30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਨਗਰ ਕੌਂਸਲ ਨੇ ਪੁਲਿਸ ਦੇ ਸਹਿਯੋਗ ਨਾਲ ਨਾਜਾਇਜ਼ ਕਬਜ਼ੇ ਹਟਵਾਏ <br/>

Ad Position 21
No active advertisement
ਅਜੀਤ ਡੈਸਕ 31-01-2026
ਤਪਾ ਮੰਡੀ, 30 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਹਿਰ 'ਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਸਮਾਨ ਰੱਖ ਕੇ ਕੀਤੇ ਨਾਜਾਇਜ਼ ਕਬਜ਼ਿਆਂ ਨਾਲ ਆਵਾਜਾਈ ਵਿਚ ਪੈਂਦੇ ਵਿਘਨ ਦੇ ਮੱਦੇਨਜ਼ਰ ਨਗਰ ਕੌਂਸਲ ਤਪਾ ਵਲੋਂ ਪੁਲਿਸ ਦੇ ਸਹਿਯੋਗ ਨਾਲ ਨਾਜਾਇਜ਼ ਕਬਜ਼ੇ ਹਟਵਾਏ ਗਏ | ਦੱਸਣਯੋਗ ਹੈ ਕਿ ਸ਼ਹਿਰ ਦੇ ਅੰਦਰਲੇ ਬੱਸ ਸਟੈਂਡ, ਸਦਰ ਬਾਜ਼ਾਰ, ਬਾਲਮੀਕੀ ਚੌਂਕ, ਸਕੂਲ ਰੋਡ ਆਦਿ 'ਤੇ ਅਕਸਰ ਜਾਮ ਲੱਗਾ ਰਹਿੰਦਾ ਸੀ | ਸਦਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਕਾਫੀ ਅੱਗੇ ਤੱਕ ਵਧਾਅ ਰੱਖੀਆਂ ਸਨ ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨ ਪੈਂਦਾ ਹੈ ਤੇ ਕਈ ਵਾਰ ਤਾਂ ਹਾਦਸਾ ਹੋਣ ਦੀ ਵੀ ਨੌਬਤ ਆ ਜਾਂਦੀ ਸੀ | ਪੁਲਿਸ ਅਧਿਕਾਰੀ ਸਬ-ਇੰਸਪੈਕਟਰ ਸ਼ਰੀਫ਼ ਖ਼ਾਨ ਦੇ ਸਹਿਯੋਗ ਸਦਕਾ ਨਗਰ ਕੌਂਸਲ ਤਪਾ ਦੇ ਕਰਮਚਾਰੀਆਂ ਨੇ ਦੁਕਾਨਦਾਰਾਂ ਦੇ ਰੱਖੇ ਸਾਮਾਨ ਨੂੰ ਚੁਕਵਾ ਕੇ ਤਾੜਨਾ ਕੀਤੀ ਕਿ ਜੇਕਰ ਅੱਗੇ ਤੋਂ ਕੋਈ ਵੀ ਆਪਣਾ ਸਾਮਾਨ ਦੁਕਾਨ ਦੇ ਬਾਹਰ ਰੱਖੇਗਾ ਤਾਂ ਉਸ ਦਾ ਚਲਾਨ ਕੱਟਣ ਦੇ ਨਾਲ-ਨਾਲ ਸਾਮਾਨ ਵੀ ਜ਼ਬਤ ਕਰ ਲਿਆ ਜਾਵੇਗਾ | ਇਸ ਮੌਕੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਸਦਰ ਬਾਜ਼ਾਰ 'ਚ ਬਾਹਰ ਪਿਆ ਨਾਜਾਇਜ਼ ਸਮਾਨ ਚੁੱਕ ਕੇ ਟਰਾਲੀ 'ਚ ਸੁੱਟਿਆ | ਇਸ ਮੌਕੇ ਥਾਣਾ ਮੁਖੀ ਸ਼ਰੀਫ਼ ਖ਼ਾਨ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ, ਹੌਲਦਾਰ ਗੁਰਜੀਤ ਸਿੰਘ, ਗੁਰਮੇਲ ਸਿੰਘ ਤੋਂ ਇਲਾਵਾ ਨਗਰ ਕੌਂਸਲ ਦੇ ਅਮਨਦੀਪ ਸ਼ਰਮਾ, ਤਰਸੇਮ ਚੰਦ ਖਿੱਲੂ, ਨਰਿੰਦਰ ਕੁਮਾਰ, ਹਰਦੀਪ ਸਿੰਘ ਦੀਪਾ, ਦੀਪ ਆਦਿ ਸਮੂਹ ਨਗਰ ਕੌਂਸਲ ਦੇ ਕਰਮਚਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਆਸਟ੍ਰੇਲੀਆ 'ਚ ਨੌਜਵਾਨ ਵਲੋਂ ਕੀਤੀ ਖ਼ੁਦਕੁਸ਼ੀ ਮਾਮਲੇ ਵਿਚ 'ਚ ਸਿਰਫ਼ ਪਤਨੀ ਖ਼ਿਲਾਫ਼ ਹੀ ਹੋਇਆ ਮਾਮਲਾ ਦਰਜ-ਥਾਣਾ ਮੁਖੀ
Ad Position 24