਨ, ਮਿਸ ਚਾਰਮਿੰਗ ਰਸਮਪ੍ਰੀਤ, ਮਿਸਟਰ ਵੈੱਲ ਡਰੈੱਸਡ ਯੁਵਰਾਜ, ਮਿਸ ਵੈੱਲ ਡਰੈੱਸਡ ਜਪਨੂਰ ਨੂੰ ਚੁਣਿਆ ਗਿਆ | ਜੇਤੂ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸਰਬਜੀਤ ਸਰਾਂ, ਕੋਆਰਡੀਨੇਟਰ ਸ਼ੁਭਜਿੰਦਰ ਕੌਰ, ਸਕੂਲ ਸਟਾਫ਼, ਪ੍ਰਬੰਧਕ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਕਿੱਕ ਬਾਕਸਿੰਗ 'ਚ ਮੱਲਾਂ ਮਾਰੀਆਂ <br/> ਅਗਲੀ ਖ਼ਬਰ ਮਨਰੇਗਾ ਬਚਾਓ ਸੰਗਰਾਮ ਤਹਿਤ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਸੀਤਲ ਨੇ ਪਿੰਡ ਜੰਗੀਆਣਾ ਵਿਖੇ ਕੀਤੀ ਮੀਟਿੰਗ
Ad Position 24