02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪਿੰਡ ਸਹੌਰ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਮਹਿਲ ਕਲਾਂ, 28 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਸਹੌਰ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਸ ਮੌਕੇ ਰਾਗੀ ਭਾਈ ਦਰਸ਼ਨ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਰਣਜੀਤ ਸਿੰਘ, ਭਾਈ ਗੁਰਮੁਖ ਸਿੰਘ ਦੇ ਰਾਗੀ ਜਥਿਆਂ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਿੰਘ ਸਭਾ ਦੇ ਹੈੱਡ ਗ੍ਰੰਥੀ ਭਾਈ ਲਖਵਿੰਦਰ ਸਿੰਘ, ਗੁਰਦੁਆਰਾ ਸਾਹਿਬ ਗੁਰੂ ਰਵਿਦਾਸ ਜੀ ਦੇ ਹੈੱਡ ਗ੍ਰੰਥੀ ਬਾਬਾ ਨਵਜੋਤ ਸਿੰਘ ਯੋਗੀ, ਭਾਈ ਲਖਵੀਰ ਸਿੰਘ ਸਹੌਰ ਨੇ ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਪ੍ਰਸਿੱਧ ਢਾਡੀ ਪਰਵਿੰਦਰ ਸਿੰਘ ਸਹੌਰ, ਢਾਡੀ ਸੁਰਿੰਦਰ ਸਿੰਘ ਸਹੌਰ ਦੇ ਢਾਡੀ ਜਥਿਆਂ ਨੇ ਗੁਰਇਤਿਹਾਸ ਸੁਣਾਇਆ | ਇਸ ਮੌਕੇ ਸਰਪੰਚ ਲਖਵੀਰ ਸਿੰਘ ਸਹੌਰ, ਸੁਖਵਿੰਦਰ ਸਿੰਘ ਸੁੱਖਾ ਯੂ.ਐਸ.ਏ., ਖ਼ਜ਼ਾਨਚੀ ਭਾਨ ਸਿੰਘ, ਗੁਰਮੀਤ ਸਿੰਘ, ਸੂਬੇਦਾਰ ਬਲਵੀਰ ਸਿੰਘ, ਕੁਲਵੰਤ ਸਿੰਘ ਫ਼ੌਜੀ, ਜਗਜੀਤ ਸਿੰਘ ਜੱਗੀ, ਕੁਲਵਿੰਦਰ ਸਿੰਘ, ਤਰਸੇਮ ਸਿੰਘ, ਗੁਰਮੇਲ ਸਿੰਘ, ਠਾਕੁਰ ਸਿੰਘ, ਦਲਜਿੰਦਰ ਸਿੰਘ, ਗੁਰਚਰਨ ਸਿੰਘ, ਮੇਜਰ ਸਿੰਘ ਫ਼ੌਜੀ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਫ਼ੌਜੀ, ਜਸਵੰਤ ਸਿੰਘ, ਸੁਖਵਿੰਦਰ ਸਿੰਘ ਭੋਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਸਤਿਕਾਰ ਕਮੇਟੀ ਸਹੌਰ ਦੇ ਸੇਵਾਦਾਰ ਨੌਜਵਾਨਾਂ ਨੇ ਸੇਵਾ ਭਾਵਨਾ ਨਾਲ ਜ਼ਿੰਮੇਵਾਰੀ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸੰਘੇੜਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਕੇਂਦਰੀ ਟਰੇਡ ਯੂਨੀਅਨਾਂ ਵਲੋਂ 12 ਫਰਵਰੀ ਦੀ ਹੜਤਾਲ ਨੂੰ ਸਫਲ ਬਣਾਉਣ ਲਈ ਮੀਟਿੰਗ <br/>
Ad Position 24