07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਘਰ-ਘਰ ਨਸ਼ਿਆਂ ਵਿਰੁੱਧ ਦਿੱਤਾ ਹੋਕਾ <br/>

Ad Position 21
No active advertisement
ਅਜੀਤ ਡੈਸਕ 01-02-2026
ਤਪਾ ਮੰਡੀ, 31 ਜਨਵਰੀ (ਪ੍ਰਵੀਨ ਗਰਗ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਤੇ ਪਤਵੰਤਿਆਂ ਸਮੇਤ ਪਿੰਡ ਢਿਲਵਾਂ ਵਿਖੇ ਪੈਦਲ ਮਾਰਚ ਰਾਹੀਂ ਘਰ-ਘਰ ਪਹੁੰਚ ਕਰ ਕੇ ਨਸ਼ਿਆਂ ਵਿਰੁੱਧ ਹੋਕਾ ਦੇ ਕੇ ਲੋਕਾਂ ਨੂੰ ਤਸਕਰਾਂ ਤੇ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਲਈ ਪ੍ਰੇਰਿਆ | ਇਸ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਨੇ ਕਿਹਾ ਕਿ ਲੋਕ ਪਿੰਡਾਂ ਦੇ ਪਹਿਰੇਦਾਰ ਬਣ ਕੇ ਆਪਣੀ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਇਸ ਕੋਹੜ ਨੂੰ ਜੜ੍ਹ 'ਤੋਂ ਖ਼ਤਮ ਕੀਤਾ ਜਾ ਸਕੇ | ਪਾਰਟੀ ਦੇ ਸਿਰਕੱਢ ਆਗੂ ਅਤੇ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ ਜਾਣਕਾਰੀ ਬੇਝਿਜਕ, ਬਿਨਾਂ ਕਿਸੇ ਡਰ ਭੈਅ ਤੋਂ ਪੁਲਿਸ ਨੂੰ ਦਿੱਤੀ ਜਾਵੇ | ਉਨ੍ਹਾਂ ਅਪੀਲ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਜਾਰੀ ਕੀਤੇ ਟੋਲ ਫ਼ਰੀ ਹੈਲਪ ਲਾਈਨ ਨੰਬਰ ਅਤੇ ਨਸ਼ਾ ਮੁਕਤੀ ਐਪ ਦਾ ਵੱਧ ਤੋਂ ਵੱਧ ਉਪਯੋਗ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਇਸ ਵਿਸ਼ੇਸ਼ ਮੁਹਿੰਮ 'ਚ ਆਖ਼ਰੀ ਦਮ ਤੱਕ ਲੜਾਈ ਲੜੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰ ਤਨ ਸਜਾਇਆ <br/> ਅਗਲੀ ਖ਼ਬਰ ਸੰਤ ਬਾਬਾ ਅਤਰ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ <br/>
Ad Position 24
No active advertisement