07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਡੀ.ਐਸ.ਪੀ. ਮਹਿਲ ਕਲਾਂ ਵਲੋਂ ਦਿਹਾਤੀ ਡਿਫੈਂਸ ਕਮੇਟੀਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 01-02-2026
ਮਹਿਲ ਕਲਾਂ, 31 ਜਨਵਰੀ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਵਿਖੇ ਮੁੱਖ ਅਫ਼ਸਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਦਿਹਾਤੀ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕਰ ਕੇ ਸਮਾਜ ਵਿਰੋਧੀ ਮਾੜੇ ਅਨਸਰਾਂ ਨੰੂ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਵਲੋਂ ਸਖ਼ਤ ਤਾੜਨਾ ਕੀਤੀ ਗਈ ਕਿ ਨਸ਼ਿਆਂ ਦੇ ਧੰਦੇ ਵਿਚ ਲੱਗੇ ਲੋਕ ਬਾਜ਼ ਆਉਣ ਨਹੀਂ ਤਾਂ ਪੁਲਿਸ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੀਟਿੰਗ ਵਿਚ ਜਸਪਾਲ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਵਲੋਂ ਵਿਸ਼ੇਸ਼ ਸ਼ਮੂਲੀਅਤ ਕੀਤੀ ਗਈ | ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਮਹਿਲ ਕਲਾਂ ਜਸਪਾਲ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਲੋਕਾਂ ਨੂੰ ਗਿ੍ਫ਼ਤਾਰ ਕਰਨਾ ਸਮੇਂ ਦੀ ਮੁੱਖ ਲੋੜ ਹੈ, ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੇਂਡੂ ਡਿਫੈਂਸ ਕਮੇਟੀਆਂ ਨੂੰ ਆਪਣੀ ਭੂਮਿਕਾ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ, ਕਿਉਂਕਿ ਪੁਲਿਸ ਤੇ ਪਬਲਿਕ ਦੇ ਸਹਿਯੋਗ ਨਾਲ ਹੀ ਮਾੜੇ ਅਨਸਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਮਿਲ ਸਕਦੀ ਹੈ | ਇਸ ਸਮੇਂ ਮੁੱਖ ਅਫ਼ਸਰ ਸਰਬਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਧੰਦੇ ਵਿਚ ਲੱਗੇ ਲੋਕਾਂ ਨੂੰ ਪੁਲਿਸ ਵਲੋਂ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਪੇਂਡੂ ਡਿਫੈਂਸ ਕਮੇਟੀਆਂ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਕਲੱਬਾਂ ਅਤੇ ਸਮਾਜਿਕ ਲੋਕਾਂ ਨੂੰ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਸਮੇਂ ਦਿਹਾਤੀ ਡਿਫੈਂਸ ਕਮੇਟੀਆਂ ਦੇ ਆਗੂਆਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੇ ਖਿਡਾਰੀ ਨੇ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਿਆ <br/> ਅਗਲੀ ਖ਼ਬਰ ਗੁਰੂ ਰਵਿਦਾਸ ਦਾ ਜਨਮ ਦਿਵਸ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ <br/>
Ad Position 24
No active advertisement