07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਭਾਕਿਯੂ ਏਕਤਾ ਡਕੌਂਦਾ ਦੀ ਸੂਬਾਈ ਪੱਧਰੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 01-02-2026
ਬਰਨਾਲਾ, 31 ਜਨਵਰੀ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਤੋਂ ਇਲਾਵਾ 14 ਜ਼ਿਲਿ੍ਹਆਂ ਦੇ ਆਗੂਆਂ ਨੇ ਭਾਗ ਲਿਆ | ਮੀਟਿੰਗ ਵਿਚ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਅਤੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਸਮੇਂ ਕੀਤੇ ਗਏ ਵਾਅਦਿਆਂ ਨੂੰ ਉਲੰਘ ਕੇ, ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਵਿਚ ਪੇਸ਼ ਕਰਨ ਦੀਆਂ ਤਿਆਰੀਆਂ ਹਨ | ਜੇਕਰ ਇਹ ਬਿੱਲ ਪਾਰਲੀਮੈਂਟ ਵਿਚ ਪੇਸ਼ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਫ਼ੈਸਲੇ ਅਨੁਸਾਰ ਤੁਰੰਤ ਹੀ ਅਗਲੇ ਦਿਨ ਰੇਲਾਂ ਦਾ ਚੱਕਾ ਜਾਮ ਅਤੇ ਟੋਲ ਪਲਾਜੇ ਫ਼ਰੀ ਕੀਤੇ ਜਾਣਗੇ | ਇਸੇ ਤਰ੍ਹਾਂ ਬੀਜ ਬਿੱਲ, ਚਾਰ ਲੇਬਰ ਕੋਡ, ਮੁਕਤ ਵਪਾਰ ਸਮਝੌਤੇ ਅਤੇ ਮਗਨਰੇਗਾ ਦੀ ਥਾਂ ਲਿਆਂਦੇ ਨਵੇਂ ਮਜ਼ਦੂਰ ਵਿਰੋਧੀ ਕਾਨੂੰਨ ਖ਼ਿਲਾਫ਼ ਵੀ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨਾਲ ਰਲ ਕੇ ਡਟਵਾਂ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 12 ਫਰਵਰੀ ਨੂੰ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਜੋ ਹੜਤਾਲ ਦੀ ਕੀਤੀ ਜਾ ਰਹੀ ਹੈ, ਜਥੇਬੰਦੀ ਉਸ ਦੀ ਹਮਾਇਤ ਕਰੇਗੀ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਸਿਰ ਚੜਿ੍ਹਆ ਸਾਰਾ ਕਰਜ਼ਾ ਰੱਦ ਕੀਤਾ ਜਾਵੇ | ਆਗੂਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨ, ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਨਾ ਚਾਹੁੰਦੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਵਿਖੇ ਚੱਲ ਰਹੇ ਜ਼ਮੀਨੀ ਘੋਲ ਦੇ ਸਬੰਧ ਵਿਚ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਥੇਬੰਦੀ ਦੇ ਸੂਬਾਈ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਕੇਸ ਅਤੇ ਵਰਕਰਾਂ ਖ਼ਿਲਾਫ਼ ਦਰਜ ਕੀਤਾ ਧਾਰਾ 307 ਦਾ ਕੇਸ ਰੱਦ ਕਰ ਕੇ ਗਿ੍ਫ਼ਤਾਰ ਵਰਕਰ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਘੋਲ ਨੂੰ ਸੂਬਾ ਕਮੇਟੀ ਵਲੋਂ ਆਪਣੇ ਹੱਥ ਲੈ ਕੇ ਹੋਰ ਵਿਸ਼ਾਲ ਕੀਤਾ ਜਾਵੇਗਾ | ਇਸ ਮੌਕੇ ਗੁਰਦੀਪ ਸਿੰਘ ਰਾਮਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਕੁਲਵੰਤ ਸਿੰਘ ਕਿਸ਼ਨਗੜ੍ਹ, ਅੰਗਰੇਜ਼ ਸਿੰਘ ਭਦੌੜ, ਮੱਖਣ ਸਿੰਘ ਭੈਣੀ ਬਾਘਾ, ਕਰਮਜੀਤ ਸਿੰਘ ਰਾਮ ਨਗਰ ਛੰਨਾ, ਗੁਰਦੀਪ ਸਿੰਘ ਖੁੱਡੀਆਂ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਸੁਖਚੈਨ ਸਿੰਘ ਰਾਜੂ, ਜਗੀਰ ਸਿੰਘ ਖਹਿਰਾ, ਤਾਰਾ ਚੰਦ ਬਰੇਟਾ, ਜੁਗਰਾਜ ਸਿੰਘ ਹਰਦਾਸਪੁਰਾ, ਸੁਖਚੈਨ ਸਿੰਘ ਨੱਥੂ ਚਾਹਲ, ਜਗਤਾਰ ਸਿੰਘ ਦੇਹੜਕਾ, ਰਣਧੀਰ ਸਿੰਘ ਭੱਟੀਵਾਲ, ਸੁਖਚੈਨ ਸਿੰਘ ਰਾਜੂ, ਪ੍ਰਦੀਪ ਮੁਸਾਹਿਬ, ਗੁਰਦੀਪ ਸਿੰਘ ਖੁੱਡੀਆਂ, ਦੇਵੀ ਰਾਮ ਰੰਘੜਿਆਲ, ਸੁਖਦੇਵ ਸਿੰਘ ਘਰਾਚੋਂ, ਬਿੰਦੂ ਸੁੰਨੜਵਾਲ, ਗੁਲਜਾਰ ਸਿੰਘ ਕਬਰ ਬੱਛਾ, ਦਰਸ਼ਨ ਸਿੰਘ ਕਾਤਰੋਂ, ਸਤਿਨਾਮ ਸਿੰਘ ਬਰਨਾਲਾ, ਸੁਖਜੀਵਨ ਸਿੰਘ ਰਾਮਾ ਅਤੇ ਬਲਬਹਾਦਰ ਸਿੰਘ ਦੀਨਾ ਸਮੇਤ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਹਰ ਜ਼ਿਲ੍ਹੇ ਵਿਚ ਬਣਾਈ ਜਾ ਰਹੀ ਹੈ 15 ਮੈਂਬਰੀ ਕੋਰ ਕਮੇਟੀ-ਪਦਮ... ਅਗਲੀ ਖ਼ਬਰ 25 ਏਕੜ ਵਿਚੋਂ ਬੇਘਰ ਕੀਤੇ ਝੱੁਗੀ ਝੌਂਪੜੀ ਵਾਲਿਆਂ ਦੇ ਹੱਕ ਵਿਚ ਨਿੱਤਰੇ ਵੱਖ-ਵੱਖ ਰਾਜਨੀਤਿਕ ਤੇ ਹੋਰ ਜਥੇਬੰਦੀਆਂ ਦੇ ਆ...
Ad Position 24
No active advertisement