30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੰਜਾਬ 'ਚ 'ਆਪ' ਵਲੋਂ ਸਿਹਤ ਬੀਮਾ ਯੋਜਨਾ ਲਾਗੂ ਕਰਨਾ ਨਿਰਾ ਡਰਾਮਾ-ਕਾਂਗਰਸੀ ਆਗੂ <br/>

Ad Position 21
No active advertisement
ਅਜੀਤ ਡੈਸਕ 31-01-2026
ਬਰਨਾਲਾ, 30 ਜਨਵਰੀ (ਰਾਜ ਪਨੇਸਰ)-ਪੰਜਾਬ 'ਚ ਐਲਾਨੀ ਗਈ ਮੱੁਖ ਮੰਤਰੀ ਸਿਹਤ ਬੀਮਾ ਯੋਜਨਾ 'ਤੇ ਤਿੱਖੇ ਹਮਲੇ ਕਰਦਿਆਂ ਜ਼ਿਲ੍ਹਾ ਬਰਨਾਲਾ ਤੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੱਖਣ ਸ਼ਰਮਾ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਕਾਂਗਰਸ ਕਿਸਾਨ ਸੈਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਚੁਟਕਲੇ ਸੁਣਾ ਕੇ ਪੰਜਾਬ ਦੀ ਸੱਤਾ 'ਚ ਆਈ 'ਆਪ' ਸਰਕਾਰ ਪ੍ਰਤੀ ਲੋਕਾਂ ਦਾ ਮੋਹ ਭੰਗ ਹੋ ਚੱੁਕਿਆ ਹੈ | ਪੰਜਾਬ ਦੀ ਜਨਤਾ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ | ਹੁਣ ਪੰਜਾਬ ਸਰਕਾਰ ਕੋਈ ਵੀ ਲੋਕ ਲੁਭਾਊ ਸਕੀਮਾਂ ਲੋਕਾਂ ਸਾਹਮਣੇ ਲਿਆਏ, ਜਨਤਾ ਹੁਣ ਇਨ੍ਹਾਂ ਦੀਆਂ ਕੋਝੀਆਂ ਚਾਲਾਂ ਵਿਚ ਨਹੀਂ ਆਵੇਗੀ | ਪਿਛਲੇ ਦਿਨੀਂ ਪੰਜਾਬ ਅੰਦਰ ਐਲਾਨੀ ਗਈ ਮੱੁਖ ਮੰਤਰੀ ਸਿਹਤ ਬੀਮਾ ਯੋਜਨਾ ਵੀ ਇਕ ਡਰਾਮਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕਰੀਬ ਚਾਰ ਸਾਲ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਹੋਏ | ਭੋਲੇ ਭਾਲੇ ਲੋਕਾਂ ਨੂੰ ਗੁਮਰਾਹ ਕਰ ਕੇ ਨਵੀਆਂ ਸਕੀਮਾਂ ਲਿਆਉਣ ਦੀ ਤਿਆਰੀ ਵਿਚ ਹਨ ਪਰ ਹੁਣ ਪੰਜਾਬ ਵਾਸੀ ਇਨ੍ਹਾਂ ਦੀਆਂ ਮਿੱਠੀਆਂ ਗੱਲਾਂ ਵਿਚ ਨਹੀਂ ਆਉਣਗੇ ਜੋ ਸਰਕਾਰ ਕਰਜ਼ਾ ਚੱੁਕ ਕੇ ਵਿਕਾਸ ਦੀ ਗੱਲ ਕਰੇ, ਉਸ ਤੋਂ ਪੰਜਾਬ ਦਾ ਭਲਾ ਨਹੀਂ ਹੋ ਸਕਦਾ | ਸਰਕਾਰ ਆਪਣੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹ ਤਾਂ ਨਹੀਂ ਦੇ ਸਕਦੀ ਫਿਰ ਸਿਹਤ ਬੀਮਾ ਯੋਜਨਾ ਦਾ ਲਾਭ ਕਿਵੇਂ ਦੇਵੇਗੀ | ਉਨ੍ਹਾਂ ਕਿਹਾ ਕਿ ਲੋਕ 2027 ਵਿਚ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਮਨ ਬਣਾ ਚੱੁਕੇ ਹਨ ਤੇ ਕਾਂਗਰਸ ਆਪਣੇ ਦਮ 'ਤੇ ਪੰਜਾਬ ਅੰਦਰ ਸਰਕਾਰ ਬਣਾਏਗੀ |

Ad Position 22
No active advertisement
ਪਿਛਲੀ ਖ਼ਬਰ ਚੋਰ ਗਰੋਹ ਵਲੋਂ ਕਿਸਾਨਾਂ ਦੀਆਂ 10 ਖੇਤੀ ਮੋਟਰਾਂ 'ਤੋਂ ਕੇਬਲ ਤਾਰਾਂ ਚੋਰੀ <br/> ਅਗਲੀ ਖ਼ਬਰ ਰਾਜਵਿੰਦਰ ਸਿੰਘ ਸੀਤਲ ਨੇ ਨਰੇਗਾ ਵਰਕਰਾਂ ਨਾਲ ਚਟਾਨ ਵਾਂਗ ਖੜ੍ਹਨ ਦਾ ਦਿੱਤਾ ਭਰੋਸਾ <br/>
Ad Position 24