ਬਰਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦੋ ਮਿੰਟ ਦਾ ਮੌਨ ਧਾਰਿਆ ਗਿਆ | ਇਸ ਮੌਕੇ ਸ੍ਰੀ ਬੈਂਬੀ ਨੇ ਆਖਿਆ ਕਿ ਅੱਜ ਅਸੀਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਆਪਣੇ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਮਾਰਗ 'ਤੇ ਚੱਲਦੇ ਹੋਏ ਸਮਾਜ ਵਿਚ ਅਮਨ-ਸ਼ਾਂਤੀ ਬਰਕਰਾਰ ਰੱਖਣ ਵਿਚ ਆਪਣਾ ਯੋਗਦਾਨ ਪਾਈਏ |