07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਹਿਲ ਕਲਾਂ 'ਚ ਰਾਮਗੜ੍ਹੀਆ ਅਕਾਲ ਜਥੇਬੰਦੀ ਦੀ ਅਹਿਮ ਇਕੱਤਰਤਾ

Ad Position 21
No active advertisement
ਮਹਿਲ ਕਲਾਂ ਵਿਖੇ ਨਵੇਂ ਦਫ਼ਤਰ ਦੀ ਆਰੰਭਤਾ ਮੌਕੇ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਆਗੂ, ਵਰਕਰ | ਤਸਵੀਰ : ਅਵਤਾਰ ਸਿੰਘ ਅਣਖੀ <br/> 01-02-2026
ਮਹਿਲ ਕਲਾਂ, 31 ਜਨਵਰੀ (ਅਵਤਾਰ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੀ ਗਤੀਸ਼ੀਲ ਅਗਵਾਈ ਹੇਠ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਗਰਮੀਆਂ ਨੂੰ ਤੇਜ਼ ਕਰਦਿਆਂ ਜਥੇਬੰਦੀ ਦਾ ਹਲਕਾ ਪੱਧਰੀ ਦਫ਼ਤਰ ਬੱਸ ਸਟੈਂਡ ਮਹਿਲ ਕਲਾਂ ਵਿਖੇ ਸ਼ੁਰੂ ਕੀਤਾ ਗਿਆ | ਇਸ ਮੌਕੇ ਸੂਬਾ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ ਨੇ ਨਵੇਂ ਦਫ਼ਤਰ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਆਗੂਆਂ, ਵਰਕਰਾਂ ਅਤੇ ਸਮੂਹ ਰਾਮਗੜ੍ਹੀਆ ਭਾਈਚਾਰੇ, ਆਮ ਲੋਕਾਂ ਨੂੰ ਭਾਰੀ ਸਹੂਲਤ ਮਿਲੇਗੀ | ਸੂਬਾ ਸਹਾਇਕ ਸਕੱਤਰ ਜਰਨੈਲ ਸਿੰਘ ਮਠਾੜੂ, ਹਲਕਾ ਪ੍ਰਧਾਨ ਬੁੱਧ ਸਿੰਘ ਕਲਸੀ ਨੇ ਕਿਹਾ ਕਿ ਰਾਮਗੜ੍ਹੀਆ ਅਕਾਲ ਜਥੇਬੰਦੀ ਭਾਈ ਲਾਲੋ ਜੀ, ਮਹਾਨ ਸੂਰਬੀਰ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸੋਚ ਨੂੰ ਸਮਰਪਿਤ ਹੋ ਕੇ ਰਾਮਗੜ੍ਹੀਆ ਭਾਈਚਾਰੇ ਦੇ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਯਤਨਸ਼ੀਲ ਹੈ | ਭਵਿੱਖ 'ਚ ਸਰਕਾਰਾਂ ਤੋਂ ਭਾਈਚਾਰੇ ਦੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਉਨ੍ਹਾਂ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਰਾਮਗੜ੍ਹੀਆ ਅਕਾਲ ਜਥੇਬੰਦੀ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ | ਆਗੂਆਂ ਨੇ ਸਮੂਹ ਦੇਸ਼-ਵਿਦੇਸ਼ ਵਾਸੀਆਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਬਲਵੀਰ ਸਿੰਘ ਛੀਨੀਵਾਲ, ਗੁਰਤੇਜ ਸਿੰਘ ਮਠਾੜੂ, ਹਰਭਜਨ ਸਿੰਘ ਸਹੌਰ, ਹਰਪ੍ਰੀਤ ਸਿੰਘ ਰਾਜੂ, ਭਰਭੂਰ ਸਿੰਘ ਜਗਦੇ, ਨਰਿੰਦਰ ਸਿੰਘ ਸੋਹਲ, ਜੁਗਿੰਦਰ ਸਿੰਘ ਧੰਜਲ ਸਮੇਤ ਵੱਡੀ ਗਿਣਤੀ 'ਚ ਆਗੂ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਵਿਦਿਆਰਥੀਆਂ ਨੇ ਗੁਰਮਤਿ ਪ੍ਰੀਖਿਆ ਵਿਚ ਪ੍ਰਾਪਤ ਕੀਤੇ ਪਹਿਲੇ ਸਥਾਨਸ਼ਨਾਂ... ਅਗਲੀ ਖ਼ਬਰ ਸਿਹਤ, ਸਿੱਖਿਆ ਅਤੇ ਖੇਡਾਂ ਦਾ ਮਿਆਰ ਉੱਚਾ ਚੱੁਕਣ ਲਈ ਸਰਕਾਰ ਵਚਨਵੱਧ-ਵਿਧਾਇਕ ਪੰਡੋਰੀ <br/>
Ad Position 24
No active advertisement