07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕੇਂਦਰ ਸਰਕਾਰ ਕਾਰਪੋਰੇਟਾਂ ਨਾਲ ਰਲ ਕੇ ਕਿਸਾਨ-ਮਜ਼ਦੂਰਾਂ ਦੇ ਹੱਕ ਖੋਹਣ ਲੱਗੀ-ਵਿਧਾਇਕ ਕਾਲਾ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 01-02-2026
ਤਪਾ ਮੰਡੀ, 31 ਜਨਵਰੀ (ਵਿਜੇ ਸ਼ਰਮਾ)-ਕਾਂਗਰਸ ਨੇ ਹਮੇਸ਼ਾ ਸੱਤਾ ਵਿਚ ਰਹਿੰਦਿਆਂ ਕਿਸਾਨ-ਮਜ਼ਦੂਰਾਂ, ਨੌਜਵਾਨਾਂ, ਮਹਿਲਾਵਾਂ ਦੇ ਸਸ਼ਕਤੀਕਰਨ ਦੀ ਗੱਲ ਕੀਤੀ ਹੈ | ਕਾਂਗਰਸ ਦੀ ਹਮੇਸ਼ਾ ਸੋਚ ਰਹੀ ਹੈ ਕਿ ਦੇਸ਼ ਭਰ ਦੇ ਲੋੜਵੰਦ ਲੋਕਾਂ ਲਈ ਰੋਟੀ ਕਮਾਉਣ ਦੇ ਵਸੀਲੇ ਵਜੋਂ ਰੁਜ਼ਗਾਰ ਦਿੱਤਾ ਜਾ ਸਕੇ | ਇਹ ਸ਼ਬਦ ਕਾਂਗਰਸ ਪਾਰਟੀ ਦੇ ਹਲਕਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਤਪਾ ਵਿਖੇ ਇਕ ਸਮਾਗਮ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਕਿਹਾ ਕਿ ਮਨਰੇਗਾ ਸਕੀਮ ਲਈ ਪਹਿਲਾਂ ਕੇਂਦਰ ਸਰਕਾਰ 90 ਫ਼ੀਸਦੀ ਫ਼ੰਡਾਂ ਦਾ ਯੋਗਦਾਨ ਪਾਉਂਦੀ ਸੀ ਜਦਕਿ ਸੂਬਾ ਸਰਕਾਰਾਂ ਕੇਵਲ 10 ਫ਼ੀਸਦੀ, ਪ੍ਰੰਤੂ ਜੀ ਰਾਮ ਜੀ ਯੋਜਨਾ ਹੇਠ ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਦਾ ਹਿੱਸਾ ਵਧਾ ਕੇ 40 ਫ਼ੀਸਦੀ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਮਜ਼ਦੂਰ ਵਰਗ ਦੀ ਬਿਹਤਰੀ ਲਈ ਵੱਡਾ ਰੋਲ ਨਿਭਾਇਆ ਹੈ ਪ੍ਰੰਤੂ ਭਾਜਪਾ ਦੀ ਕੇਂਦਰ ਸਰਕਾਰ ਕਾਰਪੋਰੇਟਾਂ ਨਾਲ ਰਲ ਕੇ ਕਿਸਾਨ ਮਜ਼ਦੂਰਾਂ ਦੇ ਹੱਕ ਖੋਹਣ 'ਤੇ ਲੱਗੀ ਹੋਈ ਹੈ ਜੋ ਕਿਸੇ ਵੀ ਸ਼ਰਤ 'ਤੇ ਹੋਣ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਇੱਕਜੁੱਟ ਹੋ ਕੇ ਪੰਜਾਬ ਵਿਚ ਸਰਕਾਰ ਬਣਾਵੇਗੀ ਕਿਉਂਕਿ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਜੋ ਇਸ ਸਰਕਾਰ ਨੂੰ ਸਵਾਲ ਕਰਦਾ ਹੈ ਉਸ 'ਤੇ ਮਾਮਲਾ ਮਿੰਟਾਂ ਸਕਿੰਟਾਂ ਦੇ ਵਿਚ ਦਰਜ ਕਰ ਦਿੰਦੀ ਹੈ ਜਿਸ ਕਰ ਕੇ ਲੋਕ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਲਦਾ ਕਰਨ ਲਈ ਕਾਹਲੇ ਬੈਠੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਰਣਵੀਰ ਕੁਮਾਰ, ਉਗਰ ਸੈਨ, ਬਾਲੀ ਮੌੜ, ਬਿੱਟੂ ਤਪਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀਆਂ ਮੈਰਿਟ ਪ੍ਰਾਪਤ ਵਿਦਿਆਰਥਣਾਂ ਦਾ ਸਨਮਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24