02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪਿੰਡ ਸੰਘੇੜਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਬਰਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪੇਰੋ ਪੱਤੀ ਪਿੰਡ ਸੰਘੇੜਾ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਏ ਉਪਰੰਤ ਰਾਗੀ ਜਥਾ ਭਾਈ ਗੁਰਪ੍ਰੀਤ ਸਿੰਘ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਲੋਂ ਸੰਗਤਾਂ ਨੂੰ ਕੀਰਤਨ ਅਤੇ ਬਾਬਾ ਦੀਪ ਸਿੰਘ ਜੀ ਦੀ ਮਹਾਨ ਕੁਰਬਾਨੀ ਸੁਣਾ ਕੇ ਨਿਹਾਲ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੀਤਮ ਸਿੰਘ ਟੋਨੀ ਸੰਘੇੜਾ ਨੇ ਦੱਸਿਆ ਕਿ ਡੇਰਾ ਬਾਬਾ ਟੇਕ ਸਿੰਘ ਦਾਸ ਦੇ ਸੰਚਾਲਕ ਬਾਬਾ ਸੁਖਦੇਵ ਮੁਨੀ, ਡੇਰਾ ਬਾਬਾ ਦਾਨ ਦਾਸ ਦੇ ਸੰਚਾਲਕ ਬਾਬਾ ਬਲਦੇਵ ਦਾਸ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਵਾਈ, ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਕਰਮਜੀਤ ਸਿੰਘ ਬਿੱਲੂ, ਮਨਜੀਤ ਸਿੰਘ ਗੁਰੂ, ਜਸਵੰਤ ਸਿੰਘ ਕਾਕਾ ਬਲਾਕ ਪ੍ਰਧਾਨ 'ਆਪ', ਬੇਅੰਤ ਸਿੰਘ ਬਾਠ ਸਰਕਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ, ਖ਼ਜ਼ਾਨਚੀ ਹਰਜੀਤ ਸਿੰਘ ਗੋਸ਼ੀ, ਮੈਂਬਰ ਆਤਮਾ ਸਿੰਘ, ਸੰਤੋਖ ਸਿੰਘ ਕਾਲਾ, ਜੋਗਿੰਦਰ ਸਿੰਘ ਚੀਮਾ, ਸਾਬਕਾ ਪ੍ਰਧਾਨ ਅਮਰਜੀਤ ਸਿੰਘ, ਹੈੱਡ ਗ੍ਰੰਥੀ ਭਾਈ ਬਲਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਬਾਲਾ ਜੀ ਦੇ ਸਾਲਾਨਾ ਜੋੜ ਮੇਲੇ 'ਤੇ ਵੱਡੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ <br/> ਅਗਲੀ ਖ਼ਬਰ ਪਿੰਡ ਸਹੌਰ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24