01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਕਿੱਕ ਬਾਕਸਿੰਗ 'ਚ ਮੱਲਾਂ ਮਾਰੀਆਂ <br/>

Ad Position 21
No active advertisement
ਅਜੀਤ ਡੈਸਕ 29-01-2026
ਧਨੌਲਾ, 28 ਜਨਵਰੀ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਧਨੌਲਾ ਦੀ ਵਿਦਿਆਰਥਣ ਗੁਰਮਾਨਪ੍ਰੀਤ ਕੌਰ ਕਲਾਸ 12ਵੀਂ ਨੇ ਕਿੱਕ ਬਾਕਸਿੰਗ (65 ਕਿੱਲੋ ਭਾਰ) ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਪੱਧਰ 'ਤੇ ਸਿਲਵਰ ਮੈਡਲ ਆਪਣੇ ਨਾਮ ਕੀਤਾ ਹੈ | ਇਸ ਉਪਲਬਧੀ ਨਾਲ ਨਾ ਸਿਰਫ਼ ਸਕੂਲ ਦਾ ਨਾਮ ਰੌਸ਼ਨ ਹੋਇਆ ਹੈ, ਸਗੋਂ ਇਲਾਕੇ ਅਤੇ ਮਾਪਿਆਂ ਦਾ ਮਾਣ ਵੀ ਵਧਿਆ ਹੈ | ਸੀਨੀਅਰ ਕੋਆਰਡੀਨੇਟਰ ਗੋਗੀ ਭੱਠਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਨੇ ਕਠਨ ਮਿਹਨਤ, ਅਨੁਸ਼ਾਸਨ ਅਤੇ ਦਿ੍ੜ੍ਹ ਇਰਾਦੇ ਨਾਲ ਇਹ ਮੁਕਾਮ ਹਾਸਲ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਵਰੁਣਦੀਪ ਕੌਰ ਵਾਲੀਆ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੰਦੇ ਹੋਏ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਬਣੇਗੀ | ਸਕੂਲ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਵਲੋਂ ਵੀ ਵਿਦਿਆਰਥਣ ਦੀ ਹੌਸਲਾ ਅਫ਼ਜਾਈ ਕੀਤੀ ਗਈ ਅਤੇ ਭਵਿੱਖ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਵੀ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਆਸ ਜਤਾਈ ਗਈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਨੇ ਆਰਮੀ ਦਿਵਸ ਅਤੇ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>
Ad Position 24